Close

The New Year began with the celebration of Sri Akhand Path Sahib at the District Administrative Complex

Publish Date : 01/01/2024
The New Year began with the celebration of Sri Akhand Path Sahib at the District Administrative Complex

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ ਨਵੇਂ ਸਾਲ ਦੀ ਸ਼ੁਰੂਆਤ

ਰੂਪਨਗਰ, 1 ਜਨਵਰੀ: ਜ਼ਿਲ੍ਹਾ ਪ੍ਰਸ਼ਾਸਨ, ਰੂਪਨਗਰ ਦੇ ਸਮੂਹ ਅਧਿਕਾਰੀ, ਕਰਮਚਾਰੀ ਅਤੇ ਸਮੂਹ ਸਟਾਫ਼ ਵਲੋਂ ਨਵੇਂ ਸਾਲ 2024 ਦੀ ਸ਼ੁਰੂਆਤ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਵਲੋਂ ਕੀਰਤਨ ਗਾਇਨ ਆਯੋਜਿਤ ਕਰਵਾਏ ਗਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਲੰਗਰ ਵੀ ਲਗਾਇਆ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ, ਐੱਸ.ਐੱਸ.ਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਅਤੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਅਮਰਦੀਪ ਸਿੰਘ ਗੁਜ਼ਰਾਲ, ਸਮੇਤ ਜ਼ਿਲ੍ਹੇ ਦੇ ਹੋਰ ਸਮੂਹ ਵਿਭਾਗਾਂ ਸੀਨੀਅਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਹਾਜ਼ਰੀ ਭਰੀ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੌਕੇ ਬਹੁਤ ਖੁਸ਼ੀਆਂ ਭਰੇ ਹੁੰਦੇ ਹਨ ਜਦੋਂ ਜ਼ਿਲ੍ਹੇ ਦਾ ਸਮੁੱਚਾ ਪ੍ਰਸ਼ਾਸ਼ਨ ਇਕ ਜੁੱਟ ਹੋਕੇ ਪ੍ਰਮਾਤਮਾ ਦੀ ਹਾਜ਼ਰੀ ਵਿਚ ਆਪਣੇ ਨਵੇਂ ਸਾਲ ਦੀ ਸ਼ੁਰੂਆਤ ਕਰਦਾ ਹੈ ਤਾਂ ਜੋ ਆਮ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਰਕਾਰੀ ਮੁੱਹਈਆ ਕਰਵਾਈਆਂ ਜਾ ਸਕਣ।

ਉਨ੍ਹਾਂ ਸਮੂਹ ਹਾਜ਼ਰੀਨ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਨਵਾਂ ਸਾਲ 2024 ਜ਼ਿਲ੍ਹੇ ਦੇ ਲੋਕਾਂ ਲਈ ਖ਼ੁਸ਼ਹਾਲ, ਸਿਹਤਯਾਬ, ਤਰੱਕੀਆਂ ਅਤੇ ਖੁਸ਼ੀਆਂ ਲੈ ਕੇ ਆਵੇ। ਉਨ੍ਹਾਂ ਵਿਕਾਸ ਅਤੇ ਤਰੱਕੀ ਨੂੰ ਯਕੀਨੀ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਅਧਿਕਾਰੀ ਤੇ ਕਰਮਚਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਨਿੱਜੀ ਤੌਰ ’ਤੇ ਸਮਰਪਣ ਦੀ ਭਾਵਨਾ ਨਾਲ ਡਿਊਟੀ ਕਰਨ।

ਐਸ.ਐਸ.ਪੀ. ਸ. ਗੁਲਨੀਤ ਸਿੰਘ ਖੁਰਾਣਾ ਵੱਲੋਂ ਇਸ ਮੌਕੇ ਨਵੇਂ ਸਾਲ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਦੀ ਕੋਸ਼ਿਸ਼ ਰਹਿੰਦੀ ਹੈ ਕਿ ਹਮੇਸ਼ਾ ਲੋਕਾਂ ਦੀ ਸਾਂਝ ਅਤੇ ਸਹਿਯੋਗ ਨਾਲ ਅਮਨ-ਸ਼ਾਂਤੀ ਅਤੇ ਕਾਨੂੰਨ ਨੂੰ ਬਰਕਰਾਰ ਰੱਖਿਆ ਜਾ ਸਕੇ। ਉਨ੍ਹਾਂ ਫ਼ਿਰਕੂ ਸਦਭਾਵਨਾ, ਅਮਨ ਸਾਂਤੀ ਅਤੇ ਭਾਈਚਾਰਕ ਸਾਂਝ ਦੇ ਬੰਧਨ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਜ਼ਿਲ੍ਹੇ ਨੂੰ ਉੱਨਤੀ ਦੇ ਰਾਹ ’ਤੇ ਤੋਰਨ ਲਈ ਪੁਲਿਸ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਇਆ।