The Deputy Commissioner reviewed the ongoing renovation work at Shivalik Club Rupnagar
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਚੱਲ ਰਹੇ ਨਵੀਨੀਕਰਣ ਦੇ ਕਾਰਜਾਂ ਦਾ ਲਿਆ ਜਾਇਜ਼ਾ
ਰੂਪਨਗਰ, 8 ਦਸੰਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਨਵੀਨੀਕਰਣ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਚੱਲ ਰਹੇ ਕਾਰਜਾਂ ਨੂੰ ਜਲਦ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਿਵਾਲਿਕ ਕਲੱਬ ਦੇ ਵਿੱਚ ਵੱਡੇ ਪੱਧਰ ਤੇ ਸੁਧਾਰ ਕਰਦਿਆਂ ਇਸ ਦਾ ਨਵੀਨੀਕਰਣ ਕੀਤਾ ਜਾ ਰਿਹਾ ਹੈ ਤਾਂ ਜੋ ਕਲੱਬ ਵਿਚ ਖੇਡ ਰਹੇ ਖਿਡਾਰੀਆਂ ਲਈ ਹਰ ਮੁੱਢਲੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ।
ਉਨ੍ਹਾਂ ਕਿਹਾ ਕਿ ਕਲੱਬ ਦੇ ਪਿਛਲੇ ਪਾਸੇ ਖਾਲੀ ਪਈ ਜਗ੍ਹਾ ਨੂੰ ਸਾਫ ਕਰਕੇ ਵਰਤੋਂ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਇਮਾਰਤ ਵਿਚ ਖਾਲੀ ਪਏ ਹਾਲ ਦੀ ਸਾਫ਼-ਸਫਾਈ ਅਤੇ ਮੁਰੰਮਤ ਕਰਕੇ ਇਸ ਨੂੰ ਖ਼ਿਡਾਰੀਆਂ ਅਤੇ ਬੱਚਿਆਂ ਦੇ ਵਰਤਣ ਲਈ ਰੱਖਿਆ ਜਾਵੇ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਰੈੱਡ ਕਰਾਸ ਸੈਕਟਰੀ ਗੁਰਸੋਹਨ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।