The police administration conducted a search operation against drugs in different areas of district Rupnagar
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਪੁਲਿਸ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਏਰੀਏ ‘ਚ ਨਸ਼ਿਆਂ ਖ਼ਿਲਾਫ਼ ਕਾਸੋ ਸਰਚ ਓਪਰੇਸ਼ਨ ਚਲਾਇਆ ਗਿਆ
ਰੂਪਨਗਰ, 16 ਜੂਨ: ਡੀਜੀਪੀ ਪੰਜਾਬ ਗੌਰਵ ਯਾਦਵ ਦੀ ਹਦਾਇਤਾਂ ’ਤੇ ਪੰਜਾਬ ਪੁਲੀਸ ਵੱਲੋਂ ਨਸ਼ਿਆਂ ਖਿਲਾਫ਼ ਰਾਜ ਭਰ ਵੱਚ ਕਾਸੋ ਸਰਚ ਓਪਰੇਸ਼ਨ ਸ਼ੁਰੂ ਕੀਤਾ ਗਿਆ ਜਿਸ ਤਹਿਤ ਐੱਸ ਐੱਸ ਪੀ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਐੱਸ ਪੀ ਹੈਡਕੁਵਾਟਰ ਰਾਜਪਾਲ ਸਿੰਘ ਹੁੰਦਲ ਦੀ ਅਗਵਾਈ ਵਿੱਚ ਪਿੰਡ ਸ਼ਾਮਪੁਰਾ ਵਿਖੇ ਕਾਸੋ ਓਪਰੇਸ਼ਨ ਚਲਾਇਆ ਗਿਆ।
ਇਸ ਕਾਸੋ ਓਪਰੇਸ਼ਨ ਦੀ ਅਗਵਾਈ ਕਰਦਿਆਂ ਰਾਜਪਾਲ ਸਿੰਘ ਹੁੰਦਲ ਨੇ ਕਿਹਾ ਕਿ ਇਸ ਦਾ ਉਦੇਸ਼ ਨਸ਼ਿਆਂ ਵੇਚਣ, ਸਪਲਾਈ ਕਰਨ ਵਾਲਿਆਂ ਅਤੇ ਸਮਗਲਰਾਂ ਉਤੇ ਕਾਬੂ ਪਾਉਣਾ ਹੈ। ਉਨ੍ਹਾਂ ਕਿਹਾ ਇਸ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਬ ਡਵੀਜ਼ਨਾਂ ਦੇ ਇਲਾਕਿਆਂ ਵਿਚ 8 ਟੀਮਾਂ ਬਣਾ ਕੇ ਡੀ ਐਸ ਪੀਜ਼ ਦੀ ਅਗਵਾਈ ਵਿੱਚ ਇਹ ਸਰਚ ਓਪਰੇਸ਼ਨ ਕੀਤੇ ਜਾ ਰਹੇ ਹਨ।
ਇਸ ਸਰਚ ਓਪਰੇਸ਼ਨ ਦੌਰਾਨ ਪਬਲਿਕ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਗਿਆ, ਜਿਨ੍ਹਾਂ ਨੇ ਪੁਲਿਸ ਮਹਿਕਮੇ ਵਲੋਂ ਚਲਾਏ ਜਾ ਰਹੇ ਇਸ ਸਰਚ ਓਪਰੇਸ਼ਨ ਦੀ ਸ਼ਲਾਘਾ ਕੀਤੀ ਅਤੇ ਵਿਚਾਰ ਦਿੱਤਾ ਕਿ ਪਬਲਿਕ ਦੀ ਸੁਰੱਖਿਆਂ ਅਤੇ ਨਸ਼ੇ ਦੀ ਰੋਕਥਾਮ ਦੇ ਮੱਦੇਨਜ਼ਰ ਅਜਿਹੇ ਸਰਚ ਓਪਰੇਸ਼ਨ ਭਵਿੱਖ ਵਿੱਚ ਵੀ ਕੀਤੇ ਜਾਣ। ਉਨ੍ਹਾਂ ਪਬਲਿਕ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਇਹ ਸਰਚ ਓਪਰੇਸ਼ਨ ਭਵਿੱਖ ਵਿੱਚ ਵੀ ਜਾਰੀ ਰਹਿਣਗੇ।
ਇਸ ਮੌਕੇ ਡੀ.ਐਸ.ਪੀ ਹਰਪਿੰਦਰ ਕੌਰ ਗਿੱਲ, ਐਸ.ਐੱਚ.ਓ ਯੋਗੇਸ਼ ਕੁਮਾਰ, ਸਬ ਇੰਸਪੈਕਟਰ ਕੁਲਵੰਤ ਸਿੰਘ ਅਤੇ ਹੋਰ ਪੁਲਿਸ ਕਰਮੀ ਹਾਜ਼ਰ ਸਨ।