Close

SDM Manisha Rana started sand quarry at village Alowal

Publish Date : 17/02/2023
SDM Manisha Rana started sand quarry at village Alowal

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਐਸ ਡੀ ਐਮ ਮਨੀਸ਼ਾ ਰਾਣਾ ਵੱਲੋਂ ਪਿੰਡ ਆਲੋਵਾਲ ਵਿਖੇ ਰੇਤ ਖੱਡ ਦੀ ਸ਼ੁਰੂਆਤ

ਰੂਪਨਗਰ/ਭਰਤਗੜ੍ਹ, 17 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੀ ਵਚਨਬੱਧਤਾ ਨਿਭਾਉਂਦੇ ਹੋਏ ਮਾਈਨਿੰਗ ਖੱਡ ਤੋਂ ਰੇਤੇ ਦੀਆਂ ਦਰਾਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਤੈਅ ਕਰ ਦਿੱਤੀਆਂ ਹਨ। ਇਸ ਲੋਕ ਪੱਖੀ ਫੈਸਲੇ ਨਾਲ ਆਮ ਲੋਕਾਂ ਨੂੰ ਸਸਤੀਆਂ ਦਰਾਂ ਉਤੇ ਰੇਤਾ ਯਕੀਨੀ ਤੌਰ ਉੱਤੇ ਮਿਲੇਗਾ। ਅੱਜ ਐਸ.ਡੀ.ਐਮ ਸ਼੍ਰੀਮਤੀ ਮਨੀਸ਼ਾ ਰਾਣਾ ਵਲੋਂ ਪਿੰਡ ਆਲੋਵਾਲ ਵਿਖੇ ਰੇਤ ਖੱਡ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸੋਹਣ ਸਿੰਘ ਬੈਂਸ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ।

ਸ਼੍ਰੀਮਤੀ ਮਨੀਸ਼ਾ ਰਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤਾ ਉਪਲਬਧ ਕਰਵਾਉਣ ਦਾ ਇਹ ਫੈਸਲਾ ਇਕ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਸਤੀ ਕੀਮਤ ਉੱਤੇ ਰੇਤਾ ਮੁਹੱਈਆ ਕਰਵਾਉਣ ਨਾਲ ਆਮ ਲੋਕਾਂ ਨੂੰ ਅਪਣਾ ਘਰ ਬਣਾਉਣ ਸਮੇਂ ਕਾਫੀ ਰਾਹਤ ਮਿਲੇਗੀ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਹਰੇਕ ਵਰਗ ਨੂੰ ਧਿਆਨ ਵਿਚ ਰੱਖ ਕੇ ਹੀ ਰੇਟ ਨਿਰਧਾਰਤ ਕੀਤਾ ਗਿਆ ਹੈ ਜਿਸ ਵੱਧ ਤੋਂ ਵੱਧ ਲੋੜਵੰਦ ਆਪਣੀ ਇਮਾਰਤ ਦੀ ਉਸਾਰੀ ਦਾ ਕੰਮ ਕਰਵਾ ਸਕਣਗੇ ਜਿਸ ਨਾਲ ਲੇਬਰ ਵਰਗ ਨੂੰ ਵੀ ਰੁਜ਼ਗਾਰ ਦੀ ਪ੍ਰਾਪਤੀ ਹੋਵੇਗੀ।

ਇਸ ਮੌਕੇ ਉਨ੍ਹਾਂ ਅੱਗੇ ਕਿਹਾ ਕਿ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਸਿਵਲ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਲਗਾਤਾਰ ਕਾਰਵਾਈਆਂ ਕਰ ਰਹੀ ਹੈ ਅਤੇ ਗੈਰ ਕਾਨੂੰਨੀ ਢੰਗ ਨਾਲ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਕਿ ਪਿਛਲੇ ਕਈ ਮਹੀਨਿਆਂ ਤੋਂ ਰੇਤ ਦੀਆਂ ਕੀਮਤਾਂ ’ਚ ਹੋਏ ਵਾਧੇ ਕਰਕੇ ਜਿਥੇ ਰੇਤ ਦੀ ਕਾਲਾ ਬਜਾਰੀ ਵਧ ਗਈ ਸੀ ਅਤੇ ਰੇਤੇ ਦੇ ਰੇਟ ਅਦਾ ਕਰਨੇ ਵੀ ਲੋਕਾਂ ਤੋਂ ਬਜਟ ਤੋਂ ਬਾਹਰ ਹੋ ਗਿਆ ਸੀ। ਹੁਣ ਰੇਤੇ ਦੇ ਘੱਟ ਰੇਟ ਹੋਣ ਕਾਰਨ ਲੋਕਾਂ ਨੂੰ ਸੁੱਖ ਦਾ ਸਾਹ ਮਿਲੇਗਾ।

ਇਸ ਮੌਕੇ ਮਾਈਨਿੰਗ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਰੁਪਿੰਦਰ ਸਿੰਘ ਪਾਬਲਾ, ਐਸ.ਡੀ.ਓ ਮਨਿੰਦਰ ਸਿੰਘ, ਜ਼ਿਲ੍ਹਾ ਯੂਥ ਪ੍ਰਧਾਨ ਸ. ਕਮਿੱਕਰ ਸਿੰਘ ਡਾਢੀ, ਜੋਨ ਪ੍ਰਧਾਨ ਭਰਤਗੜ੍ਹ ਜੁਝਾਰ ਸਿੰਘ, , ਸੋਨੂ ਚੌਧਰੀ, ਰਚਨ ਸਿੰਘ ਆਲੋਵਾਲ, ਗੁਰਵਿੰਦਰ ਸਿੰਘ, ਹਰਭਜਨ ਸਿੰਘ ਕੌਟਲਾ, ਹਰਵਿੰਦਰ ਸਿੰਘ ਮਾਜਰੀ, ਸੋਹਣ ਸਿੰਘ ਸਰਸਾ ਨੰਗਲ, ਬੰਤ ਸਿੰਘ ਤੋਂ ਇਲਾਵਾ ਅਧਿਕਾਰੀ ਤੇ ਹੋਰ ਪਤਵੰਤੇ ਸਜਨ ਮੌਜੂਦ ਸਨ।