Thanks to the “War on Drugs” campaign, youth are now getting treatment at government drug de-addiction centers: Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
“ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਸਦਕਾ ਹੁਣ ਨੌਜਵਾਨ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿਖੇ ਇਲਾਜ ਕਰਵਾ ਰਹੇ: ਡਿਪਟੀ ਕਮਿਸ਼ਨਰ
ਮਰੀਜਾਂ ਨੂੰ ਮਿਆਰੀ ਸਿਹਤ ਸੇਵਾਵਾਂ ਯਕੀਨੀ ਕਰਨ ਲਈ ਐਸ ਡੀ ਐਮ ਤੇ ਮੁੱਖ ਮੰਤਰੀ ਫੀਲਡ ਅਫ਼ਸਰ ਦੀ ਲਗਾਈ ਡਿਊਟੀ
ਨਸ਼ੇ ਦਾ ਖਾਤਮਾ ਕਰਨ ਲਈ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ: ਡਿਪਟੀ ਕਮਿਸ਼ਨਰ
ਐਸ ਐਸ ਪੀ ਨੇ ਆਮ ਲੋਕਾਂ ਨੂੰ ਨਸ਼ੇ ਵੇਚਣ ਵਾਲਿਆਂ ਦੀ ਜਾਣਕਾਰੀ ਵੀ ਸਾਂਝੀ ਕਰਨ ਦੀ ਕੀਤੀ ਅਪੀਲ
ਨਾਰਕੋ ਕੋਰਡੀਨੈਸ਼ਨ ਸੈਂਟਰ (ਨਕਾਰਡ) ਪ੍ਰਣਾਲੀ ਦੀ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਕੀਤੇ ਜਾਰੀ
ਰੂਪਨਗਰ, 27 ਮਈ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆ ਖ਼ਿਲਾਫ਼ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਸਦਕਾ ਹੁਣ ਨਸ਼ੇ ਦੀ ਆਦਤ ਤੋਂ ਛੁਟਕਾਰਾ ਪਾਉਣ ਲਈ ਵੱਡੀ ਗਿਣਤੀ ਵਿੱਚ ਨੌਜਵਾਨ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿਖੇ ਇਲਾਜ ਕਰਵਾ ਰਹੇ ਹਨ।
ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਚ ਨਾਰਕੋ ਕੋਰਡੀਨੈਸ਼ਨ ਸੈਂਟਰ (ਨਕਾਰਡ) ਦੀ ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਵਲ ਹਸਪਤਾਲ ਰੂਪਨਗਰ ਵਿਖੇ ਸਥਿਤ ਨਸ਼ਾ ਮੁਕਤੀ ਕੇਂਦਰ ਵਿਖੇ 52 ਮਰੀਜ਼ਾਂ ਦਾ ਇਲਾਜ ਕੀਤਾ ਨਾ ਰਿਹਾ ਹੈ ਅਤੇ ਸਬ ਡਵੀਜ਼ਨ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕ ਨਸ਼ਾ ਮੁਕਤੀ ਲੈਂਡਰ ਸਥਾਪਿਤ ਕੀਤਾ ਗਿਆ ਹੈ। ਇਸੇ ਤਰਾਂ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਇਲਾਜ ਲਈ ਸੂਚੀਬੱਧ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਨਸ਼ਾ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਸਖ਼ਤੀ ਨਾਲ ਲਾਗੂ ਕਰਨ ਅਤੇ ਜ਼ਿਲ੍ਹਾ ਰੂਪਨਗਰ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰਨ ਲਈ ਆਮ ਲੋਕਾਂ ਦੀ ਮੱਦਦ ਨਾਲ ਨਸ਼ਾ ਤਸਕਰਾਂ ਖਿਲਾਫ ਵਿਆਪਕ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਗੁੰਮਰਾਹ ਹੋਏ ਨੌਜਵਾਨਾਂ ਨੂੰ ਜਾਗੂਰਕ ਕਰਕੇ ਇਲਾਜ ਕਰਵਾਉਣ ਲਈ ਪੇ੍ਰਿਤ ਕੀਤਾ ਜਾ ਰਿਹਾ ਹੈ, ਇਸ ਲਈ ਨਸ਼ਾ ਮੁਹਿੰਮ ਤਹਿਤ ਹਰ ਅਧਿਕਾਰੀ ਤੈਅ ਕੀਤੀ ਗਈ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ ਤਾਂ ਜੋ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ।
ਉਨ੍ਹਾਂ ਮਰੀਜਾਂ ਨੂੰ ਮਿਆਰੀ ਸਿਹਤ ਸੇਵਾਵਾਂ ਯਕੀਨੀ ਕਰਨ ਲਈ ਐਸ ਡੀ ਐਮ ਤੇ ਮੁੱਖ ਮੰਤਰੀ ਫੀਲਡ ਅਫ਼ਸਰ ਦੀ ਲਗਾਈ ਡਿਊਟੀ ਲਗਾਈ ਅਤੇ ਸਿਵਲ ਸਰਜਨ ਡਾ. ਸਵਪਨਜੀਤ ਕੌਰ ਨੂੰ ਹਿਦਾਇਤ ਕੀਤੀ ਕਿ ਜ਼ਿਲ੍ਹੇ ਦੇ ਨਸ਼ਾ ਮੁਕਤੀ ਕੇਂਦਰ ਅਤੇ ਓਟ ਕਲੀਨਿਕਾਂ ਵਿੱਚ ਮਰੀਜ਼ਾ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਜਿਸ ਲਈ ਇਲਾਜ ਸੰਬੰਧੀ ਸਾਰੇ ਪ੍ਰਬੰਧ ਪੁਖ਼ਤਾ ਕੀਤੇ ਜਾਣ ਅਤੇ ਇਲਾਜ ਸੇਵਾਵਾਂ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਾ ਆਵੇ।
ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਨਸ਼ਾ ਮੁਕਤੀ ਕੇਂਦਰਾਂ ਵਿੱਚ ਲੋੜੀਂਦੇ ਉਪਕਰਨ, ਦਵਾਈਆਂ, ਟੈਸਟਿੰਗ ਕਿੱਟਾਂ ਅਤੇ ਲੋੜੀਂਦਾ ਸਟਾਫ ਹਰ ਸਮੇਂ ਉਪਲਬਧ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਤੋਂ ਪੀੜ੍ਹਤ ਮਰੀਜ਼ਾਂ ਵਿਚ ਆਤਮ ਵਿਸ਼ਵਾਸ਼ ਪੈਦਾ ਕਰਨ ਲਈ ਮੈਡੀਕਲ ਅਤੇ ਤਕਨੀਕੀ ਢੰਗ ਨਾਲ ਕੌਸਲਿੰਗ ਦੇ ਸੈਸ਼ਨ ਜ਼ਰੂਰ ਦਿੱਤੇ ਜਾਣ।
ਐਸ ਐਸ ਪੀ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਿੰਡ ਪੱਧਰ ਤੇ ਰੱਖਿਆ ਕਮੇਟੀਆਂ ਬਣਾਈਆਂ ਗਈਆਂ ਹਨ, ਜੋ ਕਿ ਗੁੰਮਰਾਹ ਹੋਏ ਨੌਜਵਾਨਾਂ ਨੂੰ ਜਾਗੂਰਕ ਕਰਕੇ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ ਅਤੇ ਨਸ਼ਿਆਂ ਨੂੰ ਵੇਚਣ ਵਾਲਿਆਂ ਦੀ ਜਾਣਕਾਰੀ ਵੀ ਸਾਂਝੀ ਕਰ ਰਹੀਆਂ ਹਨ। ਜਿਸ ਕਰਕੇ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਇਹ ਮੁਹਿੰਮ ਅੱਗੇ ਵੀ ਇਸੇ ਤਰਾਂ ਜਾਰੀ ਰਹੇਗੀ।
ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਿਦਾਇਤ ਕਰਦਿਆਂ ਕਿਹਾ ਕਿ ਰੱਖਿਆ ਕਮੇਟੀਆਂ ਵੱਲੋਂ ਦਿੱਤੇ ਸੁਝਾਵਾਂ ਅਤੇ ਸੂਚਨਾ ਉਪਰ ਤੁਰੰਤ ਕਾਰਵਾਈ ਕਰਨੀ ਯਕੀਨੀ ਕੀਤਾ ਜਾਵੇ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੇਫ ਪੰਜਾਬ ਚੈਟ ਬੋਟ, ਵਾਟਸ ਐਪ ਨੰਬਰ 9779100200 ਰਾਹੀਂ ਨਸ਼ਿਆਂ ਵਿਰੁੱਧ ਜਾਣਕਾਰੀ ਸਾਂਝੀ ਕਰਨ ਜਿੱਥੇ ਫ਼ੋਨ ਕਰਨ ਵਾਲੇ ਦਾ ਨਾਮ ਸਾਹਮਣੇ ਨਹੀਂ ਆਉਂਦਾ ਅਤੇ ਇਥੇ ਕੇਵਲ ਮੈਸਜ ਕਰਕੇ ਹੀ ਜਾਣਕਾਰੀ ਦਿੱਤੀ ਜਾ ਸਕਦੀ ਹੈ। ਜਿਸ ਉਪਰੰਤ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਚੰਦਰਜਯੋਤੀ ਸਿੰਘ, ਐਸ ਪੀ ਹੈੱਡਕੁਆਰਟਰ ਅਰਵਿੰਦ ਮੀਨਾ, ਐਸ ਪੀ ਗੁਰਦੀਪ ਸਿੰਘ, ਆਰਟੀਓ ਗੁਰਵਿੰਦਰ ਸਿੰਘ ਜੌਹਲ, ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਐਸ ਡੀ ਐਮ ਰੂਪਨਗਰ ਸੰਜੀਵ ਕੁਮਾਰ, ਮੁੱਖ ਮੰਤਰੀ ਫੀਲਡ ਅਫਸਰ ਜਸਜੀਤ ਸਿੰਘ, ਐਸ.ਡੀ.ਐਮ ਸ਼੍ਰੀ ਚਮਕੌਰ ਸਾਹਿਬ ਅਮਰੀਕ ਸਿੰਘ, ਐਸ.ਡੀ.ਐਮ ਸ਼੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸ.ਡੀ.ਐਮ ਮੋਰਿੰਡਾ ਸੁਖਪਾਲ ਸਿੰਘ, ਐਸ.ਡੀ.ਐਮ ਨੰਗਲ ਸਚਿਨ ਪਾਠਕ, ਡੀ ਐਸ ਪੀ ਅਜੈ ਸਿੰਘ, ਡੀ ਐਸ ਪੀ ਰਾਜਪਾਲ ਸਿੰਘ ਗਿੱਲ, ਡੀ ਐਸ ਪੀ ਮਨਜੀਤ ਸਿੰਘ ਔਲਖ ,ਜ਼ਿਲ੍ਹਾ ਖੇਡ ਅਫਸਰ ਜਗਜੀਵਨ ਸਿੰਘ, ਮਾਨਸਿਕ ਰੋਗਾਂ ਦੇ ਮਾਹਿਰ ਡਾ. ਕੰਵਰਬੀਰ ਸਿੰਘ, ਜ਼ਿਲ੍ਹਾ ਡਰੱਗ ਕੰਟਰੋਲ ਅਫਸਰ ਨਵਦੀਪ ਕੌਰ ਤੇ ਜ਼ਿਲ੍ਹੇ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।