• Site Map
  • Accessibility Links
  • English
Close

Teachers presented Art Integrated Teaching in District Level Samridhi Kala Utsav Competitions

Publish Date : 18/09/2025
Teachers presented Art Integrated Teaching in District Level Samridhi Kala Utsav Competitions

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਪੱਧਰੀ ਸਮਰਿਧੀ ਕਲਾ ਉਤਸਵ ਮੁਕਾਬਲਿਆਂ ‘ਚ ਅਧਿਆਪਕਾਂ ਨੇ ਪੇਸ਼ ਕੀਤੀ ਆਰਟ ਇੰਟੀਗਰੇਟਡ ਟੀਚਿੰਗ

ਰੂਪਨਗਰ, 18 ਸਤੰਬਰ: ਅਧਿਆਪਕਾਂ ਨੂੰ ਟੀਚੰਗ ਦੇ ਵਿਚ ਲੋਕ ਕਲਾਵਾਂ ਨਾਲ ਜੋੜਨ ਦੇ ਉਦੇਸ਼ ਨਾਲ ਸਮਰਿੱਧੀ ਕਲਾ ਉਤਸਵ ਤਹਿਤ ਜ਼ਿਲ੍ਹਾ ਪੱਧਰੀ ਸੈਕੰਡਰੀ ਵਰਗ ਦੇ ਆਰਟ ਇੰਟੀਗਰੇਟਡ ਟੀਚਿੰਗ ਮੁਕਾਬਲੇ ਸਕੂਲ ਆਫ ਐਮੀਨੈਂਸ ਰੂਪਨਗਰ ਵਿਖੇ ਕਰਵਾਏ ਗਏ ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ।

ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਸ਼੍ਰੀ ਪ੍ਰੇਮ ਕੁਮਾਰ ਮਿੱਤਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸ. ਇੰਦਰਜੀਤ ਸਿੰਘ ਵੱਲੋਂ ਜੇਤੂ ਅਧਿਆਪਕਾਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਕਿਹਾ ਕਿ ਅਧਿਆਪਕਾਂ ਨੂੰ ਸਦਾ ਹੀ ਸਮੇਂ ਦੇ ਹਾਣੀ ਬਣਨ ਅਤੇ ਆਪਣੇ ਹੁਨਰ ਨੂੰ ਹੋਰ ਤਰਾਸ਼ਣ ਲਈ ਕੋਸ਼ਿਸ਼ ਕਰਦੇ ਰਹਿਣਾ ਚਾਹੀਦਾ ਹੈ। ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੀ ਅਧਿਆਪਕ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਅਧਿਆਪਕਾਂ ਨੂੰ ਭਵਿੱਖ ਵਿੱਚ ਵੀ ਅਜਿਹੇ ਮੁਕਾਬਲਿਆਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਹਰੇਕ ਪੱਖ ਤੋਂ ਸਿੱਖਿਆ ਦੇ ਖੇਤਰ ਵਿੱਚ ਪ੍ਰਫੁੱਲਤ ਕਰਨਾ ਮੇਰਾ ਮੁੱਖ ਮਕਸਦ ਹੈ।

ਜ਼ਿਲ੍ਹਾ ਨੋਡਲ ਅਫਸਰ ਸਮਰਿਧੀ ਪ੍ਰਿੰਸੀਪਲ ਸ.ਸ.ਸ.ਸ. ਢੰਗਰਾਲੀ ਸ਼੍ਰੀਮਤੀ ਸੁਰਿੰਦਰ ਪਾਲ ਕੌਰ ਹੀਰਾ ਨੇ ਇਨ੍ਹਾਂ ਮੁਕਾਬਲਿਆਂ ਨੂੰ ਸਫਲਤਾ ਪੂਰਵਕ ਨੇਪਰੇ ਚੜ੍ਹਾਇਆ ਅਤੇ ਜੇਤੂਆਂ ਨੂੰ ਵਧਾਈ ਦਿੱਤੀ।

ਇਸ ਮੌਕੇ ਪ੍ਰਿੰਸੀਪਲ ਸਕੂਲ ਆਫ ਐਮੀਨੈਂਸ ਰੂਪਨਗਰ ਸ੍ਰੀਮਤੀ ਜਸਵਿੰਦਰ ਕੌਰ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਧੰਨਵਾਦੀ ਸ਼ਬਦ ਕਹੇ।

ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਪਹਿਲੀ ਪੁਜੀਸ਼ਨ ਸ਼੍ਰੀਮਤੀ ਸ਼ੀਤਲ ਚਾਵਲਾ ਹਿੰਦੀ ਮਿਸਟ੍ਰੇਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਨੇ, ਦੂਜੀ ਪੁਜੀਸ਼ਨ ਮਨਦੀਪ ਕੌਰ ਮੈਥ ਮਿਸਟੈ੍ਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਸ਼੍ਰੀ ਅਨੰਦਪੁਰ ਸਾਹਿਬ ਅਤੇ ਤੀਜੀ ਪੁਜੀਸ਼ਨ ਸ਼੍ਰੀਮਤੀ ਮਮਤਾ ਲੈਕਰਾਰ ਪੋਲ. ਸਾਇੰਸ ਸਕੂਲ ਆਫ ਐਮੀਨੈਸ ਨੰਗਲ ਨੇ ਪ੍ਰਾਪਤ ਕੀਤੀ।

ਇਸ ਮੌਕੇ ਵਿਪਿਨ ਕਟਾਰੀਆ ਡੀ.ਆਰ.ਸੀ. ਰੂਪਨਗਰ ਜੀ ਨੇ ਸਹਿਯੋਗੀ ਕੋਆਰਡੀਨੇਟਰ ਦੀ ਭੂਮਿਕਾ ਨਿਭਾਈ। ਸ੍ਰੀਮਤੀ ਸੰਦੀਪ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆਂ ਰੂਪਨਗਰ, ਪ੍ਰਿੰਸੀਪਲ ਸ੍ਰੀਮਤੀ ਜਸਵਿੰਦਰ ਕੌਰ ਸਕੂਲ ਆਫ ਐਮੀਨੈਂਸ ਰੂਪਨਗਰ, ਪ੍ਰਿੰਸੀਪਲ ਰਮੇਸ਼ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਰਤਗੜ੍ਹ, ਮੁੱਖ ਅਧਿਆਪਕਾ ਸ੍ਰੀਮਤੀ ਹਰਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਗੜ੍ਹਬਾਗਾ, ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਘਨੌਲਾ ਨੇ ਬਤੌਰ ਜੱਜ ਸੇਵਾਵਾਂ ਨਿਭਾਈਆਂ।