Close

The Deputy Commissioner held a meeting regarding the facilities to be provided to the disabled

Publish Date : 13/12/2022
The Deputy Commissioner held a meeting regarding the facilities to be provided to the disabled

ਡਿਪਟੀ ਕਮਿਸ਼ਨਰ ਨੇ ਦਿਵਿਆਂਗਜਨਾਂ ਨੂੰ ਦਿੱਤੇ ਜਾਣ ਵਾਲੀਆਂ ਸੁਵਿਧਾਵਾਂ ਸਬੰਧੀ ਕੀਤੀ ਮੀਟਿੰਗ

ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ

ਡਿਪਟੀ ਕਮਿਸ਼ਨਰ ਨੇ ਦਿਵਿਆਂਗਜਨਾਂ ਨੂੰ ਦਿੱਤੇ ਜਾਣ ਵਾਲੀਆਂ ਸੁਵਿਧਾਵਾਂ ਸਬੰਧੀ ਕੀਤੀ ਮੀਟਿੰਗ

ਰੂਪਨਗਰ, 13 ਦਸੰਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਿਵਿਆਂਗਜਨਾਂ ਨੂੰ ਦਿੱਤੇ ਜਾਣ ਵਾਲੀ ਪੈਨਸ਼ਨ ਸਕੀਮਾਂ ਦੇ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ।

ਜ਼ਿਲ੍ਹਾ ਪੱਧਰੀ ਕਮੇਟੀ ਦੀ ਹੋਈ ਇਸ ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਅੰਮ੍ਰਿਤਾ ਬਾਲਾ ਨੇ ਦੱਸਿਆ ਕਿ ਹੁਣ ਤੱਕ ਦਿਵਿਆਂਗਜਨਾਂ ਨੂੰ 12111 ਵਿੱਚੋਂ 7335 ਯੂ.ਡੀ.ਆਈ.ਡੀ ਕਾਰਡ ਜਾਰੀ ਕੀਤੇ ਹਨ ਅਤੇ 1008 ਕਾਰਡ ਰੱਦ ਕਰ ਦਿੱਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਦਿਵਿਆਗਜਨਾਂ ਨੇ ਹੁਣ ਤੱਕ ਯੂ.ਡੀ.ਆਈ.ਡੀ ਕਾਰਡ ਨਹੀਂ ਬਣਾਏ ਉਨ੍ਹਾਂ ਦੇ ਜਲਦ ਕਾਰਡ ਬਣਾਉਣ ਲਈ ਆਂਗਨਵਾੜੀ ਵਰਕਰਾਂ ਮੱਦਦ ਕਰਨਗੀਆਂ। ਇਸ ਤੋਂ ਇਲਾਵਾਂ ਜੋ ਦਿਵਿਆਂਗਜਨ ਵਿਅਕਤੀ ਪੈਨਸ਼ਨ ਲੈ ਰਹੇ ਹਨ। ਉਹਨਾਂ ਸਾਰਿਆਂ ਦੇ ਯੂ.ਡੀ.ਆਈ.ਡੀ ਕਾਰਡ ਬਣਾਉਣ ਦੀ ਹਦਾਇਤ ਵੀ ਕੀਤੀ ਗਈ।

ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਲਦ ਹੀ ਬਾਕੀ ਰਹਿੰਦੇ ਸਾਰੇ ਦਿਵਿਆਂਗਜਨ ਬੱਚੇ ਕਵਰ ਕਰ ਲਏ ਜਾਣ। ਉਨ੍ਹਾਂ ਕਿਹਾ ਕਿ ਪੀ.ਡਬਲਿਯੂ.ਡੀ ਵਿਭਾਗ ਨਾਲ ਤਾਲਮੇਲ ਕਰਕੇ ਦਿਵਿਆਂਗਜਨਾਂ ਦੀਆਂ ਸੁਵਿਧਾ ਲਈ ਸਰਕਾਰੀ ਬਿਲਡਿੰਗਾਂ ਵਿੱਚ ਰੈਂਪ ਬਣੇ ਹੋਏ ਹਨ ਅਤੇ ਕਿੰਨੀਆਂ ਸਰਕਾਰੀ ਇਮਾਰਤਾਂ ਦੀ ਰੈਂਪ ਬਣਨੇ ਬਾਕੀ ਹਨ ਉਨ੍ਹਾਂ ਦੀ ਜਾਣਕਾਰੀ ਲਈ ਜਾਵੇ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸਹਾਇਤਾ ਕੇਂਦਰ ਨਾਲ ਰਾਬਤਾ ਕਾਇਮ ਕਰਕੇ ਦਿਵਿਆਗਜਨ ਵਿਅਕਤੀਆਂ ਨੂੰ ਕਾਨੂੰਨੀ ਸਹਾਇਤਾ ਦਿਵਾਉਣ ਵਿੱਚ ਵੱਧ ਤੋਂ ਵੱਧ ਮੱਦਦ ਕੀਤੀ ਜਾਵੇ ਅਤੇ ਉਨ੍ਹਾਂ ਦੇ ਪੈਡਿੰਗ ਕੇਸਾਂ ਦੇ ਵੇਰਵਾ ਲੈ ਕੇ ਉਨ੍ਹਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ।

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਦਸਵੀਂ ਪੱਧਰ ਤੱਕ ਦੀਆਂ ਦਿਵਿਆਗਜਨਾਂ ਵਿਦਿਆਰਥਣਾਂ ਨੂੰ 2500 ਰੁਪਏ ਪ੍ਰਤੀ ਸਾਲ ਅਤੇ ਬਾਰ੍ਹਵੀਂ ਪੱਧਰ ਤੱਕ ਦੀਆਂ ਵਿਦਿਆਰਥਣਾਂ ਨੂੰ 3000/- ਰੁਪਏ ਪ੍ਰਤੀ ਸਾਲ ਦਿੱਤਾ ਜਾਂਦਾ ਹੈ ਅਤੇ ਸਾਲ ਵਿੱਚ ਇੱਕ ਵਾਰੀ ਵਜ਼ੀਫਾ ਜਾਰੀ ਕਰ ਦਿੱਤਾ ਜਾਂਦਾ ਹੈ।

ਇਸ ਮੌਕੇ ਸਹਾਇਕ ਕਮਿਸ਼ਨਰ ਅਨਮਜੋਤ ਕੌਰ, ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਅੰਜੂ, ਸੀਨੀਅਰ ਮੈਡੀਕਲ ਅਫਸਰ ਡਾ. ਬਲਦੇਵ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ, ਸੈਕਟਰੀ ਰੈੱਡ ਕਰੋਸ ਸ. ਗੁਰਸੋਹਨ ਸਿੰਘ ਅਤੇ ਅੰਬੁਜਾ ਮਨੋਵਿਕਾਸ ਕੇਂਦਰ ਸਪੈਸ਼ਲ ਐਜੂਕੇਟਰ ਅਮਨਦੀਪ ਕੌਰ ਹਾਜ਼ਰ ਸਨ।