SDM Shri Chamkaur Sahib heard the problems of the people during the Jan sunwai camp in Gaggon village
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਨੇ ਪਿੰਡ ਗੱਗੋਂ ‘ਚ ਜਨ ਸੁਣਵਾਈ ਕੈਂਪ ਦੌਰਾਨ ਲੋਕਾਂ ਦੀਆ ਸਮੱਸਿਆਵਾਂ ਸੁਣੀਆ
ਸ਼੍ਰੀ ਚਮਕੌਰ ਸਾਹਿਬ, 25 ਸਤੰਬਰ: ਆਮ ਲੋਕਾਂ ਨੂੰ ਸਾਫ ਸੁਥਰਾ ਪ੍ਰਸਾਸ਼ਨ ਦੇਣਾ ਸਾਡੀ ਜਿੰਮੇਵਾਰੀ ਹੈ। ਲੋਕਾਂ ਦੀਆਂ ਸਮੱਸਿਆਵਾ/ਮੁਸ਼ਕਿਲਾਂ ਦਾ ਹੱਲ ਕਰਨ ਲਈ ਉਨ੍ਹਾਂ ਦੇ ਘਰਾਂ ਨੇੜੇ ਸਾਝੀ ਥਾਂ ਉਤੇ ਜਨ ਸੁਣਵਾਈ ਕੈਂਪ ਲਗਾਏ ਗਏ ਹਨ। ਜਿਨ੍ਹਾਂ ਦਾ ਮਨੋਰਥ ਲੋਕਾਂ ਨੂੰ ਆਪਣੀਆ ਮੁਸ਼ਕਿਲਾਂ ਹੱਲ ਕਰਵਾਉਣ ਲਈ ਦਫਤਰਾਂ ਤੱਕ ਪਹੁੰਚ ਕਰਨ ਦੀ ਪ੍ਰੇਸ਼ਾਨੀ ਖ਼ਤਮ ਹੈ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ ਨੇ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਗੱਗੋਂ ਵਿਚ ਲਗਾਏ ਜਨ ਸੁਣਵਾਈ ਕੈਂਪ ਦੌਰਾਨ ਪਿੰਡ ਗੱਗੋਂ ਸਮੇਤ ਪਿੰਡ ਮੁੰਡਿਆਂ ਤੇ ਡਹਿਰ ਦੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਕੀਤਾ।
ਉਨ੍ਹਾਂ ਨੇ ਕਿਹਾ ਕਿ ਆਮ ਤੌਰ ਤੇ ਦੂਰ ਦੁਰਾਡੇ ਪਿੰਡਾਂ ਵਿਚ ਰਹਿ ਰਹੇ ਲੋਕ ਸਮੇ ਦੀ ਘਾਟ ਕਾਰਨ ਵੱਖ-ਵੱਖ ਵਿਭਾਗਾਂ ਦੇ ਦਫਤਰਾਂ ਤੱਕ ਪਹੁੰਚ ਕਰਕੇ ਆਪਣੀਆ ਸਮੱਸਿਆਵਾ ਦਾ ਹੱਲ ਕਰਵਾਉਣ ਤੋਂ ਵਾਝੇ ਰਹਿ ਜਾਂਦੇ ਹਨ।
ਸ. ਅਮਰੀਕ ਸਿੰਘ ਸਿੱਧੂ ਨੇ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾ ਸੁਣੀਆਂ ਅਤੇ ਯੋਗ ਸਮੱਸਿਆਵਾ ਦਾ ਮੌਕੇ ਤੇ ਹੀ ਹੱਲ ਕੀਤਾ ਗਿਆ, ਜਿਹੜੇ ਮਾਮਲੇ ਕਿਸੇ ਕਾਰਨ ਬਕਾਇਆ ਰਹੇ ਉਨ੍ਹਾਂ ਨੂੰ ਸਮਾਂਬੱਧ ਹੱਲ ਕਰਨ ਦੇ ਨਿਰਦੇ਼ਸ ਦਿੱਤੇ ਗਏ।
ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੁਲਿਸ ਮਹਿਕਮਾ, ਮਾਲ ਮਹਿਕਮਾ, ਜਲ ਸਪਲਾਈ ਅਤੇ ਸੈਨੀਟੇਸ਼ਨ, ਡਰੇਨੇਜ ਤੇ ਮਾਈਨਿੰਗ, ਸਿੱਖਿਆ ਵਿਭਾਗ, ਸਿਹਤ ਵਿਭਾਗ, ਬਾਗਬਾਨੀ ਵਿਭਾਗ ਆਦਿ ਵਿਭਾਗਾਂ ਦੇ ਅਧਿਕਾਰੀ ਵੀ ਮੌਕੇ ਤੇ ਆਪਣੇ ਵਿਭਾਗ ਦੇ ਕਰਮਚਾਰੀਆਂ ਨਾਲ ਹਾਜਰ ਹੋ ਕੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਬਾਰੇ ਦੱਸਿਆ।
ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ਼੍ਰੀ ਕਰਨ ਮਹਿਤਾ, ਬੀਡੀਪੀਓ ਸ਼੍ਰੀ ਚਮਕੌਰ ਸਾਹਿਬ ਅਜੈਬ ਸਿੰਘ, ਨਾਇਬ ਤਹਿਸੀਲਦਾਰ ਹਿਮਾਂਸ਼ੂ ਗਰਗ, ਐਸ.ਐਮ.ਓ. ਗੋਬਿੰਦ ਟੰਡਨ, ਸੁਪਰਡੈਂਟ ਸ਼ਿਕਾਇਤਾ ਬ੍ਰਾਂਚ ਡਿਪਟੀ ਕਮਿਸ਼ਨਰ ਦਫ਼ਤਰ ਦਿਨੇਸ਼ ਜੈਨ ਤੇ ਕਲਰਕ ਸਰਬੇਸ਼ ਕੁਮਾਰ ਹੋਰ ਸੀਨੀਅਰ ਅਧਿਕਾਰੀ ਤੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ ਹਾਜ਼ਰ ਸਨ।