Close

The SSP handed over a check of 30 lakhs to the family of the policeman killed in the accident

Publish Date : 12/12/2022
The SSP handed over a check of 30 lakhs to the family of the policeman killed in the accident

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ

 

ਐੱਸਐੱਸਪੀ ਨੇ ਦੁਰਘਟਨਾ ਦੌਰਾਨ ਨਾਲ ਮਾਰੇ ਗਏ ਪੁਲਿਸ ਮੁਲਾਜ਼ਮ ਦੇ ਪਰਿਵਾਰ ਨੂੰ 30 ਲੱਖ ਦਾ ਚੈੱਕ ਕੀਤਾ ਸਪੁਰਦ 

ਰੂਪਨਗਰ, 12 ਦਸੰਬਰ: ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਵਿਵੇਕ ਐੱਸ ਸੋਨੀ ਵੱਲੋਂ ਜ਼ਿਲ੍ਹਾ ਪੁਲਿਸ ਦੇ ਏ.ਐਸ.ਆਈ. ਸ. ਹਾਕਮ ਸਿੰਘ ਦੀ ਐਕਸੀਡੈਂਟ ਦੌਰਾਨ ਹੋਈ ਮੌਤ ਤੋਂ ਬਾਅਦ ਉਹਨਾਂ ਦੇ ਪਰਿਵਾਰ ਨੂੰ 30 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਗਿਆ।

 ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਸ਼੍ਰੀ ਵਿਵੇਕ ਐੱਸ ਸੋਨੀ ਨੇ ਦੱਸਿਆ ਕਿ ਏ.ਐਸ.ਆਈ. ਸ. ਹਾਕਮ ਸਿੰਘ ਦੀ 01 ਅਗਸਤ 2022 ਨੂੰ ਦੁਰਘਟਨਾ ਦੌਰਾਨ ਮੌਤ ਹੋ ਗਈ ਸੀ। ਉਨ੍ਹਾਂ ਦੇ ਪਰਿਵਾਰ ਨੂੰ ਐਚ.ਡੀ.ਐਫ.ਸੀ. ਬੈਂਕ ਦੇ ਸਹਿਯੋਗ ਨਾਲ 30 ਲੱਖ ਰੁਪਏ ਦਾ ਚੈਕ ਸਪੁਰਦ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਪੈਸੇ ਨਾਲ ਭਾਵੇਂ ਇਸ ਨੁਕਸਾਨ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ ਪ੍ਰੰਤੂ ਪਰਿਵਾਰ ਦੇ ਗੁਜ਼ਾਰੇ ਲਈ ਇਹ ਸਹਾਈ ਸਿੱਧ ਹੋਵੇਗੀ। ਇਸ ਦੇ ਨਾਲ ਹੀ ਉਹਨਾਂ ਪਰਿਵਾਰਕ ਮੈਂਬਰਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਵੀ ਦਿੱਤਾ।

ਇਸ ਮੌਕੇ ਵਿਭਾਗ ਤੋਂ ਐੱਸ.ਪੀ. ਸ. ਰਾਜਪਾਲ ਸਿੰਘ ਹੁੰਦਲ ਤੇ ਹੋਰ ਅਧਿਕਾਰੀ ਹਾਜ਼ਰ ਸਨ।