Close

The numbers of the block level officers of the agriculture department and cooperative societies have been released by the Deputy Commissioner for stubble management

Publish Date : 20/10/2024
The numbers of the block level officers of the agriculture department and cooperative societies have been released by the Deputy Commissioner for stubble management

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਦੇ ਬਲਾਕ ਪੱਧਰੀ ਅਫਸਰਾਂ ਦੇ ਨੰਬਰ ਜਾਰੀ

ਝੋਨੇ ਦੀ ਪਰਾਲੀ ਨੂੰ ਇਨਸੀਟੂ/ਐਕਸੀਟ ਵਿਧੀ ਅਪਣਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ – ਡਿਪਟੀ ਕਮਿਸ਼ਨਰ

ਰੂਪਨਗਰ, 20 ਅਕਤੂਬਰ: ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਦੱਸਿਆ ਗਿਆ ਹੈ ਕਿ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਮਸ਼ੀਨ ਉਪਲਬਧ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਵੱਲੋਂ ਬਲਾਕ ਪੱਧਰ ਤੇ ਤੈਨਾਤ ਅਫਸਰਾਂ ਦੀ ਡਿਊਟੀ ਲਗਾਈ ਗਈ ਹੈ।

ਮਸ਼ੀਨ ਦੀ ਲੋੜ ਦੇ ਸਨਮੁੱਖ ਉਨ੍ਹਾਂ ਦੱਸਿਆ ਕਿ ਬਲਾਕ ਮੋਰਿੰਡਾ ਦੇ ਖੇਤੀਬਾੜੀ ਅਫਸਰ ਸ਼੍ਰੀ ਕ੍ਰਿਸ਼ਨਾ ਨੰਦ (9888954019), ਬਲਾਕ ਸ੍ਰੀ ਚਮਕੌਰ ਸਾਹਿਬ ਦੇ ਖੇਤੀਬਾੜੀ ਅਫਸਰ ਡਾ. ਗੁਰਕਿਰਪਾਲ ਸਿੰਘ ਬਾਲਾ (9056360415), ਬਲਾਕ ਰੋਪੜ ਦੇ ਖੇਤੀਬਾੜੀ ਵਿਸਥਾਰ ਅਫਸਰ ਸ੍ਰੀ ਬਲਵਿੰਦਰ ਕੁਮਾਰ (9115852385), ਬਲਾਕ ਨੂਰਪੁਰ ਬੇਦੀ ਦੇ ਖੇਤੀਬਾੜੀ ਵਿਸਥਾਰ ਅਫਸਰ ਸ. ਗੁਰਦੀਪ ਸਿੰਘ (9051978878) ਅਤੇ ਸ਼੍ਰੀ ਅਨੰਦਪੁਰ ਸਾਹਿਬ ਬਲਾਕ ਲਈ ਖੇਤੀਬਾੜੀ ਅਫਸਰ ਸ.ਅਮਰਜੀਤ ਸਿੰਘ (9877692586) ਨਾਲ ਸੰਪਰਕ ਕੀਤਾ ਜਾਵੇ।

ਉਨ੍ਹਾਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਝੋਨੇ ਦੀ ਪਰਾਲੀ ਨੂੰ ਇਨਸੀਟੂ/ਐਕਸੀਟ ਵਿਧੀ ਅਪਣਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਇਸ ਮੁਹਿੰਮ ਨੂੰ ਨੇਪਰੇ ਚਾੜਨ ਲਈ ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਪਿੰਡਾਂ ਵਿੱਚ ਖੇਤੀਬਾੜੀ ਵਿਭਾਗ ਅਤੇ ਸਹਿਕਾਰੀ ਸਭਾਵਾਂ ਵੱਲੋਂ ਪ੍ਰਾਪਤ ਮਸ਼ੀਨਰੀਆਂ ਦੀ ਕੀਤੀ ਗਈ ਮੈਪਿੰਗ ਤਹਿਤ ਲੋੜਵੰਦ ਕਿਸਾਨਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਉਣਗੇ।

ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਐਕਸੀਟ ਵਿਧੀ ਰਾਹੀਂ ਝੋਨੇ ਦੀ ਪਰਾਲੀ ਨੂੰ ਬੇਲਰ ਮਸ਼ੀਨ ਦੀ ਮਦਦ ਨਾਲ ਗੰਡਾ ਤਿਆਰ ਕਰਕੇ ਵੱਖ-ਵੱਖ ਉਦੋਗਿਕ ਇਕਾਈਆਂ ਵੱਲੋਂ ਵਰਤਿਆ ਜਾ ਰਿਹਾ ਹੈ ਤੇ ਬੇਲਰ ਮਸ਼ੀਨ ਨੂੰ ਲੋੜਵੰਦ ਕਿਸਾਨਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਕਣਕ ਦੀ ਬਜਾਈ ਲਈ ਇੰਸਟੀਟੂ ਵਿਧੀ ਨਾਲ ਨਿੱਜੀ ਕਿਸਾਨ, ਕਿਸਾਨ ਗਰੁੱਪ ਅਤੇ ਸਹਿਕਾਰੀ ਸਭਾਵਾਂ ਨੂੰ ਮਸ਼ੀਨਾਂ ਸਬਸਿਡੀ ਉੱਤੇ ਉਪਲਬਧ ਕਰਵਾਈਆਂ ਗਈਆਂ ਹਨ ਜਿਨ੍ਹਾਂ ਦੀ ਵਰਤੋਂ ਨਾਲ ਕਣਕ ਦੀ ਬਜਾਈ ਸਮੇਂ ਸਿਰ ਕੀਤੀ ਜਾ ਸਕਦੀ ਹੈ ਅਤੇ ਆਪਣੇ ਵਾਤਾਵਰਨ ਦੀ ਹਵਾ ਪਾਣੀ ਅਤੇ ਮਿੱਟੀ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ।