Close

Rupnagar police conducted a “cordon and search operation” against drugs and bad elements

Publish Date : 13/01/2025
Rupnagar police conducted a

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਰੂਪਨਗਰ ਪੁਲਿਸ ਨੇ ਨਸ਼ਿਆਂ ਤੇ ਮਾੜੇ ਅਨਸਰਾਂ ਖਿਲਾਫ “ਕਾਰਡਨ ਐਂਡ ਸਰਚ ਓਪਰੇਸ਼ਨ” ਚਲਾਇਆ

ਜ਼ਿਲ੍ਹੇ ਦੇ ਰੇਲਵੇ ਸਟੇਸ਼ਨਾਂ, 08 ਬੱਸ ਸਟੈਂਡਾਂ ਸਮੇਤ 5 ਸਬ ਡਿਵੀਜ਼ਨਲਾਂ ਦੀ ਚੈਕਿੰਗ ਕੀਤੀ

ਰੂਪਨਗਰ, 13 ਜਨਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੀ ਨਿਗਰਾਨੀ ਹੇਠ ਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਸਮਾਜ ਵਿੱਚੋ ਨਸ਼ੇ ਨੂੰ ਖਤਮ ਕਰਨ ਲਈ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੀ ਲੜੀ ਤਹਿਤ ਜ਼ਿਲ੍ਹਾ ਰੂਪਨਗਰ ਦੇ ਡਰੱਗ ਹਾਟਸਪਾਟ, ਰੇਲਵੇ ਸਟੇਸ਼ਨਾਂ ਅਤੇ 08 ਬੱਸ ਸਟੈਂਡਾਂ ਸਮੇਤ ਜ਼ਿਲ੍ਹੇ ਦੀਆਂ 5 ਸਬ ਡਵੀਜ਼ਨਾਂ ਵਿੱਚ “ਕਾਰਡਨ ਐਂਡ ਸਰਚ ਓਪਰੇਸ਼ਨ” ਚਲਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਦੱਸਿਆ ਕਿ ਇਸ ਆਪ੍ਰੇਸ਼ਨ ਵਿੱਚ 02 ਐਸ.ਪੀਜ. 10 ਡੀ.ਐਸ.ਪੀਜ, 10 ਇੰਸਪੈਕਟਰ ਅਤੇ 180 ਦੇ ਕਰੀਬ ਪੁਲਿਸ ਮੁਲਾਜਮ ਲਗਾਏ ਗਏ।

ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਐਨ.ਡੀ.ਪੀ.ਐਸ. ਐਕਟ ਤਹਿਤ 02 ਮੁਕੱਦਮੇ ਦਰਜ ਕੀਤੇ ਗਏ ਜਿਨ੍ਹਾਂ ਵਿੱਚ 04 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 10 ਨਸ਼ੀਲੇ ਟੀਕੇ ਅਤੇ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਐਕਸਾਇਜ਼ ਐਕਟ ਅਧੀਨ 01 ਮੁਕੱਦਮਾ ਦਰਜ ਕਰਕੇ 6000 ਐਮ.ਐਲ. ਸ਼ਰਾਬ ਦੇਸੀ ਬਰਾਮਦ ਕੀਤੀ ਗਈ ਅਤੇ 01 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਚੋਰੀ ਦਾ 01 ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ।01 ਵਿਅਕਤੀ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ।

ਇਸ ਤੋਂ ਇਲਾਵਾ ਚੋਰੀ ਦੇ ਅਧੀਨ ਦਰਜ ਮੁਕੱਦਮਿਆਂ ਦੇ ਲੋੜੀਂਦੇ 01 ਦੋਸ਼ੀ, ਜੋ ਕਿ ਭੱਜਿਆ ਹੋਇਆ ਸੀ, ਅਤੇ 01 ਐਨ.ਡੀ.ਪੀ.ਐਸ. ਐਕਟ ਦੇ ਲੋੜੀਦੇ ਦੋਸ਼ੀ ਜੋ ਭੱਜਿਆ ਹੋਇਆ ਸੀ, ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਨਾ ਵੱਲੋਂ ਦੱਸਿਆ ਗਿਆ ਕਿ ਰੂਪਨਗਰ ਪੁਲਿਸ ਵੱਲੋਂ ਪਹਿਲਾਂ ਹੀ ਵਿਸ਼ੇਸ਼ ਮੁਹਿੰਮ ਆਰੰਭ ਕਰਕੇ ਰੋਜਾਨਾ ਹੀ ਗਸ਼ਤਾਂ, ਨਾਕਾਬੰਦੀਆਂ ਅਤੇ ਸਰਚ ਕਰਵਾ ਕੇ ਜਿੱਥੇ ਮਾੜੇ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਉਥੇ ਹੀ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਬਰਾਮਦਗੀ ਕਰਵਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਚੁੱਕਣ ਨਹੀਂ ਦਿੱਤਾ ਜਾਵੇਗਾ। ਜ਼ਿਲ੍ਹੇ ਦੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਰੂਪਨਗਰ ਪੁਲਿਸ ਵਲੋਂ ਵਿੱਢੀ ਮੁਹਿੰਮ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ।