Sukhwinderjit Singh takes charge as Civil Surgeon Rupnagar

ਸੁਖਵਿੰਦਰਜੀਤ ਸਿੰਘ ਨੇ ਸਿਵਲ ਸਰਜਨ ਰੂਪਨਗਰ ਵਜੋਂ ਕਾਰਜਭਾਰ ਸੰਭਾਲਿਆ
ਰੂਪਨਗਰ, 17 ਸਤੰਬਰ: ਡਾ. ਸੁਖਵਿੰਦਰਜੀਤ ਸਿੰਘ ਨੇ ਅੱਜ ਸਿਵਲ ਸਰਜਨ ਰੂਪਨਗਰ ਵਜੋਂ ਆਪਣਾ ਕਾਰਜਭਾਰ ਸੰਭਾਲਿਆ।
ਡਾ. ਸੁਖਵਿੰਦਰਜੀਤ ਸਿੰਘ ਨੇ ਕਾਰਜਭਾਰ ਸੰਭਾਲਣ ਮੌਕੇ ਕਿਹਾ ਕਿ ਰੂਪਨਗਰ ਜ਼ਿਲ੍ਹੇ ਦੇ ਨਿਵਾਸੀਆਂ ਦੀ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣਾ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਰਹੇਗੀ।
ਉਨ੍ਹਾਂ ਨੇ ਸਿਹਤ ਸੰਸਥਾਵਾਂ ਵਿੱਚ ਸਹੂਲਤਾਂ ਦੇ ਵਿਸਥਾਰ, ਮਰੀਜ਼ਾਂ ਲਈ ਸੁਚੱਜੀ ਸੇਵਾ ਪ੍ਰਦਾਨ ਕਰਨ ਅਤੇ ਸਰਕਾਰੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਲਾਗੂ ਕਰਨ ’ਤੇ ਖ਼ਾਸ ਜ਼ੋਰ ਦੇਣ ਦੀ ਗੱਲ ਕੀਤੀ।
ਉਨ੍ਹਾਂ ਨੇ ਕਿਹਾ ਕਿ ਕੇਂਦਰ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਯੋਜਨਾਵਾਂ, ਜਿਵੇਂ ਕਿ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਆਮ ਆਦਮੀ ਕਲਿਨਿਕ,, ਟੀ.ਬੀ. ਕੰਟਰੋਲ ਪ੍ਰੋਗਰਾਮ , ਮਾਤਾ-ਬੱਚਾ ਸਿਹਤ ਯੋਜਨਾ ਆਦਿ ਨੂੰ ਜ਼ਮੀਨੀ ਪੱਧਰ ’ਤੇ ਸਫਲ ਬਣਾਉਣ ਲਈ ਮੈਡੀਕਲ ਟੀਮ, ਪੈਰਾ ਮੈਡੀਕਲ ਸਟਾਫ ਅਤੇ ਪ੍ਰਸ਼ਾਸਨ ਨਾਲ ਮਿਲ-ਜੁਲ ਕੇ ਕੰਮ ਕੀਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸਵਪਨਜੀਤ ਕੌਰ, ਸਹਾਇਕ ਸਿਵਲ ਸਰਜਨ ਡਾ. ਬੋਬੀ ਗੁਲਾਟੀ, ਜ਼ਿਲ੍ਹਾ ਡੈਂਟਲ ਸਿਹਤ ਅਫਸਰ ਡਾ. ਰਜਨੀਤ ਬੈਂਸ, ਨੋਡਲ ਅਫਸਰ ਆਮ ਆਦਮੀ ਕਲੀਨਿਕ ਡਾ. ਅਮਰਜੀਤ ਸਿੰਘ, ਜ਼ਿਲ੍ਹਾ ਸਿਹਤ ਅਫਸਰ ਡਾ. ਵਰਿੰਦਰ ਕੁਮਾਰ, ਜ਼ਿਲ੍ਹਾ ਸਮੂਹ ਸਿੱਖਿਆ ਸੂਚਨਾ ਅਫਸਰ ਮੈਡਮ ਗੁਰਮੀਤ ਕੌਰ ਅਤੇ ਰਾਜ ਰਾਣੀ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਡੋਲੀ ਸਿੰਗਲਾ, ਚੀਫ ਫਾਰਮੇਸੀ ਅਫਸਰ ਜਰਨੈਲ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਰਵਿੰਦਰ ਸਿੰਘ ਤੇ ਰੀਤੂ ਵੱਲੋਂ ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ ਦਾ ਤਹਿ-ਦਿਲੋਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਰੂਪਨਗਰ ਜ਼ਿਲ੍ਹੇ ਨੂੰ ਸਿਹਤ ਮਾਮਲਿਆਂ ਵਿੱਚ ਮਿਸਾਲ ਬਣਾਉਣ ਲਈ ਪੂਰਾ ਯੋਗਦਾਨ ਦਿੱਤਾ ਜਾਵੇਗਾ।