The Election Commission of India has released the schedule for special cursory correction of photo voter list on the basis of eligibility date 01 January 2024: District Election Officer
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਜਨਵਰੀ 2024 ਦੇ ਆਧਾਰ ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਦਾ ਸਡਿਊਲ ਜਾਰੀ: ਜ਼ਿਲ੍ਹਾ ਚੋਣ ਅਫਸਰ
ਰੂਪਨਗਰ, 18 ਜੁਲਾਈ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਜਨਵਰੀ 2024 ਦੇ ਆਧਾਰ ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਦਾ ਸਡਿਊਲ ਜਾਰੀ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਇਸ ਸਡਿਊਲ ਅਨੁਸਾਰ ਪ੍ਰੀ-ਰਵੀਜਨ ਗਤੀਵਿਧੀਆਂ ਤਹਿਤ ਜਿਲ੍ਹਾ ਵਿਚ ਰੂਪਨਗਰ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਾ 49-ਅਨੰਦਪੁਰ ਸਾਹਿਬ, 50 ਰੂਪਨਗਰ ਅਤੇ 51-ਚਮਕੌਰ ਸਾਹਿਬ (ਅ.ਜ) ਵਿੱਚ 21 ਜੁਲਾਈ 2023 ਤੋਂ 21 ਅਗਸਤ 2023 ਤੱਕ ਬੀ.ਐਲ.ਓਜ ਦੁਆਰਾ ਮੌਜੂਦਾ ਫੋਟੋ ਵੋਟਰ ਸੂਚੀ ਵਿੱਚ ਦਰਜ ਵੋਟਰਾਂ ਦੇ ਵਰਕਿਆਂ ਦੀ ਵੈਰੀਫਿਕਸ਼ਨ ਕਰਨ ਲਈ ਡੋਰ ਟੂ ਡੋਰ ਸਰਵੇ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਡੋਰ ਟੂ ਡੋਰ ਸਰਵੇ ਦੌਰਾਨ ਬੀ.ਐਲ.ਓਜ ਵੱਲੋਂ ਬੀ.ਐਲ.ਓ ਐਪ ਦੇ ਮਾਧਿਅਮ ਰਾਹੀਂ ਵੋਟਰਾਂ ਦੀ ਵੈਰੀਫਿਕੇਸ਼ਨ ਕੀਤੀ ਜਾਵੇਗੀ। ਇਸ ਸਰਵੇ ਦੌਰਾਨ 01 ਜਨਵਰੀ 2024 ਨੂੰ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਯੋਗ ਬਿਨੈਕਾਰਾਂ ਦੀ ਵੋਟਰ ਰਜਿਸਟਰੇਸ਼ਨ ਸਬੰਧੀ ਫਾਰਮ ਵੀ ਇਕੱਠੇ ਕੀਤੇ ਜਾਣਗੇ।
ਇਸ ਤੋਂ ਇਲਾਵਾ ਯੋਗਤਾ ਮਿਤੀ 01 ਅਕਤੂਬਰ 2023, 01 ਅਪ੍ਰੈਲ 2024, 01 ਜੁਲਾਈ 2024 ਅਤੇ 01 ਅਕਤੂਬਰ 2024 ਦੇ ਆਧਾਰ ‘ਤੇ 17 ਤੋਂ 18 ਸਾਲ ਦੀ ਉਮਰ ਦੇ ਯੋਗ ਬਿਨੇਕਾਰਾਂ ਦੀ ਵੋਟਰ ਰਜਿਸਟਰੇਸ਼ਨ ਲਈ ਉਨ੍ਹਾਂ ਦੇ ਵੇਰਵੇ ਅਡਵਾਂਸ ਵਿਚ ਹੀ ਇਕੱਠੇ ਕੀਤਾ ਜਾਣਗੇ। ਉਨ੍ਹਾਂ ਵੱਲੋਂ ਜਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਬੀ.ਐਲ.ਓਸ ਦੁਆਰਾ ਵੈਰੀਫਿਕਸ਼ਨ ਦੌਰਾਨ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ/ਸਕੱਤਰਾਂ, ਕਲੱਬਾਂ, ਵਾਰਡ, ਸਟਾਇਟੀਜ, ਐਨ.ਜੀ.ਓਜ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਜਨਵਰੀ 2024 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਸਬੰਧੀ ਕਰਵਾਈਆਂ ਜਾ ਰਹੀਆਂ ਪ੍ਰੀ-ਰਵੀਜਨ ਗਤੀਵਿਧੀਆਂ (ਡੋਰ ਟੂ ਡੋਰ ਸਰਵੇ) ਦੌਰਾਨ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫੋਟੋ ਵੋਟਰ ਸੂਚੀ ਵਿਚ ਵੱਧ ਤੋਂ ਵੱਧ ਵੋਟਰਾਂ ਨੂੰ ਰਜਿਸਟਰਡ ਕੀਤਾ ਜਾ ਸਕੇ।