Close

The Deputy Commissioner honored the students appearing in the merit list of the tenth standard

Publish Date : 19/04/2024
The Deputy Commissioner honored the students appearing in the merit list of the tenth standard

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਦਸਵੀਂ ਜਮਾਤ ਦੀ ਮੈਰਿਟ ਸੂਚੀ ‘ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਰੂਪਨਗਰ, 19 ਅਪ੍ਰੈਲ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਨ੍ਹਾਂ ਨਤੀਜਿਆਂ ਵਿੱਚ ਰੂਪਨਗਰ ਜ਼ਿਲ੍ਹੇ ਵਿੱਚ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਨ ਵਾਲੇ 11 ਵਿਦਿਆਰਥੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਉਪਰੰਤ ਇਨ੍ਹਾਂ ਵਿਦਿਆਰਥੀਆਂ ਨੂੰ ਚਾਹ ਪਾਰਟੀ ਵੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੇ ਜ਼ਿਲ੍ਹੇ ਦੇ ਹੋਣਹਾਰ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਨੇ ਜ਼ਿਲ੍ਹੇ ਨੂੰ ਦਸਵੀਂ ਜਮਾਤ ਵਿਚ ਵੀ ਮੈਰਿਟ ‘ਚ ਲਿਆ ਕੇ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਮਾਣਮੱਤੀ ਪ੍ਰਾਪਤੀ ਤੇ ਵਧਾਈ ਦਿੰਦਿਆਂ ਉਨ੍ਹਾਂ ਨੂੰ ਆਪਣੇ ਜੀਵਨ ਵਿੱਚ ਉੱਚੀਆਂ ਬੁਲੰਦੀਆਂ ਛੂਹਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਇਨ੍ਹਾਂ ਨਤੀਜਿਆਂ ਵਿੱਚ ਰੂਪਨਗਰ ਜ਼ਿਲ੍ਹੇ ਵਿੱਚੋਂ ਪਹਿਲੇ ਸਥਾਨ ਤੇ ਗਗਨਦੀਪ ਸਰਕਾਰੀ ਸੀਨਅਰ ਸੈਕੰ. ਸਕੂਲ ਸਸਕੋਰ, ਦੂਜੇ ਸਥਾਨ ਤੇ ਆਨਵੀਂ ਗੋਤਮ ਸਰਕਾਰੀ ਸੀਨਅਰ ਸੈਕੰ. ਸਕੂਲ (ਕੰ) ਨੰਗਲ ਅਤੇ ਤੀਜਾ ਸਥਾਨ ਹਰਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਦਸਗਰਾਂਈ ਨੇ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਜ਼ਿਲ੍ਹੇ ਦੇ 8 ਵਿਦਿਆਰਥੀ ਅਨਮੋਲ ਕੌਰ, ਹਰਿੰਦਰ, ਨਵਜੋਤ ਕੌਰ, ਪਵਨਪ੍ਰੀਤ ਕੌਰ, ਮਹਿਕ, ਵਿਵੇਕ ਸੈਣੀ, ਸੁਖਲੀਨ ਕੌਰ ਅਤੇ ਨਵਰਾਜ ਕੌਰ ਨੇ ਵੀ ਪੰਜਾਬ ਦੀ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਸ.ਅਰਵਿੰਦਰਪਾਲ ਸਿੰਘ ਸੋਮਲ, ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿੱ:) ਸ਼੍ਰੀਮਤੀ ਪਰਮਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿੱ:) ਸ. ਸੁਰਿੰਦਰਪਾਲ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਐ:ਸਿੱ:) ਸ਼੍ਰੀਮਤੀ ਰੰਜਨਾ ਕਤਿਆਲ, ਜ਼ਿਲ੍ਹਾ ਕੋਆਰਡੀਨੇਟਰ ਸ. ਹਰਪ੍ਰੀਤ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਸ਼੍ਰੀਮਤੀ ਸ਼ਰਨਜੀਤ ਕੌਰ ਅਤੇ ਸਬੰਧਤ ਸਕੂਲਾਂ ਦੇ ਮੁਖੀ ਤੇ ਵਿਦਿਆਰਥੀਆਂ ਦੇ ਮਾਪੇ ਵੀ ਹਾਜਰ ਸਨ।