Close

Strict ban on burning wheat stubble in the district: Additional District Magistrate

Publish Date : 30/03/2026
Strict ban on burning wheat stubble in the district: Additional District Magistrate

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹੇ ਅੰਦਰ ਕਣਕ ਦੀ ਨਾੜ ਨੂੰ ਅੱਗ ਲਾਉਣ ‘ਤੇ ਸਖ਼ਤ ਪਾਬੰਦੀ: ਵਧੀਕ ਜ਼ਿਲ੍ਹਾ ਮੈਜਿਸਟਰੇਟ

ਰੂਪਨਗਰ, 30 ਮਾਰਚ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਵਿਕੇਸ਼ ਗੁਪਤਾ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਰੂਪਨਗਰ ਅੰਦਰ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਪਾਬੰਦੀ ਲਗਾ ਦਿੱਤੀ ਹੈ।

ਸ਼੍ਰੀ ਅਵਿਕੇਸ਼ ਗੁਪਤਾ ਨੇ ਹਦਾਇਤ ਕਰਦਿਆ ਕਿਹਾ ਕਿ ਸਾਲ 2026 ਦੀ ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਉਪਰੰਤ ਕਣਕ ਦੇ ਨਾੜ ਨੂੰ ਸਬੰਧਤ ਮਾਲਕਾਂ ਵਲੋਂ ਅੱਗ ਲਗਾਉਣ ਦੀ ਪ੍ਰਥਾ ਹੋਣ ਕਰਕੇ ਰਹਿੰਦ – ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਤੇ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ। ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦਾ ਉਪਯੋਗੀ ਜੀਵਨ ਮਾਦਾ (ਕੱਲੜ) ਜੋ ਕਿ ਜ਼ਮੀਨ ਲਈ ਬਹੁਤ ਲਾਭਦਾਇਕ ਹੈ, ਦਾ ਵੀ ਨੁਕਸਾਨ ਹੁੰਦਾ ਹੈ। ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਜਮੀਨ ਦੀ ਉਪਰਲੀ ਸਤ੍ਹਾ ਜਲਣ ਕਾਰਨ ਇਸ ਵਿੱਚ ਮੌਜੂਦ ਕਈ ਲਾਭ ਦਾਇਕ ਜੀਵਾਣੂ ਮਰ ਜਾਂਦੇ ਹਨ। ਜਿਸ ਨਾਲ ਖੇਤ ਦੀ ਉਪਜਾਊ ਸ਼ਕਤੀ ਨਸ਼ਟ ਹੁੰਦੀ ਹੈ। ਇਸ ਨਾਲ ਆਲੇ ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਅੱਗ ਲੱਗਣ ਦਾ ਡਰ ਰਹਿੰਦਾ ਹੈ। ਜਿਸ ਨਾਲ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ। ਸੜਕਾਂ ਦੁਆਲੇ ਮੌਜੂਦ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ। ਇਸ ਨਾਲ ਪਿੰਡਾਂ ਵਿੱਚ ਲੜਾਈ ਝਗੜਾ ਹੋਣ ਦਾ ਡਰ ਵੀ ਰਹਿੰਦਾ ਹੈ। ਜਿਸ ਦਾ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸਦਾ ਅਸਰ ਦੇਸ਼ ਦੇ ਉਤਪਾਦਨ ‘ਤੇ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਇਹ ਹੁਕਮ ਮਿਤੀ 1 ਅਪ੍ਰੈਲ 2026 ਤੋਂ 31 ਮਈ 2026 ਤੱਕ ਲਾਗੂ ਰਹੇਗਾ