• Site Map
  • Accessibility Links
  • English
Close

Rupnagar Police takes major action against drug smugglers, 05 kg opium recovered

Publish Date : 26/09/2025
Rupnagar Police takes major action against drug smugglers, 05 kg opium recovered

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ, 05 ਕਿਲੋਗ੍ਰਾਮ ਅਫੀਮ ਬਰਾਮਦ

ਰੂਪਨਗਰ, 26 ਸਤੰਬਰ: ਸ੍ਰੀ ਗੁਲਨੀਤ ਸਿੰਘ ਖੁਰਾਣਾ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਦੱਸਿਆ ਕਿ ਸ੍ਰੀ ਗੌਰਵ ਯਾਦਵ ਆਈ.ਪੀ.ਐਸ., ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਸ੍ਰੀ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ., ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ ਰੂਪਨਗਰ ਰੇਂਜ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਚਲਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਰੂਪਨਗਰ ਪੁਲਿਸ ਨੇ ਵੱਖ-ਵੱਖ ਕਾਰਵਾਈਆਂ ਵਿੱਚ ਨਸ਼ਾ ਕਰਨ ਦੇ ਆਦੀ 03 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਦਕਿ 02 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 05 ਕਿਲੋਗ੍ਰਾਮ ਅਫੀਮ ਬਰਾਮਦ ਕੀਤੀ। ਇਸ ਤੋਂ ਇਲਾਵਾ ਐਨ.ਡੀ.ਪੀ.ਐਸ. ਐਕਟ ਹੇਠ ਦਰਜ ਪੁਰਾਣੇ ਮਾਮਲੇ ਵਿੱਚ ਲੋੜੀਂਦੇ ਇੱਕ ਵਿਅਕਤੀ ਨੂੰ ਵੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਮਿਲੀ।

ਉਨ੍ਹਾਂ ਦੱਸਿਆ ਕਿ ਥਾਣਾ ਸਿੰਘ ਭਗਵੰਤਪੁਰ ਪੁਲਿਸ ਵੱਲੋਂ ਬਿੱਟੂ ਰਾਮ ਅਤੇ ਧਨੀ ਰਾਮ (ਜ਼ਿਲ੍ਹਾ ਸੋਲਨ, ਹਿਮਾਚਲ ਪ੍ਰਦੇਸ਼) ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਤੋਂ 05 ਕਿਲੋਗ੍ਰਾਮ ਅਫੀਮ ਬਰਾਮਦ ਕੀਤੀ ਗਈ। ਇਸੇ ਤਰ੍ਹਾਂ, ਥਾਣਾ ਸ੍ਰੀ ਚਮਕੌਰ ਸਾਹਿਬ ਵੱਲੋਂ ਹਰਵਿੰਦਰ ਸਿੰਘ ਅਤੇ ਸਰਬਜੀਤ ਸਿੰਘ (ਵਾਸੀ ਭੋਜੇ ਮਾਜਰਾ, ਰੂਪਨਗਰ) ਨੂੰ ਨਸ਼ਾ ਕਰਨ ਦੇ ਆਦੀ ਹੋਣ ਕਾਰਨ ਗ੍ਰਿਫਤਾਰ ਕੀਤਾ ਗਿਆ। ਥਾਣਾ ਨੂਰਪੁਰਬੇਦੀ ਵੱਲੋਂ ਨਿਹਾਲ ਸਿੰਘ (ਵਾਸੀ ਝਿੰਝੜੀ, ਰੂਪਨਗਰ) ਨੂੰ ਕਾਬੂ ਕੀਤਾ ਗਿਆ। ਇਸ ਤੋਂ ਇਲਾਵਾ ਥਾਣਾ ਸਿਟੀ ਰੂਪਨਗਰ ਵੱਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਮਾਮਲਾ ਨੰਬਰ 134/2025 ਵਿੱਚ ਲੋੜੀਂਦਾ ਬਲਵਿੰਦਰ ਸਿੰਘ (ਵਾਸੀ ਜੱਟੂ ਨੰਗਲ, ਅੰਮ੍ਰਿਤਸਰ) ਨੂੰ ਵੀ ਗ੍ਰਿਫਤਾਰ ਕੀਤਾ ਗਿਆ।

ਐਸ.ਐਸ.ਪੀ. ਰੂਪਨਗਰ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਨਸ਼ੇ ਵਰਗੇ ਸਮਾਜਕ ਬੁਰਾਈ ਨੂੰ ਖਤਮ ਕਰਨ ਲਈ ਪੁਲਿਸ ਨਾਲ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਕਿਸੇ ਖੇਤਰ ਵਿੱਚ ਨਸ਼ਾ ਤਸਕਰੀ ਜਾਂ ਸਮਗਲਿੰਗ ਬਾਰੇ ਜਾਣਕਾਰੀ ਹੋਵੇ ਤਾਂ ਉਸਨੂੰ ਸੁਰੱਖਿਅਤ ਤਰੀਕੇ ਨਾਲ ਪੰਜਾਬ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 (ਵਟਸਐਪ ਚੈਟਬੌਟ) ਜਾਂ ਜ਼ਿਲ੍ਹਾ ਪੁਲਿਸ ਨਾਲ ਸਾਂਝਾ ਕੀਤਾ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।