Close

Sh. Brahm Mohindra unfurled the national flag on Republic Day at Nehru Stadium Rupnagar

Publish Date : 27/01/2021
Republic Day

Office of District Public Relations Officer, Rupnagar

Rupnagar – Dated 26 January 2021

ਸ੍ਰੀ ਬ੍ਰਹਮ ਮਹਿੰਦਰਾ ਨੇ 72ਵੇਂ ਗਣਤੰਤਰ ਦਿਵਸ ਮੌਕੇ ਨਹਿਰੂ ਸਟੇਡੀਅਮ ਜ਼ਿਲ੍ਹਾ ਰੂਪਨਗਰ ਵਿਚ ਲਹਿਰਾਇਆ ਕੌਮੀ ਤਿਰੰਗਾ

ਨੌਜਵਾਨਾਂ ਨੂੰ ਆਜ਼ਾਦੀ ਘੁਲਾਟੀਆਂ ਤੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਦੇਸ਼ ਤੇ ਸਮਾਜ ਪ੍ਰਤੀ ਆਪਣੇ ਫਰਜ਼ਾਂ ਨੂੰ ਨਿਭਾਉਣ ਦੀ ਅਪੀਲ

ਦੇਸ਼ ਦੇ ਸੰਘੀ ਢਾਂਚੇ ਨੂੰ ਮੌਜੂਦਾ ਸਮੇਂ ਲੱਗ ਰਹੀ ਢਾਹ ਤੇ ਪ੍ਰਗਟਾਈ ਚਿੰਤਾ

ਦੇਸ਼ ਦੇ 72ਵੇਂ ਗਣਤੰਤਰ ਦਿਵਸ ਮੌਕੇ ਨਹਿਰੂ ਸਟੇਡੀਅਮ ਜ਼ਿਲ੍ਹਾ ਰੂਪਨਗਰ ਵਿਖੇ ਕਰਵਾਏ ਗਏ ਜਿਲ੍ਹਾ ਪੱਧਰੀ ਸਮਾਗਮ ਵਿਖੇ ਸ੍ਰੀ ਬ੍ਰਹਮ ਮਹਿੰਦਰਾ ਸੀਨੀਅਰ ਕੈਬਨਿਟ ਮੰਤਰੀ, ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਚੋਣਾਂ ਅਤੇ ਸ਼ਿਕਾਇਤ ਨਿਵਾਰਨ ਵਿਭਾਗ ਪੰਜਾਬ ਸਰਕਾਰ ਵਲੋਂ ਕੌਮੀ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਅਤੇ ਡਾ. ਅਖਿਲ ਚੌਧਰੀ ਐਸ ਐਸ ਪੀ ਰੂਪਨਗਰ ਨੇ ਉਨ੍ਹਾਂ ਦੀ ਅਗਵਾਈ ਕੀਤੀ।

ਇਸ ਮੌਕੇ ਕੌਮ ਦੇ ਨਾਲ ਸੰਦੇਸ਼ ਦਿੰਦੇ ਹੋਏ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸਾਡੀ ਨੌਜਵਾਨ ਪੀੜੀ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਸਾਡੇ ਬਜ਼ੁਰਗਾਂ, ਦੇਸ਼ ਭਗਤਾਂ ਅਤੇ ਸਿਰਲੱਥ ਯੋਧਿਆਂ ਜਿਹਨਾਂ ਨੇ ਆਜ਼ਾਦੀ ਨੂੰ ਹਾਸਲ ਕਰਨ ਲਈ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ, ਉਹਨਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅੱਜ ਸਭ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।ਉਨ੍ਹਾਂ ਕਿਹਾ ਕਿ ਸਾਡਾ ਸਭਨਾਂ ਦਾ ਫਰਜ਼ ਬਣ ਜਾਂਦਾ ਹੈ ਕਿ ਅਸੀਂ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਦੇਸ਼ ਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀਆਂ ਨੂੰ ਸਮਝੀਏ ਅਤੇ ਨਿਭਾਈਏ। ਡਾ. ਭੀਮ ਰਾਓ ਅੰਬੇਦਕਰ ਜੀ ਨੂੰ ਯਾਦ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਭਾਰਤ ਦੇ ਸੰਵਿਧਾਨ ਦੀ ਰਚਨਾ ਕਰਕੇ ਸਾਡੇ ਦੇਸ਼ ਵਿਚ ਲੋਕਤੰਤਰ ਦੇ ਸੰਘੀ ਢਾਂਚੇ ਦੀ ਨੀਂਹ ਰੱਖੀ ਅਤੇ ਅੱਜ ਦੇ ਦਿਨ ਹੀ ਭਾਰਤ ਦਾ ਸੰਵਿਧਾਨ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ ਸੀ। ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਭਾਰਤ ਮੌਜੂਦਾ ਸਮੇਂ ਦੁਨੀਆ ਦਾ ਸਭ ਤੋਂ ਵੱਡਾ ਤੇ ਸਫਲ ਲੋਕਤੰਤਰ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਸੰਵਿਧਾਨ ਦੇ ਘਾੜਿਆਂ ਨੇ ਭਾਰਤ ਵਿਚ ਸੰਘੀ ਢਾਂਚੇ ਦੀ ਵਿਵਸਥਾ ਕੀਤਾ ਸੀ ਪਰ ਮੌਜੂਦਾ ਸਮੇਂ ਕੁਝ ਹਾਲਾਤ ਅਜਿਹੇ ਬਣਦੇ ਜਾ ਰਹੇ ਹਨ ਜਿਸ ਨਾਲ ਦੇਸ ਦੇ ਸੰਘੀ ਢਾਂਚੇ ਨੂੰ ਢਾਹ ਲੱਗੀ ਰਹੀ ਹੈ। ਉਨ੍ਹਾ ਕਿਹਾ ਕਿ ਸੰਵਿਧਾਨ ਵਿਚ ਤਿੰਨ ਲਿਸਟਾਂ ਦਿਤੀਆਂ ਗਈਆਂ ਹਨ ਪਹਿਲੀ ਯੂਨੀਅਨ ਲਿਸਟ, ਦੂਜੀ ਸਟੇਟ ਲਿਸਟ, ਤੀਜੀ ਕੰਨਕਰੰਟ ਲਿਸਟ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਲਿਸਟਾਂ ਰਾਹੀਂ ਕੇਂਦਰ ਤੇ ਰਾਜਾਂ ਵਿਚਕਾਰ ਸ਼ਕਤੀਆਂ ਦੀ ਵੰਡ ਕੀਤੀ ਗਈ ਹੈ। ਕਿਸਾਨੀ ਅੰਦੋਲਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਖੇਤੀਬਾੜੀ ਸਟੇਟ ਲਿਸਟ ਦਾ ਹਿੱਸਾ ਹੈ ਜਿਸ ਉਤੇ ਰਾਜ ਸਰਕਾਰਾਂ ਕਾਨੂੰਨ ਬਣਾ ਸਕਦੀਆਂ ਹਨ। ਉਨ੍ਹਾਂ ਜ਼ਿਕਰ ਕੀਤਾ ਕਿ ਮੌਜੂਦਾ ਸਮੇਂ ਕੇਂਦਰ ਵਲੋਂ ਸਟੇਟ ਲਿਸਟ ਵਿਚ ਦਰਜ ਖੇਤੀਬਾੜੀ ਵਿਸ਼ੇ ਤੇ ਬਣਾਏ ਗਏ ਤਿੰਨ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਸੜਕਾਂ `ਤੇ ਹਨ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਰਾਤੋਂ ਰਾਤ 20 ਮਿੰਟ ਵਿਚ ਇਹ ਕਾਨੂੰਨ ਬਣਾ ਦਿੱਤੇ ਗਏ ਜਦ ਕਿ ਇਸ ਬਾਰੇ ਕਿਸਾਨਾਂ ਨਾਲ ਕੋਈ ਅਗਾਊਂ ਗੱਲਬਾਤ ਜਾਂ ਸਲਾਹ ਮਸ਼ਵਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਦੇਸ਼ ਦੇ ਸੰਘੀ ਢਾਂਚੇ ਨੂੰ ਢਾਹ ਲੱਗੀ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਮੂਹ ਸਿਆਸੀ ਪਾਰਟੀਆਂ ਨੂੰ ਨਾਲ ਲੈ ਕੇ ਵਿਧਾਨ ਸਭਾ ਵਿਚ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਮਤਾ ਪਾਸ ਕੀਤਾ ਗਿਆ ਹੈ।ਉਨ੍ਹਾਂ ਜ਼ਿਕਰ ਕੀਤਾ ਕਿ ਪੰਜਾਬ ਸਰਕਾਰ ਵਲੋਂ ਕਿਸਾਨੀ ਅੰਦੋਲਨ ਵਿਚ ਸ਼ਹੀਦੀ ਪ੍ਰਾਪਤ ਕਰ ਗਏ ਪੰਜਾਬ ਦੇ ਕਿਸਾਨਾਂ ਦੇ ਹਰੇਕ ਪਰਿਵਾਰ ਨੂੰ 5 ਲੱਖ ਰੁਪਏ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਕੋਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਨੇ ਦੁਨੀਆ ਨੂੰ ਆਪਣੇ ਸ਼ਿੰਕਜੇ ਵਿਚ ਜਕੜਿਆ ਹੋਇਆ ਹੈ ਅਤੇ ਭਾਵੇਂ ਸਰਕਾਰਾਂ ਵਲੋਂ ਕੋਵਿਡ ਵਿਰੁੱਧ ਟੀਕਾ ਲੱਭ ਲਿਆ ਗਿਆ ਹੈ ਪਰ ਇਸ ਵਾਇਰਸ ਦੇ ਕੁਝ ਨਵੇਂ ਰੂਪ ਸਾਹਮਣੇ ਆ ਰਹੇ ਹਨ। ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ, ਸਿਹਤ ਵਿਭਾਗ ਤੇ ਹੋਰਨਾਂ ਵਿਭਾਗਾਂ ਦੇ ਸਮੂਹ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਇਸ ਔਖੀ ਘੜੀ ਵਿਚ ਮੋਹਰੀ ਰੋਲ ਅਦਾ ਕਰਕੇ ਲੋਕਾਂ ਨੂੰ ਇਸ ਬਿਮਾਰੀ ਤੋ਼ ਬਚਾਉਣ ਦਾ ਰੋਲ ਅਦਾ ਕੀਤਾ ਹੈ।

ਇਸ ਮਗਰੋਂ ਪੰਜਾਬ ਪੁਲਿਸ ਦੀਆਂ ਟੁਕੜੀਆਂ ਐਨ ਸੀ ਸੀ ਦੇ ਕੈਡਿਟਾਂ ਤੇ ਸਕੂਲ ਦੇ ਵਿਦਿਆਰਥੀਆਂ ਵਲੋ਼ ਮਾਰਚ ਪਾਸਟ ਕੀਤਾ ਗਿਆ ਅਤੇ ਮੁੱਖ ਮਹਿਮਾਨ ਨੂੰ ਸਲਾਮੀ ਪੇਸ਼ ਕੀਤੀ ਗਈ। ਮਗਰੋਂ ਵੱਖ ਵੱਖ ਸਰਕਾਰੀ ਵਿਭਾਗਾਂ ਵਲੋਂ ਲੋਕ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਗਈਆਂ। ਇਸ ਮਗਰੋਂ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਪਾਈਪ ਬੈਂਡ ਸ਼ੋਅ ਦਾ ਮੰਚਨ ਕੀਤਾ ਗਿਆ। ਇਸ ਮਗਰੋਂ ਸਮਾਜ ਦੇ ਲੋੜਵੰਦ ਵਿਅਕਤੀਆਂ ਨੂੰ ਸ਼੍ਰੀ ਬ੍ਰਹਮ ਮਹਿੰਦਰਾ ਜੀ ਨੇ ਸਿਲਾਈ ਮਸ਼ੀਨਾਂ ਵੀ ਵੰਡੀਆਂ। ਕੋਵਿਡ ਮਹਾਂਮਾਰੀ ਦੌਰਾਨ ਵਧੀਆ ਸੇਵਾ ਨਿਭਾਉਣ ਵਾਲੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਸਨਮਾਨਤ ਕਰਨ ਲਈ ਮੁੱਖ ਮਹਿਮਾਨ ਸ੍ਰੀ ਬ੍ਰਹਮ ਮਹਿੰਦਰਾ ਜੀ ਨੇ ਸਰਟੀਫਿਕੇਟ ਵੀ ਵੰਡੇ। ਇਸ ਮਗਰੋਂ ਜ਼ਿਲ੍ਹਾ ਰੂਪਨਗਰ ਦੇ ਦੋ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਵੀ ਮੁੱਖ ਮਹਿਮਾਨ ਸ੍ਰੀ ਬ੍ਰਹਮ ਮਹਿੰਦਰਾ ਵਲੋਂ ਰੱਖਿਆ ਗਿਆ।ਇਨ੍ਹਾਂ ਵਿਕਾਸ ਕਾਰਜਾਂ ਵਿਚ ਪਹਿਲਾ ਵਿਕਾਸ ਕਾਰਜ ਮੋਟਰਾਈਜ਼ੇਸ਼ਨ ਐਂਡ ਰੈਲੋਵੇਸ਼ਨ ਆਫ ਐਲ ਗੇਟਸ ਆਫ ਸਰਹਿੰਦ ਕੈਨਾਲ ਸਿਸਟਮ ਐਂਡ ਇਨਸਟਾਲਿੰਗ ਸਕਾਡਾ ਸਿਸਟਮ ਐਟ ਰੋਪੜ ਹੈਡਵਰਕਸ ਅਤੇ ਦੂਸਰਾ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਸ੍ਰੀ ਆਨੰਦਪੁਰ ਸਾਹਿਬ ਦਾ ਸਮਾਰਟ ਸਕੂਲ ਵਜੋਂ ਅਪਗਰੇਡਿਸ਼ਨ ਸ਼ਾਮਲ ਹੈ। ਸਮਾਗਮ ਦੇ ਅੰਤ ਵਿਚ ਸ਼ਿਵਾਲਿਕ ਪਬਲਿਕ ਸਕੂਲ ਦੀਆਂ ਅਧਿਆਪਕਾਵਾਂ ਵਲੋਂ ਰਾਸ਼ਟਰੀ ਗੀਤ ਦਾ ਗਾਇਨ ਕੀਤਾ ਗਿਆ।

ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਸ੍ਰੀਮਤੀ ਹਰਪ੍ਰੀਤ ਕੌਰ ਜੀਵਨ ਸ਼ੈਸ਼ਨਜ਼ ਜੱਜ ਰੂਪਨਗਰ, ਸ੍ਰੀਮਤੀ ਦੀਪਸ਼ਿਖਾ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ੍ਰੀ ਦਿਨੇਸ਼ ਵਸਿਸਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਗੁਰਵਿੰਦਰ ਸਿੰਘ ਜ਼ੌਹਲ ਐਸਡੀਐਮ ਰੂਪਨਗਰ ਤੇ ਸ੍ਰੀ ਬਰਿੰਦਰ ਸਿੰਘ ਢਿੱਲੋਂ ਪ੍ਰਧਾਨ ਪੰਜਾਬ ਯੂਥ ਕਾਂਗਰਸ, ਸ੍ਰੀ ਸੁਖਵਿੰਦਰ ਸਿੰਘ ਵਿਸਕੀ ਚੇਅਰਮੈਨ ਜ਼ਿਲ੍ਹਾ ਪ੍ਰੀਸਦ ਰੂਪਨਗਰ ਤੋਂ ਇਲਾਵਾ ਸ਼ਹਿਰ ਦੇ ਪਤਵੰਤੇ ਵੀ ਹਾਜ਼ਰ ਸਨ।