Close

The Deputy Commissioner has issued guidelines to various officials regarding the preparations for Republic Day 2024

Publish Date : 02/01/2024
The Deputy Commissioner has issued guidelines to various officials regarding the preparations for Republic Day 2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਗਣਤੰਤਰ ਦਿਵਸ 2024 ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ

ਰੂਪਨਗਰ, 2 ਜਨਵਰੀ: 75ਵੇਂ ਗਣਤੰਤਰਤਾ ਦਿਵਸ ਸਬੰਧੀ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਤਿਆਰੀਆਂ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਡਿਪਟੀ ਕਮਿਸ਼ਨਰ ਵਲੋਂ ਮੀਟਿੰਗ ਦੀ ਅਗਵਾਈ ਕਰਦਿਆਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ 26 ਜਨਵਰੀ ਨੂੰ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਸਬੰਧੀ ਉਨ੍ਹਾਂ ਦੇ ਵਿਭਾਗਾਂ ਦੇ ਨਾਲ ਸਬੰਧਿਤ ਕਾਰਜਾਂ ਨੂੰ ਪਹਿਲ ਦੇ ਆਧਾਰ ਉਤੇ ਕਰਨ ਲਈ ਕਿਹਾ।

ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਦ ਰੁੱਤ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਬੱਚਿਆ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਵਿਸ਼ੇਸ਼ ਪ੍ਰਬੰਧ ਕੀਤੇ ਜਾਣ।

ਉਨ੍ਹਾਂ ਦੱਸਿਆ ਕਿ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ, ਮਾਰਚ ਪਾਸਟ ਅਤੇ ਪੀ.ਟੀ.ਸ਼ੋਅ ਹੋਵੇਗਾ। ਉਸ ਤੋ ਬਾਅਦ ਸੱਭਿਆਚਾਰਕ ਗਤੀਵਿਧੀਆ ਕਰਵਾਈਆਂ ਜਾਣਗੀਆਂ। ਵੱਖ-ਵੱਖ ਸਕੂਲਾਂ-ਕਾਲਜਾਂ ਦੇ ਵਿਦਿਆਰਥੀ ਦੇਸ਼ ਭਗਤੀ ਅਤੇ ਪੰਜਾਬੀ ਵਿਰਸੇ ‘ਤੇ ਆਧਾਰਿਤ ਸ਼ਾਨਦਾਰ ਪੇਸ਼ਕਾਰੀਆਂ ਕਰਨਗੇ। ਵੱਖ-ਵੱਖ ਵਿਭਾਗਾਂ ਵੱਲੋਂ ਇਸ ਸਮਾਰੋਹ ਦੌਰਾਨ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ।

ਇਸ ਮੀਟਿੰਗ ਵਿੱਚ ਹਾਜ਼ਰ ਐਸ.ਐਸ.ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਨੂੰ ਮੁਕੰਮਲ ਤੌਰ ਉਤੇ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਗਣਤੰਤਰਤਾ ਦਿਵਸ ਨੂੰ ਪੂਰੇ ਸ਼ਾਨੋ ਸ਼ੌਕਤ ਨਾਲ ਮਨਾਉਣ ਲਈ ਜ਼ਿਲ੍ਹਾ ਪੁਲਿਸ ਰੂਪਨਗਰ ਆਪਣਾ ਬਣਦਾ ਫਰਜ਼ ਪੂਰੇ ਤਨਦੇਹੀ ਨਾਲ ਕਰੇਗੀ। ਉਨ੍ਹਾਂ ਕਿਹਾ ਕਿ 26 ਜਨਵਰੀ ਦੇ ਦਿਨ ਨੇੜੇ ਆਉਂਦਿਆਂ ਹੀ ਸ਼ਹਿਰ ਦੇ ਨਾਜ਼ੁਕ ਸਥਾਨਾਂ ਉਤੇ ਚੌਕਸੀ ਵਧਾਈ ਜਾਵੇਗੀ ਅਤੇ ਕਿਸੇ ਵੀ ਤਰ੍ਹਾਂ ਦੇ ਸ਼ਰਾਰਤੀ ਅਨਸਰ ਨਾਲ ਕੋਈ ਢਿੱਲ ਨਹੀਂ ਵਰਤੀ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਅਮਰਦੀਪ ਸਿੰਘ ਗੁਜਰਾਲ, ਐਸ.ਪੀ. ਹੈੱਡਕੁਆਟਰ ਰਾਜਪਾਲ ਸਿੰਘ ਹੁੰਦਲ, ਸਹਾਇਕ ਕਮਿਸ਼ਨਰ ਅਮਰਿੰਦਪਾਲ ਸਿੰਘ ਸੋਮਲ, ਐਸ.ਡੀ.ਐਮ. ਰੂਪਨਗਰ ਹਰਕੀਰਤ ਕੌਰ, ਬੀ.ਡੀ.ਪੀ.ਓ ਬਲਜਿੰਦਰ ਗਰੇਵਾਲ, ਸਿਵਲ ਸਰਜਨ ਰੂਪਨਗਰ ਮੰਨੂ ਵਿੱਜ ਅਤੇ ਹੋਰ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।