The Deputy Commissioner visited the flood prone areas of the district
ਡਿਪਟੀ ਕਮਿਸ਼ਨਰ ਨੇ ਕੀਤਾ ਜ਼ਿਲ੍ਹੇ ਦੇ ਹੜ੍ਹ ਸੰਭਾਵਿਤ ਖੇਤਰਾਂ ਦਾ ਦੌਰਾ
ਮੀਂਹ ਦੇ ਪਾਣੀ ਦੀ ਨਿਕਾਸੀ ਲਈ ਅਧਿਕਾਰੀਆਂ ਨੂੰ ਦਿੱਤੇ ਆਦੇਸ਼
ਸਤਲੁਜ ਦਰਿਆ ਦੇ ਨਾਲ ਲਗਦੇ ਪਿੰਡਾਂ ਦੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ
ਰੂਪਨਗਰ, 9 ਜੁਲਾਈ: ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਪਾਣੀ ਦੀ ਨਿਰਵਿਘਨ ਨਿਕਾਸੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕਰਕੇ ਮੌਜੂਦਾ ਸਥਿਤੀ ਅਤੇ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਸ਼੍ਰੀ ਵਿਵੇਕਸ਼ੀਲ ਸੋਨੀ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਸਤਲੁਜ ਦਰਿਆ ਦੇ ਨਾਲ ਲੱਗਦੇ ਖੇਤਰਾਂ ਵਿੱਚ ਬਰਸਾਤੀ ਪਾਣੀ ਕਾਰਨ ਪੈਦਾ ਹੋਈ ਸਥਿਤੀ ਜਾ ਜਾਇਜ਼ਾ ਲਿਆ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ ਤਾਂ ਜੋ ਅਗਾਉਂ ਪ੍ਰਬੰਧ ਮੁਕੰਮਲ ਕਰ ਲਏ ਜਾਣ ਅਤੇ ਜਿਹੜੇ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ ਉੱਥੇ ਲੋਕਾਂ ਦੇ ਜਾਨ ਮਾਲ ਦੀ ਰਾਖੀ ਅਤੇ ਹਰ ਤਰਾਂ ਦੀ ਮਦਦ ਯਕੀਨੀ ਬਣਾਏ ਜਾਣ ਦੇ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਸਤਲੁਜ ਦਰਿਆ ਦੇ ਨਾਲ ਲਗਦੇ ਪਿੰਡਾਂ ਦੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਵੀ ਕੀਤੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਜੋਲੀ ਵਾਟਰ ਵਰਕਸ, ਕਮਾਲਪੁਰ, ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਤੇ ਬੇਲਾ ਆਦਿ ਦਾ ਦੌਰਾ ਕੀਤਾ ਅਤੇ ਸਿਸਵਾਂ ਸਮੇਤ ਬੁਧਕੀ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਸੰਭਾਵਿਤ ਹੜ੍ਹ ਵਰਗੀ ਸਥਿਤੀ ਨਾਲ ਨਿਪਟਨ ਲਈ ਪਹਿਲਾਂ ਤੋਂ ਹੀ ਆਪਣੀਆਂ ਤਿਆਰੀਆਂ ਮੁਕੰਮਲ ਰੱਖਣ ਤਾਂ ਜੋ ਕੋਈ ਮੁਸ਼ਕਲ ਪੇਸ਼ ਨਾ ਆਵੇ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਬੰਧਾਂ ਨੂੰ ਪੁਖਤਾ ਕਰਨ ਵਿੱਚ ਆਮ ਲੋਕਾਂ ਦਾ ਵੀ ਸਹਿਯੋਗ ਲਿਆ ਜਾਵੇ। ਉਨ੍ਹਾਂ ਕਿਹਾ ਕਿ ਜੋ ਪਿੰਡ ਦਰਿਆ ਨਾਲ ਲੱਗਦੇ ਹਨ ਅਤੇ ਜੋ ਹੜ੍ਹ ਆਉਣ ਕਾਰਨ ਜਿਆਦਾ ਪ੍ਰਭਾਵਿਤ ਹੁੰਦੇ ਹਨ ਉਨ੍ਹਾਂ ‘ਤੇ ਜਿਆਦਾ ਤਵੱਜੋਂ ਦਿੱਤੀ ਜਾਵੇ ਤਾਂ ਜੋ ਕੋਈ ਵੀ ਜਾਨ ਮਾਲ ਦਾ ਨੁਕਸਾਨ ਨਾ ਹੋ ਸਕੇ। ਉਨ੍ਹਾਂ ਆਰਮੀ ਅਤੇ ਐਨ ਡੀ ਆਰ ਐਫ਼ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕਰਕੇ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ‘ਤੇ ਕੀਤੇ ਪ੍ਰਬੰਧ ਕਾਰਜਾਂ ਦਾ ਜਾਇਜਾ ਲਿਆ।
ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਅਧਿਕਾਰੀਆਂ ਨਾਲ ਜ਼ਿਲ੍ਹੇ ਦੀ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦਰਿਆ ਸਤਲੁਜ ਦੇ ਨਾਲ ਲੱਗਦੇ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਅਤੇ ਮਾਲ ਡੰਗਰ ਸਮੇਤ ਸੁਰੱਖਿਅਤ ਥਾਂ ਤੇ ਆ ਕੇ ਰਹਿਣ। ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਨੰਬਰ 01881-221157, ਐਸ.ਐਸ.ਪੀ ਦਫ਼ਤਰ, ਇੰਚਾਰਜ ਡੀ.ਐਸ.ਪੀ. ਕਮਾਂਡ ਸੈਟਰ , ਰੂਪਨਗਰ ਮੋਬਾਇਲ ਨੰਬਰ 9779464100, ਟੈਲੀਫੋਨ ਨੰਬਰ (01881-221273), ਕਾਰਜਕਾਰੀ ਇੰਜੀਨੀਅਰ ਜਲ ਪ੍ਰਬੰਧ ਖੋਜ ਮੰਡਲ ਰੂਪਨਗਰ ਦੇ ਇੰਚਾਰਜ ਸ੍ਰੀ ਹਰਸ਼ਿਤ ਵਰਮਾ ਮੋਬਾਇਲ ਨੰਬਰ 8872240486, 7973483352 ‘ਤੇ ਟੈਲੀਫੋਨ ਨੰਬਰ (01881-222073), ਤਹਿਸੀਲ ਦਫ਼ਤਰ ਸ਼੍ਰੀ ਚਮਕੌਰ ਸਾਹਿਬ ਦੇ ਇੰਚਾਰਜ ਸ੍ਰੀ ਚੇਤਨ ਬੰਗੜ, ਮੋਬਾਇਲ ਨੰਬਰ 9815088084 ‘ਤੇ ਟੈਲੀਫੋਨ ਨੰਬਰ 01881-260400, ਤਹਿਸੀਲ ਦਫ਼ਤਰ ਸ੍ਰੀ ਅਨੰਦਪੁਰ ਸਾਹਿਬ ਦਾ ਇੰਚਾਰਜ ਸ੍ਰੀ ਅਮ੍ਰਿਤਬੀਰ ਸਿੰਘ, 7988160633, 01887-232015, ਬੀ.ਡੀ.ਪੀ.ਓ. ਨੂਰੁਪੁਰਬੇਦੀ ਦੇ ਫਲੱਡ ਕੰਟਰੋਲ ਰੂਮ ਸਬ-ਤਹਿਸੀਲ ਨੂਰਪੁਰ ਬੇਦੀ ਦੇ ਦਫ਼ਤਰ ਵਿਖੇ ਬਣਾਇਆ ਗਿਆ ਹੈ ਜਿਸ ਦੇ ਇੰਚਾਰਜ ਸ੍ਰੀਮਤੀ ਰਿਤੂ ਕਪੂਰ ਨਾਇਬ ਤਹਿਸੀਲਦਾਰ 7888660497 ਅਤੇ ਸ੍ਰੀ ਜੁਝਾਰ ਸਿੰਘ ਬੀ.ਡੀ.ਪੀ.ਓ 9463119401 , 01887-241424 ਨੂੰ ਦਿੱਤਾ ਗਿਆ ਹੈ।
ਇਸੇ ਤਰ੍ਹਾਂ ਹੀ ਤਹਿਸੀਲ ਦਫ਼ਤਰ, ਨੰਗਲ ਦਾ ਇੰਚਾਰਜ ਸ੍ਰੀ ਵਿਵੇਕ ਨਿਰਮੋਹੀ 8542000002, 01887-221030 ਨੂੰ ਸੋਂਪਿਆ ਗਿਆ ਹੈ। ਵਣ ਮੰਡਲ ਅਫ਼ਸਰ ਨੂੰ 9915594164, 01881-222231 ਤੇ ਸੰਪਰਕ ਕਰ ਸਕਦੇ ਹਨ। ਹੈੱਡ ਵਰਕਸ, ਰੂਪਨਗਰ ਦੇ ਇੰਚਾਰਜ ਸ੍ਰੀ ਰਕੇਸ਼ ਭਾਰਗਵ 9501844777, ਸ੍ਰੀ ਇਕਬਾਲ ਸਿੰਘ 9463112745, ਸ੍ਰੀ ਗੁਰਜੰਟ ਸਿੰਘ 7696932006 ਅਤੇ ਵੈਟੀਨਰੀ ਪੋਲੀਕਲੀਨਿਕ, ਰੂਪਨਗਰ, ਦਾ ਇੰਚਾਰਜ ਡਾ. ਨਰੇਸ਼ ਕੁਮਾਰ 94170772983 ਨਾਲ ਸੰਪਰਕ ਕਰ ਸਕਦੇ ਹੋ।