Speaker Punjab Vidahn Sabha Visits Flood Affected Areas

Speaker Punjab Vidahn Sabha Visits Flood Affected Areas
Office of Distt. Public Relation Officer, Rupnagar.
Rupnagar, Dated 20th August, 2019
ਸਪੀਕਰ ਰਾਣਾ ਕੇ.ਪੀ. ਸਿੰਘ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮੱਦਦ ਤੁਰੰਤ ਕਰਨ ਦੀ ਕੀਤੀ ਹਦਾਇਤ
ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰਨ ਦੇ ਨਿਰਦੇਸ਼
ਭਰਤਗੜ੍ਹ , 20 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਡਿਪਟੀ ਕਮਿਸ਼ਨਰ ਡਾ. ਸੁਮਿਤ ਜਾਰੰਗਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਨੰਗਲ ਅਤੇ ਸ਼੍ਰੀ ਅਨੰਦਪੁਰ ਸਾਹਿਬ ਦੇ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਹਰ ਸੰਭਵ ਮੱਦਦ ਕਰਨ ਲਈ ਉਪਰਾਲੇ ਕਰਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ 24/7 ਕੀਤੇ ਜਾ ਰਹੇ ਲੋਕਾਂ ਦੀ ਸਹਾਇਤਾ ਲਈ ਕੰਮ ਉਨ੍ਹਾਂ ਨੂੰ ਬਹੁਤ ਰਾਹਤ ਦੇ ਰਹੇ ਹਨ, ਪ੍ਰੰਤੂ ਅਜਿਹੇ ਸਮੇਂ ਵਿੱਚ ਦਿਨ ਰਾਤ ਸ਼ਿੱਦਤ ਨਾਲ ਕੰਮ ਕਰਨ ਦੀ ਜ਼ਰੂਰਤ ਹੈ। ਡਿਪਟੀ ਕਮਿਸ਼ਨਰ ਵਲੋਂ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਲੋਕਾਂ ਦੀ ਹਰ ਸੰਭਵ ਮੱਦਦ ਕਰਨ ਲਈ ਲਗਾਤਾਰ ਤਾਇਨਾਤ ਕਰਨ ਦੀ ਸ਼ਲਾਘਾ ਖੁਦ ਮੁੱਖ ਮੰਤਰੀ ਵੀ ਕਰ ਚੁੱਕੇ ਹਨ। ਅੱਜ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਜਦੋਂ ਪਿੰਡ ਰਣਜੀਤਪੁਰਾ ਤੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਦੀ ਸ਼ੁਰੂਆਤ ਕੀਤੀ ਤਾਂ ਲੋਕਾਂ ਵਲੋਂ ਪ੍ਰਸ਼ਾਸਨ ਦੇ ਵਲੋਂ ਕੀਤੇ ਜਾ ਰਹੇ ਦਿਨ ਰਾਤ ਉਪਰਾਲਿਆਂ ਦੀ ਸ਼ਲਾਘਾ ਕਰਨ ਤੋਂ ਬਾਅਦ ਉਨ੍ਹਾਂ ਕਿਹਾ ਕਿ ਅੱਜ ਇਸ ਕੁਦਰਤੀ ਆਫ਼ਤ ਦੀ ਘੜੀ ਵਿੱਚ ਜਿਸ ਤਰ੍ਹਾਂ ਉਨ੍ਹਾਂ ਨੂੰ ਹਲਕੇ ਦੇ ਲੋਕਾਂ ਅਤੇ ਵਰਕਰਾਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ, ਉਸੇ ਤਰ੍ਹਾਂ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਲੋਕਾਂ ਦੀ ਸਹਾਇਤਾ ਲਈ ਜੋ ਉਪਰਾਲੇ ਕੀਤੇ ਹਨ, ਉਹ ਕਾਫ਼ੀ ਹੱਦ ਤੱਕ ਪ੍ਰਸ਼ੰਸਾ ਯੋਗ ਹਨ।
ਉਨ੍ਹਾਂ ਕਿਹਾ ਕਿ ਭਾਵੇਂ ਕੁਦਰਤੀ ਤੌਰ ‘ਤੇ ਪਹਾੜਾਂ ਵਿੱਚ ਪਈ ਬਰਸਾਤ ਅਤੇ ਸਤਲੁਜ਼ ਦੇ ਪਾਣੀ ਦੇ ਪੱਧਰ ਵੱਧਣ ਨਾਲ ਇਸ ਖੇਤਰ ਦੀਆਂ ਫ਼ਸਲਾਂ, ਲੋਕਾਂ ਦੇ ਸਮਾਨ, ਜਾਇਦਾਦ ਅਤੇ ਇਮਾਰਤਾਂ ਦਾ ਭਾਰੀ ਨੁਕਸਾਨ ਹੋਇਆ ਹੈ, ਪਰ ਉਹ ਜ਼ਮੀਨੀ ਹਕੀਕਤ ਤੋਂ ਵਾਕਿਫ਼ ਹਨ, ਇਹ ਸੰਭਵ ਹੈ ਕਿ ਮੁੱਖ ਮੰਤਰੀ ਵਲੋਂ ਆਪਣੇ ਦੌਰੇ ਦੌਰਾਨ ਜੋ ਲੋਕਾਂ ਨੂੰ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਉਸ ਵਿੱਚ ਉਹ ਇਸ ਹਲਕੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਦਿਵਾਉਣ ਲਈ ਉਪਰਾਲਾ ਕਰਨਗੇ। ਜ਼ਿਕਰਯੋਗ ਹੈ ਕਿ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਲਗਾਤਾਰ ਇਹ ਨਿਰਦੇਸ਼ ਦਿੱਤੇ ਜਾ ਰਹੇ ਹਨ ਕਿ ਲੋਕਾਂ ਦੀ ਹਰ ਸਹੂਲਤ ਦਾ ਧਿਆਨ ਰੱਖਿਆ ਜਾਵੇ ਅਤੇ ਮੁਸ਼ਕਿਲ ਦੀ ਘੜੀ ਵਿੱਚ ਲੋਕਾਂ ਦੀ ਮੱਦਦ ਕੀਤੀ ਜਾਵੇ, ਜਿਸ ਲਈ ਪ੍ਰਸ਼ਾਸਨ ਲਗਾਤਾਰ 24/7 ਉਪਰਾਲੇ ਕਰ ਰਿਹਾ ਹੈ। ਉਨ੍ਹਾਂ ਵਲੋਂ ਪ੍ਰਾਪਤ ਨਿਰਦੇਸ਼ ਅਤੇ ਡਿਪਟੀ ਕਮਿਸ਼ਨਰ ਵਲੋਂ ਲਗਾਤਾਰ ਨਜਰ ਰੱਖਣ ਕਾਰਨ ਇਸ ਇਲਾਕੇ ਦੇ ਹਾਲਾਤ ਬਹੁਤ ਬਿਹਤਰ ਹੋਏ ਹਨ।