Rupnagar Police launched “Operation Seal-20” by setting up 07 interstate checkpoints on the border of Himachal Pradesh.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਰੂਪਨਗਰ ਪੁਲਿਸ ਵੱਲੋਂ ਸੂਬੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਤੇ 07 ਇੰਟਰਸਟੇਟ ਨਾਕੇ ਲਗਾ ਕੇ “ਅਪਰੇਸ਼ਨ ਸੀਲ-20” ਚਲਾਇਆ ਗਿਆ
ਐਨ.ਡੀ.ਪੀ.ਐਸ. ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ ਵਿਅਕਤੀ ਨੂੰ 150 ਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫਤਾਰ/
ਰੂਪਨਗਰ, 20 ਸਤੰਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਅਧੀਨ ਅਤੇ ਆਮ ਪਬਲਿਕ ਵਿੱਚ ਸੁਰੱਖਿਆ ਦੀ ਭਾਵਨਾ ਹਿੱਤ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿੱਚੋਂ ਨਸ਼ੇ ਨੂੰ ਖਤਮ ਕਰਨ ਲਈ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੀ ਲੜੀ ਵਿੱਚ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ, ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਜ਼ਿਲ੍ਹਾ ਰੂਪਨਗਰ ਨਾਲ ਲੱਗਦੇ ਸੂਬੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਤੇ 07 ਇੰਟਰਸਟੇਟ ਨਾਕੇ ਲਗਾ ਕੇ “ਅਪਰੇਸ਼ਨ ਸੀਲ-20” ਚਲਾਇਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਵਿੱਚ 02 ਐਸ.ਪੀਜ, 04 ਡੀ.ਐਸ.ਪੀਜ. 07 ਇੰਸਪੈਕਟਰ ਅਤੇ 105 ਦੇ ਕਰੀਬ ਪੁਲਿਸ ਮੁਲਾਜਮ ਲਗਾਏ ਗਏ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਐਨ.ਡੀ.ਪੀ.ਐਸ. ਐਕਟ ਤਹਿਤ 01 ਮੁਕੱਦਮਾ ਦਰਜ ਕੀਤਾ ਗਿਆ, ਜਿਨ੍ਹਾਂ ਵਿੱਚ 01 ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 150 ਗ੍ਰਾਮ ਅਫੀਮ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ 22 ਸ਼ੱਕੀ ਵਿਅਕਤੀਆਂ ਨੂੰ ਰਾਉਂਡ ਅੱਪ ਕਰਕੇ ਪੁੱਛਗਿੱਛ ਕੀਤੀ ਗਈ, 159 ਵਹੀਕਲ ਚੈੱਕ ਕੀਤੇ ਗਏ ਜਿਹਨਾਂ ਵਿੱਚ 29 ਵਹੀਕਲਾਂ ਦੇ ਟਰੈਫਿਕ ਚਲਾਣ ਕੀਤੇ ਗਏ ਅਤੇ 01 ਵਹੀਕਲ ਬੰਦ ਕੀਤਾ ਗਿਆ।
ਸ. ਗੁਲਨੀਤ ਸਿੰਘ ਖੁਰਾਣਾ ਵਲੋ ਦੱਸਿਆ ਗਿਆ ਕਿ ਰੂਪਨਗਰ ਪੁਲਿਸ ਵਲੋ ਪਹਿਲਾਂ ਹੀ ਵਿਸ਼ੇਸ਼ ਮੁਹਿੰਮ ਆਰੰਭ ਕਰਕੇ ਰੋਜ਼ਾਨਾ ਹੀ ਗਸ਼ਤਾਂ, ਨਾਕਾਬੰਦੀਆਂ ਅਤੇ ਸਰਚ ਕਰਵਾ ਕੇ ਜਿੱਥੇ ਮਾੜੇ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਉਥੇ ਹੀ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਬਰਾਮਦਗੀ ਕੀਤੀ ਜਾ ਰਹੀ ਹੈ।
ਸੀਨੀਅਰ ਪੁਲਿਸ ਕਪਤਾਨ ਨੇ ਦੱਸਿਆ ਕਿ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਨਹੀ ਚੁੱਕਣ ਦਿੱਤਾ ਜਾਵੇਗਾ। ਜ਼ਿਲ੍ਹੇ ਦੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਰੂਪਨਗਰ ਪੁਲਿਸ ਵਲੋਂ ਵਿੱਢੀ ਮੁਹਿੰਮ ਨੂੰ ਅੱਗੇ ਵੀ ਭਵਿੱਖ ਵਿੱਚ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ।