Close

Special camps will be held on November 04 and 05 regarding the special cursory correction of photo voter list – SDM Rupnagar

Publish Date : 01/11/2023
Special camps will be held on November 04 and 05 regarding the special cursory correction of photo voter list - SDM Rupnagar

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਸਬੰਧੀ 04 ਅਤੇ 05 ਨਵੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ -ਐਸਡੀਐਮ ਰੂਪਨਗਰ

ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਕੰਮ 27 ਅਕਤੂਬਰ ਤੋਂ 9 ਦਸੰਬਰ ਤੱਕ

ਰੂਪਨਗਰ, 1 ਨਵੰਬਰ: ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ ਨੇ ਵਿਧਾਨ ਸਭਾ ਚੋਣ ਹਲਕਾ-50 ਰੂਪਨਗਰ ਦੀ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਮਿਤੀ 01 ਅਪ੍ਰੈਲ 2024 ਦੇ ਆਧਾਰ ਤੇ ਫੋਟੋ ਵੋਟਰ ਸੂਚੀ ਵਿਸ਼ੇਸ਼ ਸਰਸਰੀ ਸੁਧਾਈ 27 ਅਕਤੂਬਰ 2023 ਤੋਂ 9 ਦਸੰਬਰ 2023 ਤੱਕ ਕੀਤੀ ਜਾ ਰਹੀ ਹੈ ਜਿਸਦੇ ਸਬੰਧ ਵਿੱਚ ਮਿਤੀ 04 ਅਤੇ 05 ਨਵੰਬਰ 2023 ਤੇ 02 ਅਤੇ 03 ਦਸੰਬਰ 2023 ਨੂੰ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ।

ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ ਨੇ ਇਨ੍ਹਾਂ ਕੈਂਪਾਂ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਸਪੈਸ਼ਲ ਕੈਂਪਾ ਵਾਲੇ ਦਿਨ ਬੂਥ ਲੈਵਲ ਅਫਸਰ ਆਪਣੇ ਆਪਣੇ ਪੋਲਿੰਗ ਸਟੇਸ਼ਨ ਤੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੈਠਣਗੇ ਅਤੇ ਆਮ ਜਨਤਾ ਤੋਂ ਫਾਰਮ ਪ੍ਰਾਪਤ ਕਰਨਗੇ।

ਉਨ੍ਹਾਂ ਦੱਸਿਆ ਕਿ ਨਵੀਂ ਵੋਟ ਰਜਿਸਟਰੇਸ਼ਨ ਕਰਨ ਲਈ ਫਾਰਮ ਨੰਬਰ 6, ਨਾਂਅ ਕਟਵਾਉਣ ਲਈ ਫਾਰਮ ਨੰਬਰ 7, ਵੇਰਵਿਆਂ ਵਿੱਚ ਸੋਧ ਲਈ/ਦਿਵਿਆਂਗ ਵੋਟਰ ਵਜੋਂ ਮਾਰਕਿੰਗ ਲਈ/ਰਿਹਾਇਸ਼ ਬਦਲਣ ਲਈ ਵੋਟਰ ਕਾਰਡ ਬਦਲੀ ਕਰਨ ਲਈ ਫਾਰਮ ਨੰਬਰ 8 ਪ੍ਰਾਪਤ ਕਰਨਗੇ।

ਐਸ.ਡੀ.ਐਮ. ਰੂਪਨਗਰ ਨੇ ਦੱਸਿਆ ਕਿ ਇਸ ਸੰਬੰਧੀ ਆਨਲਾਈਨ ਫਾਰਮ www.nvsp.in ਜਾਂ ਵੋਟਰ ਹੈਲਪਲਾਈਨ ਦੇ ਵੀ ਭਰੇ ਜਾ ਸਕਦੇ ਹਨ ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਤੇ ਕਾਲ ਕਰ ਸਕਦੇ ਹਨ ।