Street play organized in district courts by District Legal Services Authority Rupnagar as part of campaign against drugs
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਕਚਿਹਰੀਆਂ ‘ਚ ਕਰਵਾਇਆ ਗਿਆ ਨੁੱਕੜ ਨਾਟਕ
ਰੂਪਨਗਰ, 23 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਮਨਜੋਤ ਕੌਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਕਚਿਹਰੀਆਂ ਵਿੱਚ ਯੂਥ ਅੰਗੇਸਟ ਡਰੱਗਜ ਮੁਹਿੰਮ ਤਹਿਤ ਇੱਕ ਨੁੱਕੜ ਨਾਟਕ ਕਰਵਾਇਆ ਗਿਆ।
ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਮਨਜੋਤ ਕੌਰ ਨੇ ਦੱਸਿਆ ਕਿ ਇਸ ਨਾਟਕ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨਾ ਸੀ। ਉਨ੍ਹਾਂ ਵੱਲੋਂ ਇਸ ਨੁੱਕੜ ਨਾਟਕ ਨਾਟਕ ਕਰਨ ਵਾਲੀ ਟੀਮ ਦੀ ਭਰਪੂਰ ਸ਼ਲਾਘਾ ਕੀਤੀ ਗਈ।
ਇਸ ਮੌਕੇ ਤੇ ਗੱਲਬਾਤ ਕਰਦਿਆਂ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਇਹ ਨਾਟਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੇ ਪੈਰਾ ਲੀਗਲ ਵਲੰਟੀਅਰਾਂ ਦੁਆਰਾ ਕੀਤਾ ਗਿਆ।
ਇਸ ਮੌਕੇ ਤੇ ਸਮੂਹ ਜੁਡੀਸ਼ੀਅਲ ਅਫਸਰਾਂ ਨੇ ਵੀ ਇਸ ਨਾਟਕ ਟੀਮ ਦੀ ਸ਼ਲਾਘਾ ਕੀਤੀ।
ਇਸ ਮੌਕੇ ਤੇ ਚੀਫ ਐਲ.ਏ.ਡੀ.ਸੀ ਰਾਜਵੀਰ ਸਿੰਘ ਰਾਏ, ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਰੂਪਨਗਰ ਹਰਪ੍ਰੀਤ ਸਿੰਘ ਕੰਗ ਤੋਂ ਇਲਾਵਾ ਵਕੀਲ ਜੇ.ਪੀ.ਐਸ.ਢੇਰ ਅਤੇ ਬਾਰ ਦੇ ਮੈਂਬਰ ਅਤੇ ਜ਼ਿਲ੍ਹਾ ਕਚਿਹਰੀਆਂ ਦਾ ਸਮੂਹ ਸਟਾਫ ਹਾਜ਼ਰ ਸੀ।