• Site Map
  • Accessibility Links
  • English
Close

The people of Boothgarh, Kajoli and Sangatpur villages told about their problems and needs in the jan sunvayi camp

Publish Date : 23/02/2023
The people of Boothgarh, Kajoli and Sangatpur villages told about their problems and needs in the jan sunvayi camp

ਪਿੰਡ ਬੂਥਗੜ੍ਹ, ਕਜੋਲੀ ਤੇ ਸੰਗਤਪੁਰ ਦੇ ਲੋਕਾਂ ਨੇ ਕੈਂਪ ਵਿਚ ਆਪਣੀਆਂ ਮੁਸ਼ਕਲਾਂ ਤੇ ਲੋੜਾਂ ਬਾਰੇ ਦੱਸਿਆ.

ਪਿੰਡ ਕਜੋਲੀ ਵਿਖੇ ਡਿਪਟੀ ਕਮਿਸ਼ਨਰ ਨੇ ਜਨ ਸੁਨਾਵੀਂ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ. ਪਿੰਡ ਬੂਥਗੜ੍ਹ, ਕਜੋਲੀ ਤੇ ਸੰਗਤਪੁਰ ਦੇ ਲੋਕਾਂ ਨੇ ਕੈਂਪ ਵਿਚ ਆਪਣੀਆਂ ਮੁਸ਼ਕਲਾਂ ਤੇ ਲੋੜਾਂ ਬਾਰੇ ਦੱਸਿਆ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ. ਤਿੰਨੋਂ ਪਿੰਡਾਂ ‘ਚ ਇਕ ਵੀ ਤਕਸੀਮ ਤੇ ਮਾਲ ਵਿਭਾਗ ਦਾ ਮਾਮਲਾ ਲੰਬਿਤ ਨਹੀਂ

ਮੋਰਿੰਡਾ, 23 ਫਰਵਰੀ: ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ਉੱਤੇ ਜਨ ਸੁਨਾਵੀਂ ਕੈਂਪ ਲਾ ਕੇ ਲੋਕਾਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਅਤੇ ਮੌਕੇ ਉੱਤੇ ਹੀ ਵੱਖੋ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਤਹਿਤ ਅੱਜ ਪਿੰਡ ਕਜੋਲੀ ਵਿਖੇ ਕੈਂਪ ਲਗਾ ਕੇ ਬੂਥਗੜ੍ਹ, ਕਜੋਲੀ ਤੇ ਸੰਗਤਪੁਰ ਦੇ ਲੋਕਾਂ ਨੇ ਕੈਂਪ ਵਿਚ ਆਪਣੀਆਂ ਮੁਸ਼ਕਲਾਂ ਅਤੇ ਜਰੂਰਤਾਂ ਬਾਰੇ ਦੱਸਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਦੀਆਂ ਬਰੂਹਾਂ ਉੱਤੇ ਹੀ ਲੰਬਿਤ ਪਏ ਮਾਮਲਿਆਂ ਦੇ ਹੱਲ ਕਰਨ ਲਈ ਇਹ ਕੈਂਪ ਜ਼ਿਲ੍ਹੇ ਵਿੱਚ ਆਯੋਜਿਤ ਕੀਤੇ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿਚ ਪਿੰਡਾਂ ਦੇ ਵਿਕਾਸ ਨਾਲ ਜੁੜੇ ਕਾਰਜ ਅਤੇ ਹਰ ਪੱਧਰ ਦੇ ਮਸਲੇ ਹੱਲ ਕੀਤੇ ਜਾਂਦੇ ਹਨ ਜਿਸ ਨਾਲ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਰਾਹਤ ਮਿਲ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਦਾ ਇਕ ਥਾਂ ਮੌਜੂਦ ਹੋਣ ਨਾਲ ਪਿੰਡਾਂ ਵਿਚ ਜ਼ਮੀਨੀ ਪੱਧਰ ਉੱਤੇ ਲੋਕਾਂ ਦੀ ਸਮੱਸਿਆਵਾਂ ਦਾ ਪਤਾ ਲਗਦਾ ਹੈ ਅਤੇ ਇਸ ਨਾਲ ਇਨ੍ਹਾਂ ਦਾ ਹੱਲ ਵੀ ਯਕੀਨੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿੱਚ ਅਜਿਹੇ ਕੈਂਪ ਲਗਾਤਰ ਲਗਦੇ ਰਹਿਣਗੇ, ਜਿਨ੍ਹਾਂ ਸਦਕਾ ਲੋਕਾਂ ਦੇ ਕੰਮ ਨਿਸ਼ਚਿਤ ਸਮੇਂ ਅੰਦਰ ਹੋ ਜਾਇਆ ਕਰਨਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।

ਇਸ ਕੈਂਪ ਵਿਚ ਲੋਕਾਂ ਨੇ ਆਪਣੀ ਸਮੱਸਿਆਂ ਤੋਂ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਪਿੰਡ ਕਜੋਲੀ ਵਿਖੇ ਸੋਲਰ ਲਾਈਟਾਂ ਲਗਾਉਣ, ਸ਼ੀਸ਼ੇ ਲਗਾਉਣ ਅਤੇ ਨੈਸ਼ਨਲ ਹਾਈਵੇ ਦੀਆਂ ਲਾਈਟਾਂ ਚਲਾਉਣ ਸੰਬੰਧੀ ਅਪੀਲ ਕੀਤੀ ਗਈ। ਜਿਸ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਤੁਰੰਤ ਇਨ੍ਹਾਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਦੇ ਆਦੇਸ਼ ਅਧਿਕਾਰੀਆਂ ਨੂੰ ਦਿੱਤੇ ਗਏ।

ਇਸ ਤੋਂ ਇਲਾਵਾ ਨਿੱਜੀ ਮੁਸ਼ਕਲਾਂ ਸੁਣਦਿਆਂ ਇੱਕ ਕਿਸਾਨ ਵੱਲੋਂ ਪੰਜਾਬ ਸਰਕਾਰ ਵੱਲੋਂ ਐਕਵਾਇਰ ਕੀਤੀ ਜ਼ਮੀਨ ਦੇ ਪੈਸੇ ਨਾ ਮਿਲਣ ਸੰਬੰਧੀ ਆਪਣੀ ਮੁਸ਼ਕਲ ਬਾਰੇ ਦੱਸਿਆ ਗਿਆ ਜਿਸ ਤੇ ਡਿਪਟੀ ਕਮਿਸ਼ਨਰ ਵੱਲੋਂ ਜਲਦ ਇਸ ਸਮੱਸਆ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।

ਅੱਜ ਇਸ ਜਨ ਸੁਨਾਵੀਂ ਕੈਂਪ ਨੂੰ ਤਿੰਨੋਂ ਪਿੰਡਾਂ ਦੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ। ਇਸ ਕੈਂਪ ਦਾ ਪਿੰਡ ਕਜੋਲੀ, ਸੰਗਤਪੁਰ ਤੇ ਬੂਥਗੜ੍ਹ ਪਿੰਡ ਦੇ ਲੋਕਾਂ ਦੇ ਨਾਲ-ਨਾਲ ਆਲ਼ੇ ਦੁਆਲੇ ਦੇ ਹੋਰਨਾਂ ਪਿੰਡਾਂ ਦੇ ਲੋਕਾਂ ਨੇ ਲਾਭ ਲਿਆ। ਇਸ ਮੌਕੇ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਵੀ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖੋ-ਵੱਖ ਸ਼ਿਕਾਇਤ ਕਾਊਂਟਰਜ਼ ਦਾ ਜਾਇਜ਼ਾ ਲਿਆ ਤੇ ਲੌੜੀਂਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦਿੱਤੀ ਗਈ ਕਿ ਤਿੰਨੋਂ ਪਿੰਡਾਂ ‘ਚ ਇਕ ਵੀ ਤਕਸੀਮ ਤੇ ਮਾਲ ਵਿਭਾਗ ਦਾ ਮਾਮਲਾ ਲੰਬਿਤ ਨਹੀਂ ਹੈ ਜਿਸ ਉਪਰੰਤ ਉਨ੍ਹਾਂ ਅਧਿਕਾਰੀਆਂ ਦੀ ਸ਼ਲਾਘਾ ਕੀਤੀ।

ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੈ ਰੋਜ਼ਗਾਰ, ਮੁਫ਼ਤ ਸਿਖਲਾਈ ਤੋਂ ਲੈ ਕੇ ਸਵੈ ਰੋਜ਼ਗਾਰ ਸ਼ੁਰੂ ਕਰਨ ਸਬੰਧੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਹਨਾਂ ਨੇ ਨਾਲ ਹੀ ਇਹ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਮੁਸ਼ਕਲਾਂ ਬੇਝਿਜਕ ਹੋ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲੈਕੇ ਆਉਣ।

ਇਸ ਮੌਕੇ ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼੍ਰੀਮਤੀ ਅਨਮਜੋਤ ਕੌਰ, ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ, ਬੀ.ਡੀ.ਪੀ.ਓ. ਸ਼੍ਰੀਮਤੀ ਹਰਿੰਦਰ ਕੌਰ, ਤਹਿਸੀਲਦਾਰ ਸ਼੍ਰੀ ਚੇਤਨ ਬੰਗੜ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਡਾ. ਨਵਰੀਤ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ।