Rupnagar Police arrested 2 persons and recovered more than 13 grams of narcotic powder.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਯੁੱਧ ਨਸ਼ਿਆ ਵਿਰੁੱਧ
ਰੂਪਨਗਰ ਪੁਲਿਸ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 13 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ
ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਸਥਾਨਾ ਤੇ ਸਪੈਸ਼ਲ ਨਾਕਾਬੰਦੀ ਕਰਕੇ ਚੈਕਿੰਗ ਕੀਤੀ
ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਸਬੰਧੀ ਹੈਲਪਲਾਇਨ ਨੰਬਰ 112 ‘ਤੇ ਜਾਣਕਾਰੀ ਸਾਂਝੀ ਕੀਤੀ ਜਾਵੇ – ਐੱਸਐੱਸਪੀ
ਰੂਪਨਗਰ, 12 ਅਗਸਤ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।
ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 13 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ। ਇਸ ਤੋਂ ਇਲਾਵਾ ਆਗਾਮੀ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਮਾੜੇ ਅਨਸਰਾਂ ਤੇ ਨਕੇਲ ਕੱਸਣ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਸਥਾਨਾ ਤੇ ਸਪੈਸ਼ਲ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿਟੀ ਰੂਪਨਗਰ ਵੱਲੋਂ ਰਜਿੰਦਰ ਕੁਮਾਰ ਵਾਸੀ ਮਕਾਨ ਨੰਬਰ 3533/4 ਆਦਰਸ਼ ਨਗਰ ਰੂਪਨਗਰ ਅਤੇ ਹਰਮਨਪ੍ਰੀਤ ਸਿੰਘ ਵਾਸੀ ਘੱਲ ਕਲਾਂ ਥਾਣਾ ਘੱਲ ਕਲਾਂ ਜ਼ਿਲ੍ਹਾ ਮੋਗਾ ਨੂੰ ਗ੍ਰਿਫਤਾਰ ਕਰਕੇ 13 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।
ਇਸ ਤੋਂ ਇਲਾਵਾ ਰੂਪਨਗਰ ਪੁਲਿਸ ਵੱਲੋਂ ਆਗਾਮੀ ਸੁਤੰਤਰਤਾ ਦਿਵਸ ਦੇ ਮੌਕੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਮਾੜੇ ਅਨਸਰਾ ਤੇ ਨਕੇਲ ਕੱਸਣ ਲਈ ਜ਼ਿਲ੍ਹੇ ਭਰ ਵਿਚ ਵੱਖ-ਵੱਖ ਸਥਾਨਾ ਸਪੈਸ਼ਲ ਨਾਕਾਬੰਦੀ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਅਤੇ ਵਹੀਕਲਾ ਦੀ ਚੈਕਿੰਗ ਕੀਤੀ ਗਈ।
ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਸਬੰਧੀ ਹੈਲਪਲਾਇਨ ਨੰਬਰ 112 ‘ਤੇ ਜਾਣਕਾਰੀ ਸਾਂਝੀ ਕਰ ਸਕਦੇ ਹਨ ਅਤੇ ਕਿਹਾ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।