Students showcased their skills in the District Level NSQF Skill Competition 2025.

ਜ਼ਿਲ੍ਹਾ ਪੱਧਰੀ NSQF ਸਕਿਲ ਕੰਪਟੀਸ਼ਨ 2025 ਵਿੱਚ ਦਿਖਾਈਆ ਵਿਦਿਆਰਥੀਆਂ ਨੇ ਆਪਣਾ ਹੁਨਰ।
ਐੱਨ.ਐੱਸ.ਕਿਊ.ਐੱਫ. ਸਕੀਲ ਪ੍ਰਤੀਯੋਗਿਤਾ ਦੇ ਜ਼ਿਲ੍ਹਾ ਪੱਧਰੀ ਮੁਕਾਬਲਾ-2025 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਰੂਪਨਗਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ, ਰੂਪਨਗਰ (ਸੀਨੀਅਰ ਸਕੈਂਡਰੀ) ਪ੍ਰੇਮ ਕੁਮਾਰ ਮਿੱਤਲ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਰੂਪਨਗਰ ਜ਼ਿਲੇ ਵਿੱਚੋਂ 20 ਪ੍ਰੋਜੈਕਟਾਂ ਦੀ ਚੋਣ ਕੀਤੀ ਗਈ ਸੀ।
ਮੁਕਾਬਲੇ ਵਿੱਚ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸਕਿੱਲ ਨਾਲ ਸਬੰਧਤ ਬਹੁਤ ਸੋਹਣੇ ਸੋਹਣੇ ਮਾਡਲਾਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ। ਇਨ੍ਹਾਂ ਮੁਕਾਬਲਿਆਂ ਦਾ ਸਮੁੱਚਾ ਪ੍ਰਬੰਧ ਜ਼ਿਲ੍ਹਾ ਵੋਕੇਸ਼ਨਲ ਕੋਆਡੀਨੇਟਰ ਹਰਪ੍ਰੀਤ ਸਿੰਘ ਵੱਲੋਂ ਕੀਤਾ ਗਿਆ। ਮੁਕਾਬਲੇ ਵਿੱਚ ਸ਼ਾਮਲ ਸਾਰੀਆਂ ਹੀ ਟੀਮਾਂ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਆਪਣੇ ਆਪਣੇ ਸਕੂਲਾਂ ਦੇ ਗਾਈਡ ਅਧਿਆਪਕਾਂ ਰਾਹੀ ਇਹਨਾਂ ਮਾਡਲਾਂ ਨੂੰ ਬਣਾਉਣ ਲਈ ਲਗਾਤਾਰ ਮੇਹਨਤ ਕੀਤੀ ਜਾ ਰਹੀ ਸੀ। ਸਾਰੀਆਂ ਹੀ ਟੀਮਾਂ ਵੱਲੋਂ ਜੱਜਮੈਂਟ ਟੀਮ ਸਾਹਮਣੇ ਆਪਣੇ-ਆਪਣੇ ਮਾਡਲਾਂ ਨੂੰ ਵਧੀਆ ਢੰਗ ਨਾਲ ਪੇਸ਼ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਦੌਰਾਨ ਮਾਡਲਾਂ ਦੀ ਦਰਜ਼ਾਬੰਦੀ ਕਰਨ ਹਿੱਤ ਜੱਜਮੈਂਟ ਦੀ ਭੂਮਿਕਾ ਰੋਹਿਤ ਕੁਮਾਰ (ਵੋਕੇਸ਼ਨਲ ਮਾਸਟਰ), ਸੰਜੇ ਕਪਲੇਸ (ਲੈਕ. ਬਾਇਓ), ਸੀਮਾ ਚੋਪੜਾ (ਲੈਕ. ਫਿਸਕਿਸ) ਵੱਲੋਂ ਬਾਖੂਬੀ ਨਿਭਾਈ ਗਈ। ਸਾਰੀਆਂ ਟੀਮਾਂ ਨੇ ਖੂਬ ਮਿਹਨਤ ਕੀਤੀ ਅਤੇ ਪਹਿਲੇ ਤਿੰਨ ਮਾਡਲਾਂ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਗਿਆ।
ਮੁਕਾਬਲਿਆਂ ਵਿਚ ਪਹਿਲਾ ਸਥਾਨ ਅੰਸ਼ ਰਾਣਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੰਗਲ, ਦੂਜਾ ਸਥਾਨ ਨਵੀਲੇਸ਼ ਭੱਟੀ ਸਕੂਲ ਆਫ ਐਮੀਨੈਂਸ,ਰੋਪੜ ਅਤੇ ਤੀਜਾ ਸਥਾਨ ਰਿਤੀਕਾ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਨੰਗਲ ਨੇ ਪ੍ਰਾਪਤ ਕੀਤਾ। ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਵਿੱਚ ਪਹਿਲੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 4000 ਰੂਪਏ, ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 3000 ਰੁਪਏ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 2000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ।ਇਸ ਸਕਿੱਲ ਕੰਪੀਟੀਸ਼ਨ ਨੂੰ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸੰਦੀਪ ਕੌਰ ਦੀ ਦੇਖ-ਰੇਖ ਹੇਠ ਸੁਚਾਰੂ ਢੰਗ ਨਾਲ ਮੁਕੰਮਲ ਕਰਵਾਇਆ ਗਿਆ।