SDM reviewed the surveillance of damaged crops by the revenue department
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਐਸ.ਡੀ.ਐਮ ਨੇ ਮਾਲ ਵਿਭਾਗ ਵਲੋਂ ਨੁਕਸਾਨੀ ਫਸਲਾਂ ਦੀ ਹੋ ਰਹੀ ਗਰਦਾਵਰੀ ਦੀ ਸਮੀਖਿਆ ਕੀਤੀ
ਰੂਪਨਗਰ, 8 ਅਪ੍ਰੈਲ: ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ ਨੇ ਮਾਲ ਵਿਭਾਗ ਵਲੋਂ ਵਰਖਾ ਨਾਲ ਨੁਕਸਾਨੀ ਫਸਲਾਂ ਦੀ ਕੀਤੀ ਜਾ ਰਹੀ ਗਰਦਾਵਰੀ ਦੀ ਸਮੀਖਿਆ ਰੂਪਨਗਰ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਕੀਤੀ।
ਇਸ ਮੌਕੇ ਐਸ.ਡੀ.ਐਮ. ਹਰਬੰਸ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਸਮਾਂਬੱਧ ਸੀਮਾ ਵਿਚ ਵਿੱਤੀ ਮੱਦਦ ਦੇਣ ਲਈ ਫਸਲਾਂ ਦੇ ਹੋਏ ਖਰਾਬੇ ਦੀ ਵਿਸ਼ੇਸ਼ ਗਿਰਦਾਵਰੀ ਜੰਗੀ ਪੱਧਰ ਉਤੇ ਕਰਵਾਈ ਜਾ ਰਹੀ ਹੈ ਅਤੇ ਜਿਸ ਉਪਰੰਤ ਜਲਦ ਹੀ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਜਾਰੀ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀਆਂ ਵਲੋਂ ਸੂਬੇ ਵਿੱਚ ਮੀਂਹ ਕਾਰਨ ਹੋਏ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਪ੍ਰਭਾਵਿਤ ਕਿਸਾਨਾਂ ਨੂੰ ਦੇਣ ਲਈ ਹਰ ਪੱਧਰ ਉਤੇ ਯਤਨ ਕੀਤੇ ਜਾ ਰਹੇ ਹਨ ਜਿਸ ਸਦਕਾ ਅਧਿਕਾਰੀਆਂ ਵਲੋਂ ਪਿੰਡਾਂ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
ਉਨ੍ਹਾਂ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਵਰਖਾ ਅਤੇ ਗੜੇਮਾਰੀ ਨਾਲ ਹੋਏ ਨੁਕਸਾਨ ਸਬੰਧੀ ਵਿੱਤੀ ਸਹਾਇਤਾ ਜਲਦ ਮੁਹੱਈਆ ਕਰਵਾਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਜਿਸ ਲਈ ਮਾਲ ਵਿਭਾਗ ਵਲੋਂ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ।