Sensitive program conducted at Police Line, Rupnagar: C.J.M

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਪੁਲਿਸ ਲਾਈਨ, ਰੂਪਨਗਰ ਵਿਖੇ ਕੀਤਾ ਗਿਆ ਸੰਵੇਦਨਸ਼ੀਲ ਪ੍ਰੋਗਰਾਮ: ਸੀ.ਜੇ.ਐਮ
ਰੂਪਨਗਰ, 24 ਜੁਲਾਈ: ਅੱਜ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਰੂਪਨਗਰ, ਸ੍ਰੀਮਤੀ ਰਮੇਸ਼ ਕੁਮਾਰੀ ਦੀ ਅਗਵਾਈ ਹੇਠ ਪੁਲਿਸ ਲਾਈਨ, ਰੂਪਨਗਰ ਵਿਖੇ ਇੱਕ ਵਿਸ਼ੇਸ਼ ਸੰਵੇਦਨਸ਼ੀਲ ਪ੍ਰੋਗਰਾਮ ਕਰਵਾਇਆ ਗਿਆ।
ਜਿਸ ਵਿੱਚ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਸ੍ਰੀਮਤੀ ਹਿਮਾਂਸ਼ੀ ਗਲਹੋਤਰਾ ਅਤੇ ਪ੍ਰਿੰਸੀਪਲ ਮੈਜਿਸਟ੍ਰੇਟ ਜੁਵੇਨਾਈਲ ਕੋਰਟ ਰੂਪਨਗਰ ਡਾ. ਸੁਸ਼ੀਲ ਬੋਧ ਨੇ ਸਮੂਹ ਜੁਵੇਨਾਈਲ ਅਫਸਰਾਂ ਨੂੰ ਜੁਵੇਨਾਈਲ ਜਸਟਿਸ ਐਕਟ, ਲੀਗਲ ਏਡ ਐਟ ਪ੍ਰੀ-ਅਰੈਸਟ, ਅਰੈਸਟ, ਰਿਮਾਂਡ ਸਟੇਜ, ਪੋਕਸੋ ਐਕਟ ਅਤੇ ਪੋਸ਼ ਐਕਟ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਵਿਸ਼ੇਸ਼ ਪ੍ਰੋਗਰਾਮ ਦਾ ਪੁਲਿਸ ਅਫਸਰਾਂ ਨੇ ਲਾਭ ਚੁੱਕਿਆ ਅਤੇ ਭਰਪੂਰ ਸ਼ਲਾਘਾ ਵੀ ਕੀਤੀ। ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਅਜਿਹੇ ਪ੍ਰੋਗਰਾਮ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਸਬੰਧੀ ਕਿਸੇ ਵੀ ਸਮੇਂ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।