The Deputy Commissioner met the students with better results of Class XII

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਬਾਰਵੀਂ ਜਮਾਤ ਦੇ ਬਿਹਤਰ ਨਤੀਜਿਆਂ ਵਾਲੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ
· ਵਿਦਿਆਰਥੀ ਮਜਬੂਤ ਇਰਾਦਿਆਂ ਨਾਲ ਜ਼ਿੰਦਗੀ ਦਾ ਕੋਈ ਵੀ ਟੀਚਾ ਹਾਸਿਲ ਸਕਦੇ
ਰੂਪਨਗਰ, 1 ਅਗਸਤ: ਸ਼ਿਵਾਲਿਕ ਪਬਲਿਕ ਸਕੂਲ ਰੂਪਨਗਰ ਦੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨਤੀਜਿਆਂ ਵਿੱਚ ਬਿਹਤਰੀਨ ਪ੍ਰਦਸ਼ਨ ਕਰਨ ਵਾਲੇ ਵਿਦਿਆਰਥੀਆਂ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਮੁਲਾਕਾਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮਜਬੂਤ ਇਰਾਦਿਆਂ ਨਾਲ ਜ਼ਿੰਦਗੀ ਦਾ ਕੋਈ ਵੀ ਟੀਚਾ ਹਾਸਿਲ ਕੀਤਾ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੜਾਈ ਵਿੱਚ ਵੱਧ ਤੋਂ ਵੱਧ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਕਿਹਾ ਕਿ ਤੁਸੀਂ ਕਿਸੇ ਵੀ ਖੇਤਰ ਵਿੱਚ ਜਾ ਕੇ ਆਪਣੀਆਂ ਬੇਹਤਰੀਨ ਅਤੇ ਮਿਆਰੀ ਸੇਵਾਵਾਂ ਦੇ ਕੇ ਨਵੇਂ ਮੀਲ ਪੱਥਰ ਸਥਾਪਿਤ ਕਰ ਸਕਦੇ ਹੋ।
ਇਸ ਮੌਕੇ ਤੇ ਡਾ. ਪ੍ਰੀਤੀ ਯਾਦਵ ਨੇ ਸੀ.ਬੀ.ਐਸ.ਈ. ਦੇ ਨਤੀਜਿਆਂ ਵਿੱਚ ਆਏ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਉਹਨਾਂ ਦੀ ਕਾਮਯਾਬੀ ‘ਤੇ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਆਪਣੇ ਸੁਨਿਹਰੀ ਭਵਿੱਖ ਵਿੱਚ ਕਾਮਯਾਬ ਹੋਣ ਅਤੇ ਸੱਭਿਅਕ ਨਾਗਰਿਕ ਬਣਨ ਦੀ ਸੇਧ ਦਿੱਤੀ। ਉਨ੍ਹਾਂ ਨੇ ਬੱਚਿਆਂ ਨੂੰ ਸਮਾਜ ਪ੍ਰਤੀ ਬਣਦੀਆਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਵੀ ਪ੍ਰਰਿਤ ਕੀਤਾ।
ਇਨ੍ਹਾਂ ਵਿਦਿਆਰਥੀਆਂ ਵਿੱਚ ਨਾਨ ਮੈਡੀਕਲ ਗਰੁੱਪ ਵਿੱਚ ਪਹਿਲਾ ਸਥਾਨ ਅਰਸ਼ਪ੍ਰੀਤ ਕੌਰ ਦੂਜਾ ਹਰਨੂਰ ਸਿੰਘ ਅਤੇ ਤੀਜਾ ਸੁਹਾਨੀ ਕਲਸੀ, ਇਸੇ ਤਰ੍ਹਾਂ ਮੈਡੀਕਲ ਗਰੁੱਪ ਵਿੱਚ ਪਹਿਲਾ ਸਥਾਨ ਮਹਿਰੂਪ ਕੌਰ ਦੂਜਾ ਕੇਸ਼ਵੀ ਅਤੇ ਤੀਜਾ ਸ਼ਾਕਸ਼ੀ ਕੱਕੜ ਨੇ ਹਾਸਿਲ ਕੀਤਾ। ਕਮਰਸ ਗੁਰੱਪ ਵਿੱਚ ਪਹਿਲਾ ਸਥਾਨ ਸੌਮਿਆ ਜੈਨ, ਦੂਜਾ ਸਨੇਹਾ ਤੇ ਆਰੂਸ਼ੀ ਚਮੌਲੀ ਅਤੇ ਹਰਸ ਸ਼ਰਮਾ ਨੇ ਤੀਜਾ ਸਥਾਨ ਹਾਸਿਲ ਕੀਤਾ।
ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਹਰਜੋਤ ਕੌਰ, ਸਹਾਇਕ ਕਮਿਸ਼ਨਰ ਸ਼੍ਰੀ ਦੀਪਾਂਕਰ ਗਰਗ, ਪ੍ਰਿੰਸੀਪਲ ਸ. ਬਲਜੀਤ ਸਿੰਘ ਅੱਤਰੀ ਵੀ ਹਾਜਰ ਸਨ।