The SDM reviewed the schemes being run by the Punjab Building and Other Construction Workers Welfare Board.

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਐੱਸ.ਡੀ.ਐਮ ਨੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਕੀਤੀ ਸਮੀਖਿਆ
ਰੂਪਨਗਰ, 28 ਸਤੰਬਰ: ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਪੰਜਕ੍ਰਿਤ ਉਸਾਰੀ ਕਿਰਤੀਆਂ ਤੱਕ ਪਹੁੰਚਾਉਣ ਲਈ ਐੱਸ.ਡੀ.ਐੱਮ ਰੂਪਨਗਰ ਸ. ਹਰਬੰਸ ਸਿੰਘ ਵਲੋਂ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੀ ਅਗਵਾਈ ਕਰਦਿਆਂ ਉਨ੍ਹਾਂ ਕਿਹਾ ਕਿ ਬੋਰਡ ਵਲੋਂ ਲੋੜਵੰਦਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਜਾਗਰੂਕ ਕੀਤਾ ਜਾਵੇ। ਉਨ੍ਹਾਂ ਇਨ੍ਹਾਂ ਭਲਾਈ ਸਕੀਮਾਂ ਵਿਚ ਲਾਭਪਾਤਰੀਆਂ ਦੀ ਰਜਿਸਟ੍ਰੇਸਨ ਵਧਾਉਣ ਲਈ ਕੈਂਪ ਲਗਾਏ ਜਾਣ ਤਾਂ ਜੋ ਹਰ ਕਿਸੇ ਤੱਕ ਇਨ੍ਹਾਂ ਦੀ ਜਾਣਕਾਰੀ ਪਹੁੰਚਾਈ ਜਾ ਸਕੇ।
ਸ. ਹਰਬੰਸ ਸਿੰਘ ਨੇ ਕਿਹਾ ਕਿ ਇਨ੍ਹਾਂ ਸਕੀਮਾਂ ਵਿਚ ਰਾਜ ਮਿਸਤਰੀ, ਤਰਖਾਣ, ਵੈਲਡਰ, ਇਲੈਕਟ੍ਰੀਸ਼ਨ, ਸੀਵਨਰਮੈਨ, ਪੈਂਟਰ. ਪੀ.ਓ.ਪੀ ਵਾਲੇ, ਸੜਕਾਂ ਬਣਾਉਣ ਵਾਲੇ ਅਤੇ ਭੱਠਿਆਂ ਉਤੇ ਕੰਮ ਕਰਨ ਵਾਲੇ ਲਾਭਪਾਤਰੀ ਬਣ ਸਕਦੇ ਹਨ। ਇਨ੍ਹਾਂ ਸਕੀਮਾਂ ਦਾ ਲਾਭ ਲੈਣ ਵਾਲੇ ਲਾਭਪਾਤਰੀ ਦੀ ਉਮਰ 18 ਤੋਂ 60 ਸਾਲ ਦੇ ਵਿਚਕਾਰ ਹੋਣਦੀ ਚਾਹੀਦੀ ਹੈ ਅਤੇ ਪਿਛਲੇ 12 ਮਹੀਨਿਆਂ ਦੌਰਾਨ ਉਸ ਨੇ ਘੱਟੋਂ-ਘੱਟ 90 ਦਿਨ ਕੰਮ ਕੀਤਾ ਹੋਵੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਭਲਾਈ ਸਕੀਮਾਂ ਵਿਚ ਵਜ਼ੀਫਾ ਸਕੀਮ, ਸ਼ਗਨ ਸਕੀਮ, ਪ੍ਰਸੂਤਾ ਲਾਭ ਸਕੀਮ, ਬਾਲੜੀ ਤੋਹਫਾ ਸਕੀਮ, ਐਕਸ ਗ੍ਰੇਸ਼ੀਆ ਸਕੀਮ, ਦਾਹ ਸੰਸਕਾਰ, ਕਿਤੇ ਨਾਲ ਸਬੰਧਿਤ ਬਿਮਾਰੀਆਂ ਦੇ ਇਲਾਜ, ਜਨਰਲ ਸਰਜਰੀ, ਐਨਕਾਂ ਦੰਦ ਅਤੇ ਸੁਣਨ ਯੰਤਰ, ਯਾਤਰਾ ਭੱਤਾ, ਪੈਨਸ਼ਨ ਸਕੀਮ, ਮਾਨਸਿਕ ਰੋਗ ਜਾ ਅਪੰਗ ਬੱਚਿਆਂ ਲਈ ਸਕੀਮ, ਕੁਦਰਤੀ ਆਪਦਾ ਤਹਿਤ ਮਿਲਣ ਵਾਲੀ ਰਾਸ਼ੀ, ਟੂਲ ਕਿੱਟ ਸਕੀਮ, ਪੜਾਈ ਤੇ ਖੇਡਾਂ ਵਿਚ ਸ਼ਲਾਘਾਯੋਗ ਪ੍ਰਦਰਸ਼ਨ ਕਰਨ ਉਤੇ ਅਤੇ ਉਸਾਰੀ ਕਿਰਤੀ ਦੀ ਦੁਰਘਟਨਾ ਵਿਚ ਹੋਈ ਮੌਤ ਤੇ ਵਿੱਤੀ ਸਹਾਇਤਾ ਆਦਿ ਸ਼ਾਮਿਲ ਹਨ।
ਇਨ੍ਹਾਂ ਸਕੀਮਾਂ ਵਿਚ ਰਜਿਸਟ੍ਰੇਸ਼ਨ ਕਰਨ ਲਈ ਚਾਹਵਾਨ ਬੋਰਡ ਦੇ ਵੈਬ ਪੋਰਟਲ bocw.punjab.gov.in ਉਤੇ ਜਾਂ ਆਪਣੇ ਨਜਦੀਕੀ ਸੇਵਾ ਕੇਂਦਰਾਂ ਵਿਖੇ ਅਰਜ਼ੀਆਂ ਦਾਇਰ ਕਰ ਸਕਦੇ ਹਨ। ਜਿਸ ਵਿਚ ਲੋੜੀਂਦੇ ਦਸਤਾਵੇਜ ਵਿਚ ਕਿਰਤੀ ਤੇ ਉਸ ਦੇ ਪੂਰੇ ਪਰਿਵਾਰ ਦੇ ਆਧਾਰ ਕਾਰਡ, ਜਨਮ ਮਿਤੀ ਦਾ ਸਬੂਤ, ਪੂਰੇ ਪਰਿਵਾਰ ਦੀ ਪਾਸਪੋਰਟ ਸਾਈਜ ਫੋਟੋ, ਬੈਂਕ ਖਾਤੇ ਦੀ ਫੋਟੋ ਕਾਪੀ, ਕਿਰਤੀ ਦੇ ਹਸਤਾਖਰ ਜ਼ਰੂਰੀ ਹੋਣਗੇ।
ਇਸ ਮੌਕੇ ਲੈਬਰ ਇੰਸਪੈਕਟਰ ਪਦਮਜੀਤ ਸਿੰਘ, ਲੋਕ ਨਿਰਮਾਣ ਵਿਭਾਗ ਤੋਂ ਬਲਜੀਤ ਸਿੰਘ ਅਤੇ ਵਾਟਰ ਸਪਲਾਈ ਤੋਂ ਅਸ਼ੀਸ਼ ਹਾਜ਼ਰ ਸਨ।