• Site Map
  • Accessibility Links
  • English
Close

Rupnagar police recover 12 grams of narcotic powder, one arrested

Publish Date : 24/09/2025
Rupnagar police recover 12 grams of narcotic powder, one arrested

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਰੂਪਨਗਰ ਪੁਲਿਸ ਵੱਲੋਂ 12 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ, ਇੱਕ ਗ੍ਰਿਫ਼ਤਾਰ

ਰੂਪਨਗਰ, 24 ਸਤੰਬਰ 2025

ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਆਈ.ਜੀ. ਰੂਪਨਗਰ ਰੇਂਜ ਸ੍ਰੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ, ਸ੍ਰੀ ਗੁਰਨੀਤ ਸਿੰਘ ਖੁਰਾਨਾ, ਆਈ.ਪੀ.ਐਸ., ਐਸ.ਐਸ.ਪੀ. ਰੂਪਨਗਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਨਸ਼ਾ ਤਸਕਰਾਂ ਅਤੇ ਨਸ਼ਾ ਕਰਨ ਵਾਲਿਆਂ ਵਿਰੁੱਧ ਕੜੀ ਕਾਰਵਾਈ ਕੀਤੀ ਜਾ ਰਹੀ ਹੈ।

ਖ਼ਾਸ ਨਾਕਾਬੰਦੀ ਅਤੇ ਗਸ਼ਤ ਦੌਰਾਨ, ਥਾਣਾ ਸਦਰ ਰੂਪਨਗਰ ਪੁਲਿਸ ਵੱਲੋਂ ਉਸ਼ਾ ਪਤਨੀ ਬਲਵਿੰਦਰ ਵਾਸੀ ਗੋਲਫਨ ਸਿਟੀ, ਨੇੜੇ ਧਰਮ ਕਾਂਡਾ ਸਾਹਮਣੇ ਸਦਾ ਵਰਤ ਕਲੋਨੀ, ਰੂਪਨਗਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਤੋਂ 12 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ, ਥਾਣਾ ਸਿਟੀ ਰੂਪਨਗਰ ਵੱਲੋਂ ਨਸ਼ਾ ਕਰਨ ਦੇ ਆਦੀ ਪ੍ਰਭਜੋਤ ਸਿੰਘ ਉਰਫ਼ ਵਿਕੀ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਸ਼ਾਮਪੁਰਾ ਨੂੰ ਗ੍ਰਿਫ਼ਤਾਰ ਕਰਕੇ ਉਸ ਨੂੰ ਨਸ਼ਾ ਛੁਡਾਉ ਕੇਂਦਰ ਵਿੱਚ ਦਾਖ਼ਲ ਕਰਵਾਇਆ ਗਿਆ।

ਇਸ ਦੇ ਨਾਲ ਹੀ ਪ੍ਰੋਜੈਕਟ ‘ਸੰਪਰਕ’ ਦੇ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਆਮ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪੁਲਿਸ-ਪਬਲਿਕ ਸਹਿਯੋਗ ਨੂੰ ਮਜ਼ਬੂਤ ਬਣਾਇਆ ਜਾ ਰਿਹਾ ਹੈ। ਇਨ੍ਹਾਂ ਮੀਟਿੰਗਾਂ ਦੌਰਾਨ ਲੋਕਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਈਨ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਹਨਾਂ ਦੇ ਸੁਝਾਅ ਵੀ ਪ੍ਰਾਪਤ ਕੀਤੇ ਗਏ।

ਐਸ.ਐਸ.ਪੀ. ਰੂਪਨਗਰ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਨਸ਼ਿਆਂ ਵਰਗੇ ਸਮਾਜ ਵਿਰੋਧੀ ਤੱਤਾਂ ਨੂੰ ਖ਼ਤਮ ਕਰਨ ਲਈ ਪੁਲਿਸ ਨਾਲ ਸਹਿਯੋਗ ਕੀਤਾ ਜਾਵੇ। ਜੇਕਰ ਕਿਸੇ ਨੂੰ ਆਪਣੇ ਇਲਾਕੇ ਵਿੱਚ ਨਸ਼ਾ ਤਸਕਰੀ ਜਾਂ ਸਮੱਗਲਿੰਗ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਸੂਚਨਾ ਸੇਫ਼ ਪੰਜਾਬ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾਂ ‘ਤੇ ਸਾਂਝੀ ਕਰ ਸਕਦਾ ਹੈ। ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।