Selection of 5 candidates in the placement camp
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਪਲੇਸਮੈਂਟ ਕੈਂਪ ਵਿੱਚ 5 ਉਮੀਦਵਾਰਾਂ ਦੀ ਚੋਣ
ਰੂਪਨਗਰ, 21 ਜਨਵਰੀ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 5 ਉਮੀਦਵਾਰਾਂ ਦੀ ਚੋਣ ਕੀਤੀ ਗਈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਪ੍ਰਭਜੋਤ ਸਿੰਘ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਰੂਪਨਗਰ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ 21 ਉਮੀਦਵਾਰਾਂ ਨੇ ਭਾਗ ਲਿਆ ਅਤੇ 5 ਨੌਜਵਾਨਾਂ ਦੀ ਚੋਣ ਹੋਈ।
ਜਿਸ ਵਿੱਚ ਸੇਵਾ ਕੇਂਦਰਾਂ ਵਿੱਚ ਡਾਟਾ ਐਂਟਰੀ ਆਪਰੇਟਰ ਦੀਆਂ 5 ਅਸਾਮੀਆਂ (ਰੂਪਨਗਰ- 2, ਸ਼੍ਰੀ ਆਨੰਦਪੁਰ ਸਾਹਿਬ -2 (ਕੇਵਲ ਪੁਰਸ਼ ਉਮੀਦਵਾਰ), ਚਮਕੌਰ ਸਾਹਿਬ – 1) ਲਈ 18-35 ਸਾਲ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ।
ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਕੈਂਪ ਵਿੱਚ ਐਸ.ਸੀ ਕਾਰਪੋਰੇਸ਼ਨ, ਰੂਪਨਗਰ ਦੇ ਨੁਮਾਇੰਦਿਆਂ ਵੱਲੋਂ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਅਤੇ ਸਟੱਡੀ ਵਿਜ਼ੇ ਤੇ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਲਈ 10 ਲੱਖ ਤੱਕ ਘੱਟ ਦਰਾਂ ਤੇ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਂਦੇ ਲੋਨਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।