The draw of agricultural machinery under Rupnagar district will be held on September 15: Deputy Commissioner

ਰੂਪਨਗਰ ਜ਼ਿਲੇ ਅਧੀਨ ਖੇਤੀ ਮਸ਼ੀਨਰੀ ਦਾ ਡਰਾਅ 15 ਸਤੰਬਰ ਨੂੰ ਕੱਢਿਆ ਜਾਵੇਗਾ: ਡਿਪਟੀ ਕਮਿਸ਼ਨਰ
ਰੂਪਨਗਰ, 15 ਸਤੰਬਰ:ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੀ ਪਰਾਲੀ ਪ੍ਰਬੰਧਨ ਸਬੰਧੀ ਰੀਵਿਊ ਮੀਟਿੰਗ ਹੋਈ।
ਮੀਟਿੰਗ ਵਿੱਚ ਸੈਂਟਰਲੀ ਸਪੋਂਸਰਡ ਸਕੀਮ ਕਰਾਪ ਰੈਜ਼ੀਡਿਊਲ ਮੈਨੇਜਮੈਂਟ ਤਹਿਤ ਮਸ਼ੀਨਾਂ ਦੇ ਡਰਾਅ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਤਾਂ ਜੋ ਝੋਨੇ ਦੀ ਕਟਾਈ ਤੋਂ ਪਹਿਲਾ ਪਰਾਲੀ ਦੀ ਸਾਂਭ-ਸੰਭਾਲ ਲਈ ਮਸ਼ੀਨਾਂ ਦੇ ਅਗੇਤੇ ਪ੍ਰਬੰਧ ਕੀਤੇ ਜਾ ਸਕਣ।
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ ਗੁਰਬਚਨ ਸਿੰਘ ਨੂੰ ਹਦਾਇਤ ਕੀਤੀ ਗਈ ਕਿ ਮਿਤੀ 15 ਸਤੰਬਰ, 2023 ਨੂੰ ਦੁਪਿਹਰ 12:00 ਵਜੇ ਮਸ਼ੀਨਾਂ ਦਾ ਡਰਾਅ ਕੱਢਿਆ ਜਾਵੇ ਤਾਂ ਜੋ ਕਿਸਾਨ ਝੋਨੇ ਦੀ ਕਟਾਈ ਸ਼ੁਰੂ ਹੋਣ ਤੋਂ ਪਹਿਲਾਂ ਮਸ਼ੀਨਾਂ ਦੀ ਖਰੀਦ ਕਰ ਸਕਣ। ਇਸ ਲਈ ਸਮੂਹ ਕਿਸਾਨਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜਿਹੜੇ ਕਿਸਾਨਾਂ ਨੇ ਸੀ.ਆਰ.ਐਮ ਸਕੀਮ ਅਧੀਨ ਆਨਲਾਈਨ ਪੋਰਟਲ ਤੇ ਮਸ਼ੀਨ ਅਪਲਾਈ ਕੀਤੀ ਹੈ ਉਹ ਰੂਪਨਗਰ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੀ ਬਿਲਡਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਆਰ-ਡੀ) ਦੇ ਦਫ਼ਤਰ ਦੇ ਕਮੇਟੀ ਰੂਮ ਵਿਖੇ ਪਹੁੰਚਣ ਦੀ ਕ੍ਰਿਪਾਲਤਾ ਕਰਨ ਅਤੇ ਡਰਾਅ ਵਿੱਚ ਸ਼ਾਮਲ ਹੋਣ।