Successfully organized National Lok Adalat in District Rupnagar
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਰੂਪਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ
ਰੂਪਨਗਰ, 13 ਦਸੰਬਰ: ਨੈਸ਼ਨਲ ਲੀਗਲ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲ 2025 ਦੀ ਚੌਥੀ ਕੌਮੀ ਲੋਕ ਅਦਾਲਤ ਜ਼ਿਲ੍ਹਾ ਰੂਪਨਗਰ ਅਤੇ ਇਸ ਦੀਆਂ ਸਬ-ਡਵੀਜ਼ਨਾਂ- ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਦੀਆਂ ਵੱਖ-ਵੱਖ ਅਦਾਲਤਾਂ ਵਿਖੇ ਲਗਾਈ ਗਈ।
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ ਲਗਾਈ ਗਈ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਵੱਖ-ਵੱਖ ਸ਼੍ਰੇਣੀਆਂ ਦੇ ਲਗਭਗ 14596 ਕੇਸ ਜਿਵੇਂ ਦੀਵਾਨੀ, ਫੌਜਦਾਰੀ ਕੰਪਾਊਂਡੇਬਲ ਕੇਸ, ਐਨਆਈ ਐਕਟ ਕੇਸ, ਬੈਂਕ ਰਿਕਵਰੀ ਕੇਸ, ਜ਼ਮੀਨ ਪ੍ਰਾਪਤੀ ਦੇ ਕੇਸ, ਵਿਆਹ ਸੰਬੰਧੀ ਵਿਵਾਦ, ਮੋਟਰ ਦੁਰਘਟਨਾ ਅਤੇ ਬੀਮਾ ਦਾਅਵਿਆਂ ਦੇ ਕੇਸ, ਐਲਏਸੀ ਕੇਸ, ਮਾਲ ਕੇਸ, ਬਿਜਲੀ ਅਤੇ ਪਾਣੀ ਦੇ ਬਿੱਲਾਂ ਅਤੇ ਟ੍ਰੈਫਿਕ ਚਲਾਨ ਵੀ ਲਏ ਗਏ। ਇਸ ਤੋਂ ਇਲਾਵਾ ਪ੍ਰੀ-ਲਿਟੀਗੇਟਿਵ ਕੇਸ ਵੀ ਲਾਏ ਗਏ। ਰੈਵੇਨਿਊ ਫੋਰਮ ਦੇ ਵੀ ਬੈਂਚ ਲਗਾਏ ਗਏ। 14596 ਕੇਸਾਂ ਵਿੱਚੋਂ 13279 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਲਗਭਗ 70233746/- ਰੁਪਏ ਦੇ ਐਵਾਰਡ ਪਾਸ ਕੀਤੇ ਗਏ।
ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਵੱਲੋਂ ਅੱਗੇ ਦੱਸਿਆ ਗਿਆ ਕਿ ਲੋਕ ਅਦਾਲਤ ਹਮੇਸ਼ਾ ਹੀ ਝਗੜਿਆਂ ਦੇ ਸੁਚੱਜੇ ਢੰਗ ਨਾਲ ਨਿਪਟਾਰੇ ਲਈ ਸਭ ਤੋਂ ਵਧੀਆ ਤਰੀਕਾ ਰਹੀ ਹੈ। ਧਿਰਾਂ ਦੁਆਰਾ ਅਦਾ ਕੀਤੀ ਸਾਰੀ ਕੋਰਟ ਫੀਸ ਵਾਪਸ ਕਰ ਦਿੱਤੀ ਜਾਂਦੀ ਹੈ। ਜੇਕਰ ਮਾਮਲਾ ਲੋਕ ਅਦਾਲਤ ਵਿੱਚ ਨਿਪਟਾਇਆ ਜਾਂਦਾ ਹੈ ਅਤੇ ਲੋਕ ਅਦਾਲਤ ਦੇ ਬੈਂਚ ਦੁਆਰਾ ਪਾਸ ਕੀਤੇ ਗਏ ਅਵਾਰਡ ਦੀ ਅੱਗੇ ਕੋਈ ਅਪੀਲ ਨਹੀਂ ਹੁੰਦੀ ਅਤੇ ਧਿਰਾਂ ਦੁਆਰਾ ਅਦਾ ਕੀਤੀ ਸਾਰੀ ਕੋਰਟ ਫੀਸ ਵੀ ਵਾਪਸ ਕਰ ਦਿੱਤੀ ਜਾਂਦੀ ਹੈ।