Close

The adverse effects of heat wave should be protected – Deputy Commissioner

Publish Date : 10/05/2023
The adverse effects of heat wave should be protected - Deputy Commissioner

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਗਰਮੀ ਦੀ ਲਹਿਰ ਦੇ ਮਾੜੇ ਪ੍ਰਭਾਵਾਂ ਤੋਂ ਬਚਾਅ ਰੱਖਿਆ ਜਾਵੇ – ਡਿਪਟੀ ਕਮਿਸ਼ਨਰ

ਰੂਪਨਗਰ, 10 ਮਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਆਗਾਮੀ ਦਿਨਾਂ ਵਿੱਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਸਬੰਧੀ ਲੋਕਾਂ ਨੂੰ ਐਡਵਾਈਜ਼ਰੀ ਜਾਰੀ ਕਰਦਿਆਂ ਗਰਮੀ ਦੀਆਂ ਲਹਿਰਾਂ ਤੋਂ ਬਚਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਗਰਮ ਰੁੱਤ ਦੇ ਮੌਸਮ ਵਿੱਚ ਲਗਾਤਾਰ ਵੱਧ ਰਿਹਾ ਤਾਪਮਾਨ ਸਿਹਤ ਪ੍ਰਤੀ ਖਤਰਨਾਕ ਸਾਬਤ ਹੋ ਸਕਦਾ ਹੈ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸਮੇਂ ਤੋਂ ਪਹਿਲਾਂ ਗਰਮੀ ਦੇ ਵੱਧਣ ਕਾਰਨ ਤੇਜ਼ ਧੁੱਪ ਅਤੇ ਲੂੰ ਤੋਂ ਬਚਾਅ ਹਿੱਤ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਗਰਮੀ ਅਤੇ ਲੂ ਨਾਲ ਸੰਬੰਧਿਤ ਬੀਮਾਰੀ ਦੇ ਲੱਛਣਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਬੇਹੋਸ਼ੀ, ਮਾਸਪੇਸ਼ੀਆਂ ਵਿੱਚ ਜਕੜਣ, ਚਿੜਚਿੜਾਪਣ, ਸਿਰ ਦਰਦ, ਜਿਆਦਾ ਪਸੀਨਾ ਆਉਣਾ, ਚੱਕਰ ਆਉਣਾ, ਜੀਅ ਮਤਲਾਉਣਾ, ਉਲਟੀ ਆਉਣਾ, ਸਾਹ ਅਤੇ ਦਿਲ ਦੀ ਧੜਕਣ ਦਾ ਤੇਜ਼ ਹੋਣਾ, ਸਰੀਰ ਦਾ ਤਾਪਮਾਨ ਜਿਆਦਾ ਰਹਿਣਾ ਆਦਿ ਗਰਮੀ ਜਾਂ ਲੂ ਲੱਗਣ ਦੀਆਂ ਨਿਸ਼ਾਨੀਆਂ ਹੋ ਸਕਦੀਆਂ ਹਨ।ਜੇਕਰ ਅਜਿਹਾ ਕੋਈ ਲੱਛਣ ਨਜਰ ਆਉਂਦਾ ਹੈ ਤਾਂ ਮੁੱਢਲੀ ਸਹਾਇਤਾ ਹਿੱਤ ਬੱਚੇ ਨੂੰ ਅੰਦਰ ਛਾਂ ਵਿੱਚ ਲੈ ਜਾਓ, ਉਸਦੇ ਸਰੀਰ ਦੇ ਸਾਰੇ ਕੱਪੜੇ ਢਿੱਲੇ ਕਰ ਦਿਓ, ਪੈਰਾਂ ਨੂੰ ਥੋੜਾ ਉੱਪਰ ਕਰਕੇ ਲਿਟਾਓ, ਪੱਖੇ ਦੀ ਵਰਤੋਂ ਨਾਲ ਹਵਾ ਥੋੜੀ ਤੇਜ਼ ਕਰੋ, ਟੂਟੀ ਦੇ ਪਾਣੀ ਨਾਲ ਸਪੰਜ ਕਰੋ, ਜੇਕਰ ਬੱਚਾ ਥੋੜਾ ਚੁਸਤ ਜਾਂ ਹੋਸ਼ ਵਿੱਚ ਹੈ ਤਾਂ ਉਸ ਨੂੰ ਠੰਡਾ ਪਾਣੀ ਪਿਲਾਓ, ਜੇਕਰ ਬੱਚੇ ਨੂੰ ਉਲਟੀਆਂ ਆ ਰਹੀਆਂ ਹਨ ਤਾਂ ਉਸ ਨੂੰ ਕਰਵਟ ਦੇ ਕੇ ਲਿਟਾਓ ਤਾਂ ਜ਼ੋ ਗਲੇ ਵਿੱਚ ਕੁੱਝ ਨਾਂ ਫਸੇ, ਬੇਹੋਸ਼ੀ ਦੇ ਹਾਲਤ ਵਿੱਚ ਉਸਨੂੰ ਕੁੱਝ ਵੀ ਖਾਣ ਨੂੰ ਨਾ ਦਿਓ।

ਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਗਰਮੀ ਦੀਆਂ ਲਹਿਰਾਂ ਚੱਲਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ ਅਤੇ ਇਸ ਸਮੇਂ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰਕੇ ਉਨ੍ਹਾਂ ਲੋਕਾਂ, ਜਿਹੜੇ ਜੋਖਮ ਸ਼੍ਰੇਣੀ ਵਿੱਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਟੀ.ਵੀ., ਰੇਡੀਓ, ਅਖਬਾਰਾਂ ਆਦਿ ਰਾਹੀਂ ਸਥਾਨਕ ਮੌਸਮ ਦੀਆਂ ਖਬਰਾਂ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਦੀ ਵੈੱਬਸਾਈਟ http://mausam.imd.gov.in/ ਤੋਂ ਮੌਸਮ ਦੀ ਤਾਜ਼ਾ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਲੋਕ ਪੂਰਵ ਅਨੁਮਾਨ ਦੇ ਅਨੁਸਾਰ ਆਪਣੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਦੀ ਯੋਜਨਾ ਬਣਾਉਣ। ਵੱਲੋ ਜਾਰੀ ਕੀਤੀ ਗਈ ਹੈ ਤਾਂ ਜੋ ਲੋਕ ਗਰਮੀ ਦੇ ਮੌਸਮ ਦੌਰਾਨ ਵਧੇਰੇ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾ ਸਕਣ।

ਉਨ੍ਹਾਂ ਕਿਹਾ ਕਿ ਗਰਮੀ ਅਤੇ ਲੂ ਤੋਂ ਬਚਾਅ ਲਈ ਸਾਨੂੰ ਉਦੋਂ ਖਾਸ ਤੌਰ ‘ਤੇ ਸਾਵਧਾਨ ਰਹਿਣਾ ਚਾਹੀਦਾ ਹੈ ਜਦੋਂ ਬੱਚੇ ਧੁੱਪ ਵਿੱਚ ਜਿਆਦਾ ਪੈਦਲ ਚੱਲਦੇ ਹਨ, ਸਕੂਲ ਸਭਾ ਵਿੱਚ ਖੜੇ ਹੁੰਦੇ ਹਨ ਜਾਂ ਫਿਰ ਧੁੱਪ ਵਿੱਚ ਖੇਡ ਰਹੇ ਹੁੰਦੇ ਹਨ। ਗਰਮੀ ਅਤੇ ਲੂ ਤੋਂ ਬਚਾਅ ਹਿੱਤ ਜਿਆਦਾ ਤੋਂ ਜਿਆਦਾ ਤਰਲ ਪਦਾਰਥ ਪੀਣਾ ਚਾਹੀਦਾ ਹੈ, ਆਪਣੇ ਆਪ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖਣਾ ਚਾਹੀਦਾ ਹੈ, ਧੁੱਪ ਵਿੱਚ ਖੇਡਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਜਦੋਂ ਬੱਚੇ ਗੱਡੀ ਵਿੱਚ ਬੈਠੇ ਹਨ ਤਾਂ ਗੱਡੀ ਬੰਦ ਨਹੀਂ ਕਰਨੀ ਚਾਹੀਦੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਾਪਮਾਨ ਵਿੱਚ ਵਾਧੇ ਕਾਰਨ ਖੇਤੀਬਾੜੀ, ਸਿਹਤ, ਪਸ਼ੂਆਂ ਦੀ ਖੁਰਾਕ ਅਤੇ ਵਾਤਾਵਰਣ ’ਤੇ ਪ੍ਰਭਾਵ ਪੈਣ ਦਾ ਖ਼ਦਸਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਗਰਮੀ ਤੋਂ ਬਚਣ ਲਈ ਜੋ ਇਹ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਇਨ੍ਹਾਂ ਦੀ ਪਾਲਣਾ ਕਰਨਾ ਸਾਡੇ ਸਭ ਲਈ ਅਹਿਮ ਹੈ।