SDM Sri Chamkaur Sahib conducts surprise checking of Grain Market, Sri Chamkaur Sahib

ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਵਲੋਂ ਅਨਾਜ ਮੰਡੀ, ਸ੍ਰੀ ਚਮਕੌਰ ਸਾਹਿਬ ਦੀ ਅਚਨਚੇਤ ਚੈਕਿੰਗ
ਸ੍ਰੀ ਚਮਕੌਰ ਸਾਹਿਬ, 23 ਸਤੰਬਰ: ਪੀ.ਸੀ.ਐਸ. ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਸ੍ਰੀ ਅਮਰੀਕ ਸਿੰਘ ਸਿੱਧੂ, ਵਲੋਂ ਅਨਾਜ ਮੰਡੀ, ਸ੍ਰੀ ਚਮਕੌਰ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਮੌਕੇ ਤੇ ਪਾਇਆ ਗਿਆ ਕਿ ਮੰਡੀ ਵਿੱਚ ਲਗਭਗ ਕੁੱਲ 150 ਕੁਆਟਿੰਲ ਝੋਨੇ ਦੀ ਆਮਦ ਹੋ ਚੁੱਕੀ ਹੈ। ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਵਲੋਂ ਹਦਾਇਤ ਕੀਤੀ ਕਿ ਕਿਸਾਨ ਆਪਣਾ ਝੋਨਾ/ਫਸਲ ਸੁੱਕਾ ਕੇ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਮੰਡੀਆਂ ਵਿੱਚ ਉਨ੍ਹਾਂ ਨੂੰ ਕੋਈ ਦਿੱਕਤ ਪੇਸ਼ ਨਾ ਆਏ।
ਉਨ੍ਹਾਂ ਆੜਤੀਆਂ ਨੂੰ ਵੀ ਕਿਹਾ ਗਿਆ ਕਿ ਕਿਸਾਨਾਂ ਪਾਸੋਂ ਸੁੱਕੀ ਫਸਲ ਹੀ ਮੰਡੀਆਂ ਵਿੱਚ ਗਿਰਾਈ ਜਾਵੇ। ਇਸ ਤੋਂ ਇਲਾਵਾ ਸਕੱਤਰ ਮਾਰਕਿਟ ਕਮੇਟੀ, ਸ੍ਰੀ ਚਮਕੌਰ ਸਾਹਿਬ ਨੂੰ ਹਦਾਇਤ ਕੀਤੀ ਕਿ ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਸਫਾਈ ਦੇ ਪੁੱਖਤਾ ਪ੍ਰਬੰਧ ਯਕੀਨੀ ਕੀਤੇ ਜਾਣ, ਸਫਾਈ ਦੇ ਮਸਲੇ ਵਿੱਚ ਕੋਈ ਵੀ ਕੁਤਾਹੀ ਵਰਤੀ ਨਾ ਜਾਵੇ। ਇਸ ਮੌਕੇ ਚੈਅਰਮੈਨ ਮਾਰਕਿਟ ਕਮੇਟੀ, ਸ੍ਰੀ ਚਮਕੌਰ ਸਾਹਿਬ ਅਤੇ ਹੋਰ ਕਰਮਚਾਰੀ ਹਾਜ਼ਰ ਸਨ।