Close

The Deputy Commissioner visited the Senior Citizen’s Home and congratulated the senior citizens

Publish Date : 10/01/2023
The Deputy Commissioner visited the Senior Citizen's Home and congratulated the senior citizens

ਡਿਪਟੀ ਕਮਿਸ਼ਨਰ ਨੇ ਸੀਨੀਅਰ ਸਿਟੀਜ਼ਨ ਹੋਮ ਦਾ ਦੌਰਾ ਕਰਕੇ ਬਜ਼ੁਰਗਾਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੱਤੀ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ

ਡਿਪਟੀ ਕਮਿਸ਼ਨਰ ਨੇ ਸੀਨੀਅਰ ਸਿਟੀਜ਼ਨ ਹੋਮ ਦਾ ਦੌਰਾ ਕਰਕੇ ਬਜ਼ੁਰਗਾਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੱਤੀ

ਸ਼੍ਰੀ ਚਮਕੌਰ ਸਾਹਿਬ, 10 ਜਨਵਰੀ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਮਾਤਾ ਸੱਤਿਆ ਦੇਵੀ ਮੈਮੋਰੀਅਲ ਸੀਨੀਅਰ ਸਿਟੀਜ਼ਨ ਹੋਮ ਸ਼੍ਰੀ ਚਮਕੌਰ ਸਾਹਿਬ ਦਾ ਦੌਰਾ ਕਰਕੇ ਬਜ਼ਰੁਗਾਂ ਨੂੰ ਮਿਲੇ ਤੇ ਉਨ੍ਹਾਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੱਤੀ।

ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਬਜ਼ੁਰਗਾਂ ਨਾਲ ਮੇਲ ਮਿਲਾਪ ਕੀਤਾ ਗਿਆ ਅਤੇ ਬਜ਼ੁਰਗਾਂ ਲਈ ਜ਼ਰੂਰੀ ਸਮਾਨ ਅਤੇ ਰਾਸ਼ਨ ਦੀ ਵੰਡ ਕੀਤੀ ਗਈ। ਉਨ੍ਹਾਂ ਵੱਲੋਂ ਮਾਤਾ ਸੱਤਿਆ ਦੇਵੀ ਮੈਮੋਰੀਅਲ ਸੀਨੀਅਰ ਸਿਟੀਜ਼ਨ ਹੋਮ ਸ਼੍ਰੀ ਚਮਕੌਰ ਸਾਹਿਬ ਦੀ ਹਰ ਤਰ੍ਹਾਂ ਦੀ ਸੰਭਵ ਮਦਦ ਕਰਨ ਦਾ ਭਰੋਸਾ ਵੀ ਦਿੱਤਾ ਗਿਆ।

ਸੀਨੀਅਰ ਸਿਟੀਜਨ ਹੋਮ ਵਿਖੇ ਰਹਿ ਰਹੇ ਬਜ਼ੁਰਗਾਂ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ ਕਿ ਉਹ ਅਕਸਰ ਸਾਡਾ ਹਾਲ ਚਾਲ ਪੁੱਛਣ ਅਤੇ ਵਧੀਆ ਪ੍ਰਬੰਧਾਂ ਨੂੰ ਯਕੀਨੀ ਕਰਨ ਲਈ ਇੱਥੇ ਆਉਂਦੇ ਰਹਿੰਦੇ ਹਨ ਜਿਸ ਨਾਲ ਉਨ੍ਹਾਂ ਨੂੰ ਖੁਸ਼ੀ ਵੀ ਮਿਲਦੀ ਹੈ ਅਤੇ ਆਪਣੇਪਨ ਦਾ ਇਹ ਅਹਿਸਾਸ ਵੀ ਹੁੰਦਾ ਹੈ।

ਇਸ ਮੌਕੇ ਸਹਾਇਕ ਕਮਿਸ਼ਨਰ ਸ਼੍ਰੀ ਦੀਪਾਂਕਰ ਗਰਗ ਅਤੇ ਪ੍ਰਬੰਧਕ ਸ਼੍ਰੀ ਰਮੇਸ਼ ਚੰਦ ਢੰਡ ਵੀ ਹਾਜ਼ਰ ਸਨ।