Close

The Deputy Commissioner reviewed the flood protection arrangements during the monsoon season

Publish Date : 15/06/2022
The Deputy Commissioner reviewed the flood protection arrangements during the monsoon season

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਡਿਪਟੀ ਕਮਿਸ਼ਨਰ ਨੇ ਮਾਨਸੂਨ ਸੀਜਨ ‘ਚ ਹੜਾਂ ਤੋਂ ਬਚਾਅ ਲਈ ਪ੍ਰਬੰਧਾਂ ਦਾ ਜਾਇਜ਼ਾ ਲਿਆ

ਰੂਪਨਗਰ, 15 ਜੂਨ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਆਉਣ ਵਾਲੇ ਮਾਨਸੂਨ ਸੀਜਨ ਦੌਰਾਨ ਹੜਾਂ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਅ ਲਈ ਅਤੇ ਹੜਾਂ ਉਪਰੰਤ ਪ੍ਰਭਾਵਿਤ ਇਲਾਕਿਆਂ ਵਿੱਚ ਸਹਾਇਤਾ ਪਹੁੰਚਾਉਣ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਮੰਤਵ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਲੱਡ ਕੰਟਰੋਲ ਰੂਮ ਮਾਨਸੂਨ ਦੌਰਾਨ ਦਿਨ-ਰਾਤ ਕੰਮ ਕਰਨਗੇ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਹੜ੍ਹਾਂ ਸਬੰਧੀ ਸੂਚਨਾ, ਸਿਹਤ ਦਾ ਸਮਾਨ, ਕਿਸ਼ਤੀਆਂ ਚਲਾਉਣ ਦੀ ਟ੍ਰੈਨਿੰਗ, ਮਰੇ ਹੋਏ ਪਸ਼ੂਆਂ ਦੀ ਡਿਸਪੋਜ਼ਲ ਸਬੰਧੀ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਨਹਿਰਾਂ ਦੀ ਸਾਂਭ-ਸੰਭਾਲ ਅਤੇ ਆਬਾਦੀ ਦੀ ਸੁਰੱਖਿਆ ਬਾਰੇ, ਪੁਲਿਸ/ਮਿਲਟਰੀ ਸਹਾਇਤਾ, ਸ਼ਹਿਰਾਂ ਵਿੱਚ ਸਾਫ-ਸਫਾਈ ਅਤੇ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਲਈ ਵੀ ਆਦੇਸ਼ ਜਾਰੀ ਕੀਤੇ।
ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਐਕਸ.ਈ.ਐਨ. ਹੈੱਡ ਵਰਕਸ ਸ. ਗੁਰਪ੍ਰੀਤ ਸਿੰਘ ਨੂੰ ਹਦਾਇਤ ਕੀਤੀ ਕਿ ਭਾਖੜਾ ਵਿੱਚ ਜਮ੍ਹਾ ਪਾਣੀ ਸਬੰਧੀ ਸੂਚਨਾ ਅਤੇ ਪਹਾੜਾਂ ਵਿੱਚ ਹੋਈ ਭਾਰੀ ਬਰਸਾਤ ਨਾਲ ਜੇਕਰ ਪਾਣੀ ਛੱਡਿਆ ਜਾਂਦਾ ਹੈ ਤਾਂ ਉਸ ਸਬੰਧੀ ਅਗੇਤੀ ਜਾਣਕਾਰੀ ਸਮੇਂ-ਸਮੇਂ ‘ਤੇ ਲਈ ਜਾਵੇ ਤਾਂ ਜੋ ਵਿਭਾਗਾਂ ਨੂੰ ਸਹੀ ਜਾਣਕਾਰੀ ਮਹੁੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਭਾਰੀ ਵਰਖਾਂ ਨਾਲ ਜੇਕਰ ਹੜ੍ਹ ਆਉਂਦੇ ਹਨ ਤਾਂ ਇਸ ਸੂਰਤ ਵਿੱਚ ਸਬੰਧਿਤ ਵਿਭਾਗ ਆਪਣੇ ਅਧੀਨ ਆਉਂਦੇ ਖੇਤਰ ਵਿੱਚ ਪ੍ਰਬੰਧਾਂ ਨੂੰ ਯਕੀਨੀ ਬਣਾਉਣ।

ਉਨ੍ਹਾਂ ਕਿਹਾ ਕਿ ਇਹ ਜਰੂਰੀ ਹੈ ਕਿ ਆਉਣ ਵਾਲੇ ਮਾਨਸੂਨ ਤੋਂ ਪਹਿਲਾਂ ਹੀ ਜ਼ਿਲ੍ਹਾ ਰੂਪਨਗਰ ਵਿੱਚ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਇਸ ਮੌਕੇ ਉੱਤੇ ਉਨ੍ਹਾਂ ਵਿਸ਼ੇਸ਼ ਤੌਰ ‘ਤੇ ਬੀ.ਐਸ.ਐਨ.ਐਲ ਵਿਭਾਗ ਨੂੰ ਟੈਲੀਫੋਨ ਅਤੇ ਮੋਬਾਇਲ ਨੈੱਟਵਰਕ ਨੂੰ ਬਰਕਰਾਰ ਰੱਖਣ ਲਈ ਵਿਕਲਪਾਂ ਦਾ ਇੰਤਜ਼ਾਮਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਰੂਪ-ਰੇਖਾ ਤਿਆਰ ਕਰਨ ਲਈ ਕਿਹਾ। ਉਨ੍ਹਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਪੀਣ ਯੋਗ ਪਾਣੀ ਅਤੇ ਸਿਹਤ ਵਿਭਾਗ ਨੂੰ ਦਵਾਈਆਂ ਦੇ ਪੁੱਖਤਾ ਪ੍ਰਬੰਧ ਕਰਨ ਲਈ ਵੀ ਹਦਾਇਤ ਕੀਤੀ ਇਸੇ ਤਰ੍ਹਾਂ ਸੜਕਾਂ ਦੀ ਆਵਾਜਾਈ ਨੂੰ ਜਾਰੀ ਰੱਖਣ ਲਈ ਲੋਕ ਨਿਰਮਾਣ ਵਿਭਾਗ ਦੇ ਐਕਸ.ਈ.ਐਨ ਸ. ਦਵਿੰਦਰ ਸਿੰਘ ਨੂੰ ਵੀ ਆਦੇਸ਼ ਦਿੱਤੇ। ਇਸ ਮੌਕੇ ‘ਤੇ ਸਿਹਤ ਵਿਭਾਗ ਵਲੋਂ ਜਾਣਕਾਰੀ ਦਿੱਤੀ ਗਈ ਕਿ ਹੜ੍ਹਾਂ ਦੌਰਾਨ ਉਨ੍ਹਾਂ ਵਲੋਂ ਵਿਸ਼ੇਸ਼ ਰੈਪਿੰਡ ਰਿਸਪੌਂਸ ਟੀਮਾਂ ਬਣਾਈਆਂ ਜਾਂਦੀਆਂ ਹਨ ਤਾਂ ਜੋ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਪਹੁੰਚਾਈਆਂ ਜਾ ਸਕਣ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਹੜਾਂ ਸਬੰਧੀ ਜੋ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ ਉਨ੍ਹਾਂ ਵਿੱਚ ਮਿੰਨੀ ਸਕੱਤਰੇਤ ਡੀ.ਸੀ. ਦਫਤਰ ਰੂਪਨਗਰ, ਐਸ.ਐਸ.ਪੀ. ਦਫਤਰ ਅਤੇ ਤਹਿਸੀਲ ਦਫਤਰ ਰੂਪਨਗਰ ਦਾ ਇਸ ਵਾਰ ਸਾਂਝਾ ਇੱਕ ਹੀ ਕੰਟਰੋਲ ਰੂਮ ਬਣਾਇਆ ਗਿਆ ਹੈ ਜਿਸਦਾ ਟੈਲੀਫੋਨ ਨੰ. 01881-222157, 01881-222273, ਕਾਜਕਾਰੀ ਇੰਜੀਨੀਅਰ ਜਲ ਪ੍ਰਬੰਧ ਖੋਜ ਮੰਡਲ, ਰੂਪਨਗਰ ਟੈਲੀਫੋਨ ਨੰ. 01881-222073, ਤਹਿਸੀਲ ਦਫਤਰ ਸ਼੍ਰੀ ਚਮਕੌਰ ਸਾਹਿਬ 01881-260400, ਤਹਿਸੀਲ ਦਫਤਰ ਸ਼੍ਰੀ ਅਨੰਦਪੁਰ ਸਾਹਿਬ 01887-232015, ਤਹਿਸੀਲ ਦਫਤਰ ਨੂਰਪੁਰ ਬੇਦੀ 01887-222030, ਤਹਿਸੀਲ ਦਫਤਰ ਨੰਗਲ 01887-222030, ਜ਼ਿਲ੍ਹਾ ਵਣ ਮੰਡਲ ਅਫਸਰ 01881-222231 ਹੋਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਬਾੰਹ, ਏ.ਡੀ.ਸੀ. (ਵ) ਸ. ਦਮਨਜੀਤ ਸਿੰਘ, ਐਸ.ਡੀ.ਐਮ. ਸ਼੍ਰੀ ਅਨੰਦਪੁਰ ਸਾਹਿਬ ਸ਼੍ਰੀਮਤੀ ਮਨੀਸ਼ਾ ਰਾਣਾ, ਐਸ.ਡੀ.ਐਮ. ਰੂਪਨਗਰ ਅਤੇ ਮੋਰਿੰਡਾ ਸ. ਜਸਵੀਰ ਸਿੰਘ, ਜ਼ਿਲ੍ਹਾ ਮਾਲ ਅਫਸਰ ਸ. ਅਦਿੱਤਿਆ ਗੁਪਤਾ, ਡੀ.ਐਸ.ਐਸ.ਓ. ਰੂਪਨਗਰ ਸ਼੍ਰੀਮਤੀ ਅੰਮ੍ਰਿਤਾ ਬਾਲਾ, ਬੀ.ਡੀ.ਪੀ.ਓ. ਰੂਪਨਗਰ ਸ਼੍ਰੀਮਤੀ ਹਰਿੰਦਰ ਕੌਰ, ਬੀ.ਡੀ.ਪੀ.ਓ. ਨੂਰਪੁਰ ਬੇਦੀ ਸ਼੍ਰੀਮਤੀ ਜਸਪ੍ਰੀਤ ਕੌਰ, ਬੀ.ਡੀ.ਪੀ.ਓ. ਸ਼੍ਰੀ ਅਨੰਦਪੁਰ ਸਾਹਿਬ ਇਸ਼ਾਨ ਚੌਧਰੀ, ਬੀ.ਡੀ.ਪੀ.ਓ. ਮੋਰਿੰਡਾ ਸ. ਹਰਕੀਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।