SDM Rupnagar visited the grain market of Bharatgarh and Ghanoli
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ,ਰੂਪਨਗਰ
ਐਸ.ਡੀ.ਐਮ. ਰੂਪਨਗਰ ਨੇ ਭਰਤਗੜ੍ਹ ਅਤੇ ਘਨੌਲੀ ਦੀ ਅਨਾਜ ਮੰਡੀ ਦਾ ਕੀਤਾ ਦੌਰਾ
ਰੂਪਨਗਰ, 4 ਅਕਤੂਬਰ: ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ ਵੱਲੋਂ ਭਰਤਗੜ੍ਹ ਅਤੇ ਘਨੌਲੀ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਝੋਨੇ ਦੀ ਫਸਲ ਦੀ ਹੋ ਰਹੀਂ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ।
ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ ਨੇ ਦੱਸਿਆ ਕਿ ਰਾਜ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਨਿਰਵਿਘਨ ਖਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਪੂਰੀ ਕੋਸ਼ਿਸ਼ ਹੈ ਕਿ ਮੰਡੀਆਂ ਵਿੱਚ ਕਿਸਾਨਾਂ ਅਤੇ ਸਬੰਧਤ ਵਰਗ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਿਰਵਿਘਨ ਖਰੀਦ ਦੇ ਨਾਲ-ਨਾਲ ਲਿਫਟਿੰਗ ਦਾ ਕੰਮ ਵੀ ਜਾਰੀ ਹੈ।
ਇਸ ਮੌਕੇ ਉਨ੍ਹਾਂ ਮੰਡੀ ਵਿੱਚ ਮੋਜ਼ੂਦ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਸੁੱਕਿਆ ਝੋਨਾ ਮੰਡੀ ਵਿੱਚ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਕਿਸਾਨਾਂ ਨੂੰ ਫ਼ਸਲ ਦੇ ਮੰਡੀਕਰਣ ਵਿੱਚ ਕੋਈ ਪ੍ਰੇਸ਼ਾਨੀ ਨਾ ਆਵੇ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਵੀ ਅਪੀਲ ਕੀਤੀ।