Close

School students cleaned places around Maharaja Ranjit Singh Park and Sutlej River under “Swachh Bharat Abhiyan”.

Publish Date : 18/08/2022
School students cleaned places around Maharaja Ranjit Singh Park and Sutlej River under

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ

ਸਕੂਲੀ ਵਿਦਿਆਰਥੀਆਂ ਨੇ “ਸਵੱਛ ਭਾਰਤ ਅਭਿਆਨ” ਤਹਿਤ ਮਹਾਰਾਜਾ ਰਣਜੀਤ ਸਿੰਘ ਪਾਰਕ ਤੇ ਸਤਲੁੱਜ ਦਰਿਆ ਦੇ ਆਸ-ਪਾਸ ਦੇ ਸਥਾਨਾਂ ਦੀ ਸਫ਼ਾਈ ਕੀਤੀ

ਰੂਪਨਗਰ, 17 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੁਆਰਾ ਸਕੂਲੀ ਵਿ ਦਿਆਰਥੀਆਂ ਨੂੰ ਨਾਲ ਲੈ ਕੇ “ਸਵੱਛ ਭਾਰਤ ਅਭਿਆਨ” ਤਹਿਤ ਮਹਾਰਾਜਾ ਰਣਜੀਤ ਸਿੰਘ ਪਾਰਕ ਰੂਪਨਗਰ ਅਤੇ ਸਤਲੁੱਜ ਦਰਿਆ ਦੇ ਆਸ-ਪਾਸ ਦੇ ਸਥਾਨਾਂ ‘ਤੇ ਸਫ਼ਾਈ ਕੀਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਕੂਲੀ ਬੱਚਿਆਂ ਨੂੰ ਸਵੱਛਤਾ ਦਾ ਸੰਦੇਸ਼ ਦਿੰਦੇ ਹੋਏ ਕਿਹਾ ਕਿ ਸਫ਼ਾਈ ਬਿਹਤਰ ਜੀਵਨ ਦਾ ਪ੍ਰਤੀਕ ਹੈ | ਉਨ੍ਹਾਂ ਬੱਚਿਆਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦੀ ਪ੍ਰੇਰਿਤ ਕੀਤਾ ਅਤੇ ਪਲਾਸਟਿਕ ਦੇ ਲਿਫਾਫਿਆਂ ਅਤੇ ਥੈਲਿਆਂ ਦੀ ਵਰਤੋਂ ਨਾ ਕਰਨ ਬਾਰੇ ਕਿਹਾ ਉਨ੍ਹਾਂ ਵਿਦਿਆਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਤੁਹਾਨੂੰ ਵੀ ਆਪਣੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣਾ ਚਾਹੀਦਾ ਹੈ, ਹਮੇਸ਼ਾ ਕੂੜਾ ਕੂੜੇਦਾਨ ਵਿੱਚ ਸੁੱਟਣਾ ਚਾਹੀਦਾ ਹੈ। ਆਪਣੇ ਚੌਗਿਰਦੇ ਨੂੰ ਹਰਿਆ ਭਰਿਆ ਬਣਾਉਣ ਲਈ ਪੌਦੇ ਲਗਾਉਣੇ ਚਾਹੀਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਨੂੰ ਸਾਫ-ਸੁਥਰਾ ਬਣਾਉਣ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਹਰ ਨਾਗਰਿਕ ਨੂੰ ਆਪਣਾ ਫਰਜ਼ ਸਮਝਦੇ ਹੋਏ ਯੋਗਦਾਨ ਪਾਉਣਾ ਚਾਹੀਦਾ ਹੈ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਲਈ ਪਾਬੰਦੀ ਲਗਾਈ ਹੈ, ਉਸ ਤੇ ਵੀ ਆਮ ਜਨਤਾ ਨੂੰ ਇਸਦੀ ਵਰਤੋਂ ਨਾ ਕਰਕੇ ਪੂਰਨ ਸਹਿਯੋਗ ਦੇਣਾ ਚਾਹੀਦਾ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਹਰਜੋਤ ਕੌਰ, ਸਹਾਇਕ ਕਮਿਸ਼ਨਰ (ਸਿ/ਅ) ਸ਼੍ਰੀਮਤੀ ਹਰਜੋਤ ਕੌਰ, ਕਾਰਜ ਸਾਧਕ ਅਫਸਰ ਸ਼੍ਰੀ ਅਮਨਦੀਪ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰਜਿੰਦਰ ਕੌਰ, ਸੁਪਰਡੈਂਟ ਸ਼੍ਰੀਮਤੀ ਸੰਤੋਸ਼ ਕੁਮਾਰੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।