Close

The Deputy Commissioner held a special meeting in view of the increasing cases of dengue in the district

Publish Date : 28/10/2022
The Deputy Commissioner held a special meeting in view of the increasing cases of dengue in the district

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਡੇਂਗੂ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਵਿਸ਼ੇਸ਼ ਮੀਟਿੰਗ ਕੀਤੀ

ਸਿਹਤ ਵਿਭਾਗ ਨੂੰ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਫੌਗਿੰਗ ਯਕੀਨੀ ਬਣਾਉਣ ਦੀ ਦਿੱਤੀ ਹਦਾਇਤ

ਰੂਪਨਗਰ, 28 ਅਕਤੂਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਵਿੱਚ ਡੇਂਗੂ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਇੱਕ ਵਿਸ਼ੇਸ਼ ਮੀਟਿੰਗ ਰੱਖੀ ਗਈ। ਜਿਸ ਦੀ ਅਗਵਾਈ ਕਰਦਿਆਂ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਮੂਹ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਡੇਂਗੂ ਦੀ ਰੋਕਥਾਮ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਅਕਤੂਬਰ ਤੱਕ 613 ਡੇਂਗੂ ਦੇ ਕੇਸ ਸਾਹਮਣੇ ਆਏ ਹਨ ਜਦਕਿ ਪਿਛਲੇ ਸਾਲ ਅਕਤੂਬਰ ਤੱਕ 513 ਕੇਸ ਸਨ। ਉਹਨਾਂ ਕਿਹਾ ਕਿ ਨਗਰ ਕੌਂਸਲਾਂ ਸ਼ਹਿਰਾਂ ਵਿੱਚ ਅਤੇ ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਪਿੰਡਾਂ ਵਿੱਚ ਦਵਾਈਆਂ ਦਾ ਛਿੜਕਾਅ ਅਤੇ ਫੌਗਿੰਗ ਲਗਾਤਾਰ ਜਾਰੀ ਰੱਖਣ। ਜੇਕਰ ਕਿਸੇ ਇਲਾਕੇ ਵਿੱਚ ਡੇਂਗੂ ਦੇ ਮਾਮਲੇ ਜ਼ਿਆਦਾ ਸਾਹਮਣੇ ਆਉਂਦੇ ਹਨ ਤਾਂ ਉਸ ਇਲਾਕੇ ਨੂੰ ਤਵੱਜੋ ਦਿੱਤੀ ਜਾਵੇ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਵੇ।

ਡਾ. ਪ੍ਰੀਤੀ ਯਾਦਵ ਨੇ ਡੇਂਗੂ ਬਿਮਾਰੀ ਦੀ ਸਮੀਖਿਆ ਕਰਨ ਲਈ ਹਦਾਇਤ ਕੀਤੀ ਕਿ ਜਿਹੜੇ ਘਰਾਂ ਵਿੱਚ ਡੇਂਗੂ ਮੱਛਰ ਦਾ ਲਾਰਵਾ ਮਿਲਦਾ ਹੈ, ਉਸਦਾ ਚਲਾਨ ਜਰੂਰ ਕੱਟਿਆ ਜਾਵੇ। ਉਨ੍ਹਾਂ ਪਿੰਡ ਮੀਆਂਪੁਰ ਤੇ ਮੰਦਵਾੜਾ ਵਿੱਚ ਸਬੰਧਿਤ ਸਰਪੰਚਾਂ ਤੇ ਪੰਚਾਇਤਾਂ ਨਾਮ ਮਿਲ ਕੇ ਫੌਗਿੰਗ ਕਰਾਉਣ ਅਤੇ ਪਾਣੀ ਦੇ ਨਿਕਾਸ ਸਬੰਧੀ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਪਿੰਡਾਂ ਵਿੱਚ ਹੋਣ ਵਾਲੇ ਆਮ ਇਜਲਾਸਾਂ ਵਿੱਚ ਵੱਧ ਤੋਂ ਵੱਧ ਪਿੰਡਾਂ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾਵੇ।

ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਪ੍ਰਬੰਧਾਂ ਨੂੰ ਜ਼ਮੀਨੀ ਪੱਧਰ ‘ਤੇ ਸੁਚਾਰੂ ਰੱਖਣ ਸਬੰਧੀ

ਜੇਕਰ ਕਿਸੇ ਅਧਿਕਾਰੀ ਜਾਂ ਮੁਲਾਜ਼ਮ ਵੱਲੋਂ ਕੋਈ ਅਣਗਿਹਲੀ ਕੀਤੀ ਜਾਂਦੀ ਹੈ ਤਾਂ ਉਸ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵਲੋਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ, ਜ਼ਿਲ੍ਹਾ ਸਿਖਿਆ ਅਫਸਰਾਂ, ਨਗਰ ਕੌਂਸਲ ਦੇ ਅਧਿਕਾਰੀਆਂ ਸੀ.ਡੀ.ਪੀ.ਓਜ਼ ਅਤੇ ਪੰਜਾਬ ਰੋਡਵੇਜ਼ ਦੇ ਅਧਿਕਾਰੀ/ਕਰਮਚਾਰੀਆਂ ਨੂੰ ਕਿਹਾ ਗਿਆ ਕਿ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਫੌਗਿੰਗ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਸਾਫ਼ ਸਫ਼ਾਈ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਰਿਹਾਇਸ਼ੀ ਖੇਤਰਾਂ ਅਤੇ ਨਿਰਮਾਣ ਅਧੀਨ ਇਮਾਰਤਾਂ ਦੇ ਆਸ-ਪਾਸ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੀਣ ਵਾਲੇ ਪਾਣੀ, ਸੀਵਰੇਜ ਸਿਸਟਮ ਦੀਆਂ ਪਾਇਪਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਬੱਚਿਆਂ ਨੂੰ ਸਵੇਰ ਦੀ ਸਭਾ ਦੌਰਾਨ ਡੇਂਗੂ ਤੋਂ ਬਚਾਅ ਸਬੰਧੀ ਪ੍ਰੇਰਿਤ ਕੀਤਾ ਜਾਵੇ ਅਤੇ ਪੂਰੀਆਂ ਬਾਹਾਂ ਦੇ ਕੱਪੜੇ ਪਾ ਕੇ ਰੱਖਣ ਦੀ ਹਦਾਇਤ ਕੀਤੀ ਜਾਵੇ। ਇਸ ਦੇ ਨਾਲ ਨਾਲ ਹੋਰ ਵੱਖੋ ਵੱਖ ਤਰੀਕਿਆਂ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਮੌਕੇ ਐਸ ਡੀ ਐਮ, ਸ਼੍ਰੀ ਅਨੰਦਪੁਰ ਸਾਹਿਬ ਸ਼੍ਰੀਮਤੀ ਮਨੀਸ਼ਾ ਰਾਣਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਹਰਜੋਤ ਕੌਰ, ਐਸ.ਡੀ.ਐਮ ਰੂਪਨਗਰ ਸ. ਹਰਬੰਸ ਸਿੰਘ, ਐਸ.ਐਮ.ਓ ਡਾ. ਤਰਸੇਮ ਸਿੰਘ, ਕਾਰਜ ਸਾਧਕ ਅਫ਼ਸਰ ਸ. ਅਮਨਦੀਪ ਸਿੰਘ, ਡੀ ਐੱਸ ਪੀ ਗੁਰਮੀਤ ਸਿੰਘ, ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼, ਐਸ.ਐਮ.ਓ.ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।