The Deputy Commissioner checked the Patwar Khane and the Service Center
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਪਟਵਾਰ ਖਾਨੇ ਤੇ ਸੇਵਾ ਕੇਂਦਰ ਦੀ ਕੀਤੀ ਚੈਕਿੰਗ
ਰੂਪਨਗਰ, 12 ਸਤੰਬਰ: ਡਿਪਟੀ ਕਮਿਸ਼ਨਰ ਰੂਪਨਗਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਵਾਰ ਖਾਨੇ ਦਾ ਅਚਨਚੇਤ ਦੌਰਾ ਕੀਤਾ ਅਤੇ ਇਸ ਦੇ ਨਾਲ ਉਨ੍ਹਾਂ ਚੱਲ ਰਹੀਆਂ ਸੇਵਾਵਾਂ ਦਾ ਵੀ ਜਾਇਜਾ ਲਿਆ।
ਇਸ ਮੌਕੇ ਉਨ੍ਹਾਂ ਸਮੂਹ ਪਟਵਾਰੀਆਂ ਨੂੰ ਹਦਾਇਤ ਕੀਤੀ ਕੀ ਉਹ ਆਪਣੀ ਬਣਦੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਵਾਉਣ। ਉਨ੍ਹਾਂ ਕਿਹਾ ਕਿ ਪੈਂਡਿੰਗ ਪਏ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਸਰਕਾਰੀ ਕੰਮ ਕਾਜ ਵਿਚ ਖਜਲ-ਖ਼ੁਆਰੀ ਤੋਂ ਬਚਾਇਆ ਜਾ ਸਕੇ।
ਇਸ ਉਪਰੰਤ ਉਨ੍ਹਾਂ ਸੇਵਾ ਕੇਂਦਰ ਵਿਖੇ ਵੀ ਪਹੁੰਚ ਕੀਤੀ ਅਤੇ ਉਥੇ ਪਹੁੰਚੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸੇਵਾਵਾਂ ਬਾਰੇ ਪੁੱਛਿਆ ਜਿਸ ਉਤੇ ਪੁੱਜੇ ਲੋਕਾਂ ਨੇ ਸੰਤੁਸ਼ਟੀ ਪ੍ਰਗਟ ਕੀਤੀ।
ਉਨ੍ਹਾਂ ਸਬੰਧਿਤ ਅਧਿਕਾਰੀ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸੇਵਾ ਲੈਣ ਪਹੁੰਚੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਉਨ੍ਹਾਂ ਦੇ ਕੰਮ ਨੂੰ ਜਲਦ ਤੋਂ ਜਲਦ ਕਰਨ ਲਈ ਪੁਰਜ਼ੋਰ ਕੋਸ਼ਿਸ਼ ਕੀਤੇ ਜਾਵੇ ਨਾਲ ਹੀ ਉਨ੍ਹਾਂ ਕਿਹਾ ਕਿ ਸੀਨੀਅਰ ਸਿਟੀਜਨ ਦੇ ਅਰਜ਼ੀ ਦੀ ਸੁਣਵਾਈ ਪਹਿਲ ਦੇ ਆਧਾਰ ਉਤੇ ਕੀਤੀ ਜਾਵੇ।