Close

The students of different schools of eminence of the district were given a visit to the district administrative complex

Publish Date : 26/12/2023
The students of different schools of eminence of the district were given a visit to the district administrative complex

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਜ਼ਿਲ੍ਹੇ ਦੇ ਵੱਖ-ਵੱਖ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਦੌਰਾ ਕਰਵਾਇਆ

ਰੂਪਨਗਰ, 26 ਦਸੰਬਰ: ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਨੇਕ ਉਪਰਾਲੇ ਕਰ ਰਹੀ ਹੈ ਤਾਂ ਜੋ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਬਿਹਤਰ ਭਵਿੱਖ ਸਿਰਜਿਆ ਜਾ ਸਕੇ। ਇਨ੍ਹਾਂ ਉਪਰਾਲਿਆਂ ਤਹਿਤ ਹੀ ਜ਼ਿਲ੍ਹੇ ਵਿਚ ਬਣਾਏ ਗਏ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਜ਼ਿਲ੍ਹੇ ਪ੍ਰਬੰਧਕੀ ਕੰਪਲੈਕਸ ਰੂਪਨਗਰ, ਆਈ.ਆਈ.ਟੀ ਅਤੇ ਨਾਈਲੈੱਟ ਦਾ ਦੌਰਾ ਕਰਵਾਇਆ ਗਿਆ।

ਇਸ ਮੌਕੇ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨਾਲ ਉਨ੍ਹਾਂ ਦਫਤਰ ਵਿਖੇ ਮੁਲਾਕਾਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਦਫਤਰ ਵਿਚ ਬਿਠਾ ਕੇ ਗੱਲਬਾਤ ਅਤੇ ਉਨ੍ਹਾਂ ਵਿਚਾਰਾਂ ਨੂੰ ਜਾਣਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਕਿਤਾਬਾਂ ਅਹਿਮ ਸਥਾਨ ਰੱਖਦੀਆਂ ਹਨ ਪਰੰਤੂ ਸਾਨੂੰ ਕਿਤਾਬੀ ਕੀੜਾ ਨਾ ਬਣਦੇ ਹੋਏ ਆਪਣੇ ਜੀਵਨ ਵਿਚ ਹਰ ਤਰ੍ਹਾਂ ਦੀ ਜਾਣਕਾਰੀ ਹਾਸਿਲ ਕਰਨੀ ਚਾਹੀਦੀ ਹੈ ਜੋ ਕਿ ਬਿਹਤਰ ਭਵਿੱਖ ਲਈ ਚੰਗੇ ਮਾੜੇ ਦੀ ਚੋਣ ਕੀਤੀ ਜਾ ਸਕੇ।

ਇਸ ਮੌਕੇ ਵਿਦਿਆਰਥੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦਾ ਦਫਤਰ ਵਿਖੇ ਉਨ੍ਹਾਂ ਨਾਲ ਵੀ ਮੁਲਾਕਾਤ ਕਰਵਾਈ ਗਈ ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਮਿੱਥੇ ਟੀਚੇ ਉਤੇ ਪੁੱਜਣ ਲਈ ਉਨ੍ਹਾਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਚੰਗਾ ਕਰੀਅਰ ਬਣਾਉਣ ਲਈ ਵੱਖ-ਵੱਖ ਫੀਲਡਾਂ ਦੀ ਜਾਣਕਾਰੀ ਦਿੱਤੀ ਜਿਸ ਵਿਚ ਯੂ.ਪੀ.ਐਸ.ਸੀ. ਪੀ.ਸੀ.ਐਸ., ਏਅਰ ਫੋਰਸ, ਐਡਮਿਨਸਟ੍ਰੇਸ਼ਨ ਅਤੇ ਹੋਰ ਵੱਡੇ ਅਹੁੱਦਿਆਂ ਵਿਚ ਸੁਨਿਹਰੀ ਭਵਿੱਖ ਬਣਾਉਣ ਲਈ ਪ੍ਰੇਰਿਤ ਕੀਤਾ।

ਇਸ ਉਪਰੰਤ ਵਿਦਿਆਰਥੀਆਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਚ ਦਿਖਾਇਆ ਗਿਆ ਇਸ ਦੌਰਾਨ ਸਹਾਇਕ ਕਮਿਸ਼ਨਰ ਰੂਪਨਗਰ ਅਰਵਿੰਦਰਪਾਲ ਸਿੰਘ ਸੋਮਲ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਜ਼ਿਲ੍ਹਾ ਐਡਮਿਨਸਟ੍ਰੇਸ਼ਨ ਦੇ ਸਾਰੇ ਅਹੁੱਦਿਆਂ ਨੂੰ ਕ੍ਰਮਵਾਰ ਵਿਸਥਾਰਿਤ ਕੀਤਾ।

ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਦਫਤਰ ਦੇ ਸਾਰੀਆਂ ਬ੍ਰਾਚਾਂ ਦਾ ਦੌਰਾ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਹਰ ਇੱਕ ਬ੍ਰਾਂਚ ਦੇ ਕੰਮਕਾਜ ਦੀ ਵਿਧੀ ਨੂੰ ਦੱਸਿਆ ਗਿਆ। ਇਸ ਦੌਰੇ ਨੂੰ ਲੈ ਕੇ ਵਿਦਿਆਰਥੀਆਂ ਵਿਚ ਬਹੁਤ ਉਤਸ਼ਾਹ ਪਾਇਆ ਗਿਆ ਕਈ ਵਿਦਿਆਰਥੀਆਂ ਨੇ ਆਈ.ਏ.ਐਸ. ਤੇ ਪੀ.ਸੀ.ਐਸ. ਪਾਸ ਕਰਨ ਉਤੇ ਇਹ ਸੇਵਾਵਾਂ ਨਿਭਾਉਣ ਲਈ ਦਿਲਸਚਪੀ ਵੀ ਪ੍ਰਗਟਾਈ।

ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੁਰਿੰਦਰਪਾਲ ਸਿੰਘ, ਡਿਪਟੀ ਕਮਿਸ਼ਨਰ ਦਫਤਰ ਦੇ ਕਰਮਚਾਰੀ ਅਤੇ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ।