• Site Map
  • Accessibility Links
  • English
Close

Strict action will be taken against combines harvesting without Super SMS – Chief Minister Field Officer

Publish Date : 29/08/2025
Strict action will be taken against combines harvesting without Super SMS - Chief Minister Field Officer

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਸੁਪਰ ਐਸ.ਐਮ.ਐਸ. ਤੋਂ ਬਿਨਾਂ ਵਾਢੀ ਕਰਨ ਵਾਲੀਆਂ ਕੰਬਾਈਨਾਂ ਉੱਤੇ ਸਖ਼ਤੀ ਕੀਤੀ ਜਾਵੇਗੀ – ਮੁੱਖ ਮੰਤਰੀ ਫੀਲਡ ਅਫ਼ਸਰ

ਵਾਤਾਵਰਣ ਬਚਾਉਣ ਲਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ

ਰੂਪਨਗਰ, 29 ਅਗਸਤ: ਮੁੱਖ ਮੰਤਰੀ ਫੀਲਡ ਅਫ਼ਸਰ ਸ. ਜਸਜੀਤ ਸਿੰਘ ਨੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਤੇ ਪਾਬੰਦੀ ਲਗਾਉਣ ਲਈ ਸਮੂਹ ਕੰਬਾਈਨ ਮਾਲਕਾਂ ਨੂੰ ਅਪੀਲ ਕੀਤੀ ਕਿ ਸੁਪਰ ਐਸ.ਐਮ.ਐਸ. ਤੋਂ ਬਿਨਾਂ ਵਾਢੀ ਕਰਨ ਵਾਲੀਆਂ ਕੰਬਾਈਨਾਂ ਉੱਤੇ ਸਖ਼ਤੀ ਕੀਤੀ ਜਾਵੇਗੀ। ਉਨ੍ਹਾਂ ਅੱਜ ਕੰਬਾਈਨ ਮਾਲਕਾਂ ਨਾਲ ਬੈਠਕ ਕਰਕੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਮੁੱਖ ਮੰਤਰੀ ਫੀਲਡ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕਰਨ ਸਬੰਧੀ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਨ੍ਹਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਆਦੇਸ਼ ਦਿੱਤੇ ਅਤੇ ਕਿਹਾ ਕਿ ਸਮੂਹ ਕਿਸਾਨਾਂ ਨੂੰ ਹਰੇਕ ਕੰਬਾਈਨ ਉੱਤੇ ਐਸ.ਐਮ.ਐਸ. ਲਗਾਉਣ ਲਈ ਜਾਗਰੂਕ ਕੀਤਾ ਜਾਵੇ।

ਸ. ਜਸਜੀਤ ਸਿੰਘ ਨੇ ਕਿਹਾ ਕਿ ਸਾਰੀਆਂ ਕੰਬਾਈਨਾਂ ਦੇ ਮਾਲਕ ਇਹ ਯਕੀਨੀ ਬਣਾਉਣ ਕਿ ਕੰਬਾਈਨਾਂ ਦੀ ਸੜਕਾਂ ਉੱਤੇ ਆਵਾਜਾਈ ਮੌਕੇ ਡਰਾਇਵਰ ਸੜਕ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਕੋਈ ਹਾਦਸਾ ਨਾ ਹੋਵੇ ਅਤੇ ਨਾਲ ਹੀ ਬਿਜਲੀ ਦੀਆਂ ਤਾਰਾਂ ਦਾ ਵੀ ਖਾਸ ਧਿਆਨ ਰੱਖਿਆ ਜਾਵੇ।

ਇਸ ਮੌਕੇ ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਡਾ. ਕਿੰਮੀ ਵਨੀਤ ਕੌਰ ਸੇਠੀ, ਖੇਤੀਬਾੜੀ ਅਫ਼ਸਰ ਪੰਕਜ ਸਿੰਘ, ਮਾਰਕਫੈੱਡ ਮੈਨੇਜਰ ਨਵਿਤਾ ਰਾਣੀ ਤੋਂ ਇਲਾਵਾ ਦਫ਼ਤਰ ਦੇ ਨੁਮਾਇੰਦਿਆਂ ਸਮੇਤ ਜ਼ਿਲ੍ਹੇ ਭਰ ਤੋਂ ਕੰਬਾਈਨ ਦੇ ਨਿਰਮਾਤਾ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।