The Deputy Commissioner instructed the BDOs to complete the development work within the stipulated time
ਡਿਪਟੀ ਕਮਿਸ਼ਨਰ ਨੇ ਬੀ.ਡੀ.ਓਜ਼ ਨੂੰ ਤੈਅ ਸਮੇਂ ਵਿੱਚ ਵਿਕਾਸ ਕਾਰਜ ਮੁਕਮੰਲ ਕਰਨ ਦੀ ਹਦਾਇਤ ਕੀਤੀ
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਬੀ.ਡੀ.ਓਜ਼ ਨੂੰ ਤੈਅ ਸਮੇਂ ਵਿੱਚ ਵਿਕਾਸ ਕਾਰਜ ਮੁਕਮੰਲ ਕਰਨ ਦੀ ਹਦਾਇਤ ਕੀਤੀ
ਬੀ.ਡੀ.ਓਜ਼ ਜਾਰੀ ਗ੍ਰਾਂਟਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ
ਰੂਪਨਗਰ, 6 ਦਸੰਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਬੀ.ਡੀ.ਓਜ਼ ਨਾਲ ਮੀਟਿੰਗ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿੱਚ ਜਿਹੜੇ ਵਿਕਾਸ ਕਾਰਜ ਮੁਕੰਮਲ ਹੋ ਗਏ ਹਨ, ਉਨ੍ਹਾਂ ਦੇ ਫ਼ੰਡਾਂ ਸਬੰਧੀ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮ੍ਹਾਂ ਕਰਵਾਏ ਜਾਣ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਵਿਵੇਕੀ ਗ੍ਰਾਂਟਾਂ , ਆਰ.ਡੀ.ਓ.ਐੱਸ ਪਲਾਨ ਸਕੀਮਾਂ ਅਤੇ ਕੈਟਲ ਫੇਅਰ ਗ੍ਰਾਂਟ ਤਹਿਤ ਜਾਰੀ ਗ੍ਰਾਂਟਾਂ ਸਬੰਧੀ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਏ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਦੇ ਪਿੰਡਾਂ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ ਤੇ ਪਿੰਡਾਂ ਦੇ ਲੋਕਾਂ ਦੀਆਂ ਦਿੱਕਤਾਂ ਦੂਰ ਕਰਨ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਵੱਲੋਂ ਪਿੰਡਾਂ ਵਿਚ ਜਾਰੀ ਵਿਕਾਸ ਕਾਰਜ ਜਲਦ ਹੀ ਮੁਕੰਮਲ ਕਰਨ ਦੇ ਆਦੇਸ਼ ਵੀ ਜਾਰੀ ਕੀਤੇ। ਪੰਜਾਬ ਸਰਕਾਰ ਵੱਲੋਂ ਚਲਾਈਆਂ ਵੱਖ-ਵੱਖ ਸਕੀਮਾਂ ਤੇ ਪ੍ਰੋਜੈਕਟਾਂ ਸਬੰਧੀ ਸਮੀਖਿਆ ਕੀਤੀ ਗਈ ਤੇ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਉਣ ਲਈ ਕਿਹਾ ਗਿਆ।
ਇਸ ਮੌਕੇ ਉਹਨਾਂ ਨੇ ਵੱਖੋ ਵੱਖ ਪਿੰਡਾਂ ਵਿਚ ਸ਼ੁਰੂ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਬਾਬਤ ਵੀ ਅਧਿਕਾਰੀਆਂ ਨਾਲ ਵਿਸਥਾਰ ਵਿਚ ਚਰਚਾ ਕੀਤੀ ਤੇ ਹਦਾਇਤ ਕੀਤੀ ਕਿ ਹਰ ਕੰਮ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ।
ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਯਕੀਨੀ ਬਣਾਈ ਜਾਵੇ। ਵਿਕਾਸ ਕਾਰਜਾਂ ਸਬੰਧੀ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਕਮਲਜੀਤ ਰਾਜੂ, ਡੀਡੀਪੀਓ ਸ. ਨਰਪਿੰਦਰ ਸਿੰਘ ਗਰੇਵਾਲ, ਬੀਡੀਪੀਓ ਰੂਪਨਗਰ ਸ. ਜਸਵਿੰਦਰ ਸਿੰਘ, ਬੀਡੀਪੀਓ ਮੋਰਿੰਡਾ ਸ਼੍ਰੀਮਤੀ ਹਰਿੰਦਰ ਕੌਰ, ਬੀਡੀਪੀਓ ਸ਼੍ਰੀ ਚਮਕੌਰ ਸਾਹਿਬ ਸ. ਹਰਕੀਤ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।