Close

SC Students to get maximum benefit of post matric scholarship scheme- Deputy Commissioner

Publish Date : 21/04/2023
SC Students to get maximum benefit of post matric scholarship scheme- Deputy Commissioner

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਐਸ.ਸੀ. ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ- ਡਿਪਟੀ ਕਮਿਸ਼ਨਰ

• ਸਮਾਜ ਦੇ ਹਰ ਵਰਗ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਯਕੀਨੀ ਮੁਹੱਈਆ ਕਰਵਾਈ ਜਾਵੇਗੀ

• ਸਕਾਲਰਸ਼ਿਪ ਨਾ ਮਿਲਣ ਕਾਰਨ ਵਿਦਿਆਰਥੀਆਂ ਦੇ ਸਰਟੀਫਿਕੇਟ ਰੋਕੇ ਜਾਣ ਵਾਲੀ ਸੰਸਥਾ ਖ਼ਿਲਾਫ਼ ਹੋਵੇਗੀ ਕਾਰਵਾਈ

ਰੂਪਨਗਰ, 21 ਅਪ੍ਰੈਲ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਮੁਹੱਈਆ ਕਰਵਾਈ ਜਾਂਦੀ ਹੈ ਜਿਸ ਦਾ ਲਾਭ ਵੱਧ ਤੋਂ ਵੱਧ ਵਿਦਿਆਰਥੀ ਲੈਣ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਦੇ ਦਾਖਲਾ ਅਨੁਪਾਤ ਵਿੱਚ ਵਾਧਾ ਕਰਨਾ ਅਤੇ ਗਰੀਬ ਪਰਿਵਾਰਾਂ ਦੇ ਬੱਚਿਆਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਉਚੇਰੀ ਸਿੱਖਿਆ ਦੇ ਲਈ ਉਤਸ਼ਾਹਿਤ ਕਰਨਾ ਹੈ। ਤਾਂ ਜੋ ਲੋੜਵੰਦ ਵਰਗ ਦੇ ਵਿਦਿਆਰਥੀ ਵੀ ਸਿੱਖਿਆ ਹਾਸਲ ਕਰਕੇ ਆਤਮ ਨਿਰਭਰ ਬਣ ਸਕਣ ਜਿਸ ਰਾਹੀਂ ਹੀ ਇਹ ਸਿੱਖਿਅਤ ਵਿਦਿਆਰਥੀ ਆਪਣਾ ਸਮਾਜਿਕ ਅਤੇ ਆਰਥਿਕ ਪੱਧਰ ਮਜ਼ਬੂਤ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸ਼ੈਸ਼ਨ 2023-24 ਲਈ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿੱਚ ਤੈਅ ਹਦਾਇਤਾਂ ਅਧੀਨ ਵਿਦਿਆਰਥੀ ਦਾਖਲਾ ਲੈਣ ਲਈ ਅਪਲਾਈ ਕਰ ਸਕਦੇ ਹਨ। ਜਿਸ ਉਪਰੰਤ ਵਿੱਦਿਅਕ ਸੰਸਥਾਵਾਂ ਇਨ੍ਹਾਂ ਵਿਦਿਆਰਥੀਆਂ ਨੂੰ ਬਿਨਾਂ ਕੋਈ ਫੀਸ ਲਏ ਦਾਖਲਾ ਦੇਣਾ ਯਕੀਨੀ ਬਣਾਉਂਣਗੀਆਂ ਅਤੇ ਜਿਸ ਦਿਨ ਵਿਦਿਆਰਥੀ ਦਾਖਲਾ ਲੈਂਦਾ ਹੈ, ਉਸੇ ਸਮੇਂ ਵਿਦਿਆਰਥੀ ਤੋਂ ਪੋਰਟਲ ਤੇ ਸਕਾਲਰਸ਼ਿਪ ਲਈ ਅਪਲਾਈ ਕਰਵਾਉਣਾ ਯਕੀਨੀ ਬਣਾਉਂਦੀਆਂ ਹਨ। ਉਨ੍ਹਾਂ ਵਿੱਦਿਅਕ ਸੰਸਥਾਵਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਇਸ ਸਬੰਧੀ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਉਣ।

ਉਨ੍ਹਾਂ ਇਹ ਵੀ ਦੱਸਿਆ ਕਿ ਕੋਈ ਵੀ ਪ੍ਰਾਈਵੇਟ/ਸਰਕਾਰੀ ਸੰਸਥਾ ਕਿਸੇ ਵੀ ਅਨੂਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਸਕਾਲਰਸ਼ਿਪ ਨਾ ਮਿਲਣ ਕਾਰਨ ਵਿਦਿਆਰਥੀਆਂ ਦੀਆਂ ਡਿਗਰੀਆਂ/ ਡੀ.ਐਮ.ਸੀ./ਸਰਟੀਫਿਕੇਟ ਨਹੀਂ ਸਕਦੇ। ਅਜਿਹਾ ਕਰਨ ਵਾਲੀ ਸੰਸਥਾ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।