The dream of making Rangla Punjab will surely come true: SDM Harbans Singh
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਜ਼ਰੂਰ ਸਾਕਾਰ ਹੋਵੇਗਾ : ਐਸ.ਡੀ.ਐਮ ਹਰਬੰਸ ਸਿੰਘ
“ਖੇਡਾਂ ਵਤਨ ਪੰਜਾਬ ਦੀਆਂ-2023” (ਸੀਜ਼ਨ-2) ਦੇ ਬਲਾਕ ਰੂਪਨਗਰ ਵਿਖੇ ਹੋਇਆ ਸ਼ਾਨਦਾਰ ਆਗਾਜ਼
ਰੂਪਨਗਰ, 2 ਸਤੰਬਰ: ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਸ਼ੁਰੂ ਕਰਵਾਈਆਂ ਗਈਆਂ “ਖੇਡਾਂ ਵਤਨ ਪੰਜਾਬ ਦੀਆਂ” ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਖੇਡਾਂ ਕਰਵਾਈਆਂ ਜਾ ਰਹੀਆਂ ਹਨ ਜੋ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਖਿਡਾਰੀਆਂ ਲਈ ਖੇਡ ਸੱਭਿਆਚਾਰ ਪੈਦਾ ਕਰਨ ਵਾਸਤੇ ਅਹਿਮ ਭੂਮਿਕਾ ਨਿਭਾਉਣਗੀਆਂ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਐਸ.ਡੀ.ਐਮ ਹਰਬੰਸ ਸਿੰਘ ਨੇ “ਖੇਡਾਂ ਵਤਨ ਪੰਜਾਬ ਦੀਆਂ-2023” (ਸੀਜ਼ਨ-2) ਤਹਿਤ ਅੱਜ ਨਹਿਰੂ ਸਟੇਡੀਅਮ ਵਿਖੇ ਰੂਪਨਗਰ ਦੇ ਬਲਾਕ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਕਰਨ ਸਮੇਂ ਕੀਤਾ।
ਐਸ.ਡੀ.ਐਮ ਹਰਬੰਸ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਕੀਤੇ ਜਾ ਰਹੇ ਉੱਦਮ ਸਦਕਾ ਆਉਣ ਵਾਲੇ ਸਮੇਂ ਵਿੱਚ ਪੰਜਾਬ ਮੁੜ ਕੌਮੀ ਤੇ ਕੌਮਾਂਤਰੀ ਪੱਧਰ ਉੱਤੇ ਖੇਡਾਂ ਦੇ ਖੇਤਰ ਵਿਚ ਚਮਕੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੂੰ “ਖੇਡਾਂ ਵਤਨ ਪੰਜਾਬ ਦੀਆਂ” ਰਾਹੀਂ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ “ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2” ਵਿੱਚ ਹਿੱਸਾ ਲੈ ਰਹੇ ਬੱਚਿਆਂ ਤੇ ਖਿਡਾਰੀਆਂ ਦਾ ਉਤਸ਼ਾਹ ਅਤੇ ਅੱਖਾਂ `ਚ ਚਮਕ ਦੇਖਦੇ ਸਪਸ਼ਟ ਹੋ ਰਿਹਾ ਹੈ ਕਿ ਇਹ ਬੱਚੇ ਮੁੱਖ ਮੰਤਰੀ ਪੰਜਾਬ ਵੱਲੋਂ ਰੰਗਲਾ ਪੰਜਾਬ ਬਣਾਉਣ ਦਾ ਲਿਆ ਗਿਆ ਸੁਪਨਾ ਜ਼ਰੂਰ ਸਾਕਾਰ ਕਰਨਗੇ। ਉਨ੍ਹਾਂ ਦੱਸਿਆ ਕਿ ਰੂਪਨਗਰ ਬਲਾਕ ਵਿੱਚ ਲਗਭਗ 1500 ਖ਼ਿਡਾਰੀ ਭਾਗ ਲੈ ਰਹੇ ਹਨ।
ਉਨ੍ਹਾਂ ਕਿਹਾ ਕਿ ਖੇਡਾਂ ਦੇ ਮਾਮਲੇ ਵਿੱਚ ਲੰਮੇ ਸਮੇਂ ਤੋਂ ਆ ਚੁੱਕੀ ਖੜੋਤ ਨੂੰ ਤੋੜਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਸਰੀਰਕ ਤੇ ਆਰਥਿਕ ਪੱਖੋਂ ਵੀ ਸਿਹਤਮੰਦ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ, ਪੈਗ਼ੰਬਰਾਂ, ਫ਼ਕੀਰਾਂ ਦੀ ਧਰਤੀ ਹੈ ਜਿਸ ਸਦਕਾ ਪੰਜਾਬ ਹਮੇਸ਼ਾ ਹੀ ਦੁਨੀਆ ਵਿੱਚ ਹਰੇਕ ਖੇਤਰ ਵਿੱਚ ਅੱਗੇ ਰਿਹਾ ਹੈ। ਪੰਜਾਬ ਨੂੰ ਮੁੜ ਖੇਡਾਂ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਆਪਣਾ ਗੁਆਚੀਆਂ ਰੁਤਬਾ ਮੁੜ ਪ੍ਰਾਪਤ ਕਰਨ ਲਈ ਸਹਾਇਕ ਸਿੱਧ ਹੋਣਗੀਆਂ ।
ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਆਮ ਆਦਮੀ ਪਾਰਟੀ ਦੇ ਆਗੂ ਪ੍ਰੋ. ਸੁਰਜਨ ਸਿੰਘ, ਮਨਦੀਪ ਸਿੰਘ, ਅਮਨਦੀਪ ਸਿੰਘ ਸੋਨੀ, ਲਲੀਤ ਸੈਣੀ ਡਕਾਲਾ, ਸੰਦੀਪ ਜੋਸ਼ੀ, ਸ਼ਿਵ ਕੁਮਾਰ, ਭਾਗ ਸਿੰਘ ਮਦਾਨ, ਐਡਵੋਕੇਟ ਗੌਰਵ ਕਪੂਰ ਤੋਂ ਇਲਾਵਾ ਹੋਰ ਆਗੂਆਂ ਵੱਲੋਂ ਵੀ ਸ਼ਿਰਕਤ ਕੀਤੀ ਗਈ।
ਇਸ ਮੌਕੇ ਜ਼ਿਲ੍ਹਾਂ ਖੇਡ ਅਫ਼ਸਰ ਸ਼੍ਰੀ ਰੁਪੇਸ਼ ਕੁਮਾਰ ਬੇਗੜਾ ਨੇ ਸਥਾਨਕ ਖੇਡ ਸਟੇਡੀਅਮ ਵਿਖੇ ਖਿਡਾਰੀਆਂ ਅੰਦਰ ਉਤਸ਼ਾਹ ਭਰਦਿਆਂ ਉਨ੍ਹਾਂ ਬੱਚਿਆਂ ਨੂੰ ਇਨ੍ਹਾਂ ਖੇਡਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਸਾਰੇ ਖਿਡਾਰੀ ਜੇਤੂ ਹਨ ਅਤੇ ਉਹ ਆਪਣੇ ਸਾਥੀਆਂ ਨੂੰ ਵੀ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਜਿਹੜੇ ਖਿਡਾਰੀ ਕਿਸੇ ਵੀ ਕਾਰਨ ਕਰਕੇ ਆਨਲਾਈਨ ਰਜਿਸਟੇ੍ਸ਼ਨ ਨਹੀਂ ਕਰਵਾ ਸਕੇ ਪਰ ਉਹ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣਾ ਚਾਹੁੰਦੇ ਹਨ ,ਉਹ ਵੀ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਵੱਲੋਂ ਖੇਡਾਂ ਵਿੱਚ ਭਾਗ ਨਹੀਂ ਵੀ ਲਿਆ ਗਿਆ, ਉਹ ਪਰਿਵਾਰਾਂ ਸਮੇਤ ਇਨ੍ਹਾਂ ਖੇਡ ਮੁਕਾਬਲਿਆਂ ਨੂੰ ਦੇਖਣ ਜ਼ਰੂਰ ਆਉਣ। ਇਸ ਨਾਲ ਜਿੱਥੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਹੁੰਦੀ ਹੈ, ਉੱਥੇ ਹੀ ਛੋਟੇ ਬੱਚਿਆਂ ਵਿੱਚ ਖੇਡਣ ਦੀ ਰੁਚੀ ਪੈਦਾ ਹੋਵੇਗੀ।
ਇਸ ਮੌਕੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਅਤੇ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ। ਮੰਚ ਦੀ ਭੂਮਿਕਾ ਸ਼੍ਰੀਮਤੀ ਹਰਪ੍ਰੀਤ ਕੌਰ ਵਲੋਂ ਨਿਭਾਈ ਗਈ।
ਇਸ ਮੌਕੇ ਕਾਰਜ ਸਾਧਕ ਅਫਸਰ ਰੂਪਨਗਰ ਸ. ਮਨਜੀਤ ਸਿੰਘ ਢੀਂਡਸਾ, ਪ੍ਰਿੰਸੀਪਲ ਪੂਜਾ ਗੋਇਲ, ਮੁੱਖ ਅਧਿਆਪਕ ਭੀਮ ਰਾਓ, ਡੀ. ਐਮ. ਬਲਜਿੰਦਰ ਸਿੰਘ, ਗਗਨਦੀਪ ਸਿੰਘ, ਸਰਬਜੀਤ ਸਿੰਘ, ਲੈਕ. ਸ਼ੇਰ ਸਿੰਘ, ਚਰਨਜੀਤ ਸਿੰਘ ਚੱਕਲ, ਕੋਚ ਸ਼ੀਲ ਭਗਤ, ਕੋਚ ਇੰਦਰਜੀਤ ਸਿੰਘ, ਕੋਚ ਹਰਿੰਦਰ ਕੌਰ, ਕੋਚ ਹਰਵਿੰਦਰ ਕੌਰ, ਕੋਚ ਵੰਦਨਾ, ਕੋਚ ਲਵਜੀਤ ਸਿੰਘ, ਕੋਚ ਗੁਰਜਿੰਦਰ ਸਿੰਘ, ਕੋਚ ਯਸਪਾਲ, ਰਾਜੋਰੀਆ, ਕੋਚ ਹਰਿੰਦਰ ਸਿੰਘ, ਕੋਚ ਹਰਵਿੰਦਰ ਸਿੰਘ, ਕੋਚ ਅਮਰਜੀਤ ਸਿੰਘ, ਕੋਚ ਗੁਰਜੀਤ ਕੌਰ, ਕੋਚ ਕੋਚ ਦਰਪਾਲ ਸਿੰਘ, ਕੋਚ ਜਸਵਿੰਦਰ ਸਿੰਘ, ਕੋਚ ਪ੍ਰਿਅੰਕਾ, ਅਵਤਾਰ ਸਿੰਘ, ਰੇਖਾ ਰਾਣੀ, ਹਰਪ੍ਰੀਤ ਕੌਰ, ਅਮਰਜੀਤ ਸਿੰਘ, ਨਿਰਮਲ ਸਿੰਘ, ਸਰਬਜੀਤ ਕੌਰ, ਗੁਰਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਪ੍ਰਤਾਪ ਸਿੰਘ, ਮਨਜਿੰਦਰ ਸਿੰਘ ਚੱਕਲ, ਹਰਮਜੀਤ ਸਿੰਘ, ਰਵਿੰਦਰਪਾਲ ਸਿੰਘ, ਦਿਲਬਾਗ ਸਿੰਘ, ਦਵਿੰਦਰ ਕੁਮਾਰ ਆਦਿ ਹਾਜ਼ਰ ਸਨ।