SDM Rupnagar S. Harbans Singh visited 132 KV grid

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਐੱਸ ਡੀ ਐਮ ਰੂਪਨਗਰ ਸ. ਹਰਬੰਸ ਸਿੰਘ ਨੇ 132 ਕੇ ਵੀ ਗ੍ਰਿਡ ਦਾ ਦੌਰਾ ਕੀਤਾ
ਰੂਪਨਗਰ, 22 ਜੁਲਾਈ: ਐੱਸ ਡੀ ਐਮ ਰੂਪਨਗਰ ਸ. ਹਰਬੰਸ ਸਿੰਘ ਨੇ 132 ਕੇ ਵੀ ਗ੍ਰਿਡ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਅਧਿਕਾਰਿਆਂ ਨੂੰ ਬਿਜਲੀ ਦੀ ਸਪਲਾਈ ਦਰੁੱਸਤ ਰੱਖਣ ਦੇ ਹੁਕਮ ਦਿੱਤੇ।
ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਜ਼ਿਲ੍ਹੇ ਵਿਚ ਭਾਰੀ ਵਰਖਾ ਹੋਣ ਕਾਰਨ ਜ਼ਿਲ੍ਹੇ ਵਿਚ ਕਾਫ਼ੀ ਮਾਲੀ ਨੁਕਸਾਨ ਹੋਇਆ ਅਤੇ ਲੋਕਾਂ ਨੂੰ ਬਿਜਲੀ ਨਾ ਹੋਣ ਕਾਰਨ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ ਆਉਣ ਵਾਲੇ ਦਿਨਾਂ ਵਿਚ ਮੌਸਮ ਵਿਭਾਗ ਵਲੋਂ ਮੁੜ ਬਾਰਿਸ਼ ਹੋਣ ਦੀ ਸੰਭਾਵਨਾ ਦੱਸੀ ਗਈ ਹੈ ਇਸ ਲਈ ਬਿਜਲੀ ਦੀ ਸਪਲਾਈ ਨੂੰ ਬਹਾਲ ਰੱਖਣ ਲਈ ਅਤੇ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਲਈ ਆਪਣੀ ਪੂਰੀ ਤਿਆਰੀ ਕਰ ਲਈ ਜਾਵੇ।
ਐੱਸ.ਡੀ.ਐਮ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਵਰਖਾ ਤੋਂ ਪਹਿਲਾਂ ਗ੍ਰਿਡ ਦੇ ਆਸੇ ਪਾਸੇ ਰੇਤੇ ਦੇ ਥੈਲਿਆਂ ਨਾਲ ਰੋਕ ਲਗਾਈ ਜਾਵੇ ਤਾਂ ਜੋ ਭਾਰੀ ਵਰਖਾ ਹੋਣ ਤੇ ਪਾਣੀ ਨੂੰ ਗ੍ਰਿਡ ਅੰਦਰ ਵੜਨ ਤੋਂ ਰੋਕਿਆ ਜਾ ਸਕੇ ਅਤੇ ਸਪਲਾਈ ਨੂੰ ਯਕੀਨੀ ਕਰਨ ਲਈ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਘਟ ਤੋਂ ਘਟ ਸਮੇਂ ਵਿਚ ਹੱਲ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਜੇਕਰ ਜ਼ਿਆਦਾ ਬਾਰਿਸ਼ ਹੁੰਦੀ ਹੈ ਤਾਂ ਪਾਣੀ ਨੂੰ ਕੱਢਣ ਲਈ ਪੰਪ ਵੀ ਪਹਿਲਾਂ ਤੋਂ ਹੀ ਰੱਖ ਲਏ ਜਾਣ ਤਾਂ ਜੋ ਕੋਈ ਮੁਸ਼ਕਿਲ ਸਥਿਤੀ ਬਣਨ ਤੋਂ ਪਹਿਲਾਂ ਹੀ ਉਸ ਨਾਲ ਨਜਿੱਠਿਆ ਜਾ ਸਕੇ।