SDM Chamkaur Sahib at village Sandhuan and Roorkee Hiran inspired the farmers not to burn straw
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਪਿੰਡ ਸੰਧੂਆਂ ਤੇ ਰੁੜਕੀ ਹੀਰਾਂ ਵਿਖੇ ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਵਲੋਂ ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ
ਸ਼੍ਰੀ ਚਮਕੌਰ ਸਾਹਿਬ, 3 ਅਕਤੂਬਰ: ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਪੀ.ਸੀ.ਐਸ. ਵਲੋਂ ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ ਦੇ ਹਾਟ ਸਪਾਟ ਪਿੰਡ ਸੰਧੂਆਂ ਅਤੇ ਰੁੜਕੀ ਹੀਰਾਂ ਵਿਖੇ ਪਰਾਲੀ ਪ੍ਰਬੰਧਨ ਕੈਂਪ ਲਗਾਇਆ ਗਿਆ।
ਇਸ ਮੌਕੇ ਐਸ.ਡੀ.ਐਮ.,ਸ੍ਰੀ ਚਮਕੌਰ ਸਾਹਿਬ ਵੱਲੋਂ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਤ ਕਰਕੇ ਹੋਏ ਵਿਚਾਰ ਵਟਾਂਦਰਾਂ ਕੀਤਾ ਗਿਆ ਅਤੇ ਕਿਹਾ ਗਿਆ ਕਿ ਪਰਾਲੀ ਨਾ ਸਾੜੀ ਜਾਵੇ ਕਿਉਂਕਿ ਅਜਿਹਾ ਕਰਨ ਨਾਲ ਖੇਤਾਂ ਦਾ ਨੁਕਸਾਨ, ਵਾਤਾਵਰਣ ਦੂਸ਼ਿਤ ਹੁੰਦਾ ਹੈ ਅਤੇ ਸੜਕਾਂ ਤੇ ਆਉਣ ਵਾਲੇ ਰਾਹਗੀਰਾਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਪਰਾਲੀ ਨੂੰ ਖੇਤਾਂ ਵਿੱਚ ਹੀ ਵਹਾਇਆ ਜਾਵੇ ਕਿਉਕਿ ਪਰਾਲੀ ਖੇਤਾਂ ਵਿੱਚ ਵਾਹੁਣ ਨਾਲ ਹੋਣ ਵਾਲੇ ਅਨੇਕਾਂ ਫਾਇਦੇ ਹਨ ਅਤੇ ਖੇਤਾਂ ਦੀ ਉਪਜ ਵੀ ਵੱਧਦੀ ਹੈ।
ਇਸ ਤੋਂ ਇਲਾਵਾ ਮੌਕੇ ਉਤੇ ਮੌਜੂਦ ਡੀ.ਐਸ.ਪੀ. ਸ੍ਰੀ ਚਮਕੌਰ ਸਾਹਿਬ ਵਲੋਂ ਕਿਸਾਨਾਂ ਨੂੰ ਕਿਹਾ ਗਿਆ ਕਿ ਸ਼ਾਮ 06 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨ ਨਾਲ ਝੋਨੇ ਦੀ ਕਟਾਈ ਕਰਨ ਦੀ ਪੂਰਨ ਪਾਬੰਦੀ ਹੈ ਅਤੇ ਇਹ ਵੀ ਅਪੀਲ ਕੀਤੀ ਗਈ ਕਿ ਸਮੇਂ ਅਨੁਸਾਰ ਹੀ ਝੋਨੇ ਦੀ ਕਟਾਈ ਕੀਤੀ ਜਾਵੇ ਅਤੇ ਵੱਧ ਨਮੀ ਵਾਲਾ ਝੋਨਾ ਮੰਡੀ ਵਿੱਚ ਨਾ ਲੈ ਕੇ ਆਇਆ ਜਾਵੇ। ਜਿਸ ਨਾਲ ਕਿਸਾਨਾਂ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਰੋਹਿਤ ਸ਼ਰਮਾ ਐਸ.ਐਚ.ਓ. ਸ੍ਰੀ ਚਮਕੌਰ ਸਾਹਿਬ, ਸ੍ਰੀ ਹਿਮਾਂਸੂ ਗਰਗ ਨਾਇਬ ਤਹਿਸੀਲਦਾਰ ਸ੍ਰੀ ਚਮਕੌਰ ਸਾਹਿਬ, ਸ੍ਰੀ ਗਗਨਦੀਪ ਸਿੰਘ ਪਟਵਾਰੀ ਤਹਿਸੀਲ ਦਫਤਰ ਸ੍ਰੀ ਚਮਕੌਰ ਸਾਹਿਬ ਹਾਜ਼ਰ ਸਨ।