Close

Till now 141279 Metric Ton Wheat arrived in Mandis of the district

Publish Date : 27/04/2021

Office of District Public Relations Officer, Rupnagar

Rupnagar Dated 26 April 2021

ਜ਼ਿਲ੍ਹੇ ਚ ਹੁਣ ਤੱਕ 1 ਲੱਖ 41 ਹਜ਼ਾਰ 279 ਮੀਟਰਕ ਟਨ ਕਣਕ ਦੀ ਆਮਦ ਹੋਈ-ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਖਰੀਦ ਕੀਤੀ ਕਣਕ ਦੀ 205 ਕਰੋੜ 69 ਲੱਖ ਰੁਪਏ ਦੀ ਹੋਈ ਆਨਲਾਈਨ ਅਦਾਇਗੀ

ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 26 ਅਪ੍ਰੈਲ ਤੱਕ ਵੱਖ ਵੱਖ ਮੰਡੀਆਂ ਵਿੱਚ 1 ਲੱਖ 41 ਹਜ਼ਾਰ 279 ਮੀਟਰਕ ਟਨ ਕਣਕ ਆਈ ਹੈ ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਸਾਰੀ ਕਣਕ ਖਰੀਦੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗਰੇਨ ਵੱਲੋਂ 37 ਹਜਾਰ 629 ਮੀਟਰਕ ਟਨ, ਮਾਰਕਫੈੱਡ ਵੱਲੋਂ 29 ਹਜ਼ਾਰ 348 ਮੀਟਰਕ ਟਨ, ਪਨਸਪ ਵੱਲੋਂ 34 ਹਜਾਰ 814 ਮੀਟਰਕ ਟਨ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 21 ਹਜਾਰ 200 ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 18288 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ 75 ਹਜਾਰ 232 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਇਨ੍ਹਾਂ ਵਿੱਚ 205 ਕਰੋੜ 69 ਲੱਖ ਦੀ ਅਦਾਇਗੀ ਕਿਸਾਨਾ ਨੂੰ ਹੋ ਚੁੱਕੀ ਹੈ।

ਸ੍ਰੀਮਤੀ ਸੋਨਾਲੀ ਗਿਰੀ ਨੇ ਕਿਹਾ ਕਿ ਮੰਡੀਆਂ ’ਚ ਕਣਕ ਦੀ ਖਰੀਦ ਨੂੰ ਪਾਰਦਰਦਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਸੁਵਿਧਾ ਲਈ ਹਰ ਵੇਲੇ ਤਾਇਨਾਤ ਹਨ, ਤਾਂ ਜੋ ਕਿਸਾਨਾਂ ਦੀ ਮੰਡੀ ਅੰਦਰ ਲਿਆਂਦੀ ਕਣਕ ਦੀ ਫ਼ਸਲ ਨੂੰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਮੇਂ ਨਾਲ ਖਰੀਦ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਆਰਜ਼ੀ ਮੰਡੀਆਂ ਭੀੜ ਨੂੰ ਘੱਟ ਕਰਨ ਲਈ ਕਾਫੀ ਲਾਹੇਵੰਦ ਸਾਬਿਤ ਹੋਈਆ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ ਦੀ ਸੁਵਿਧਾ ਲਈ ਪਹਿਲਾ ਤੋਂ ਹੀ ਸਮੁੱਚੇ ਪ੍ਰਬੰਧਾਂ ਨੂੰ ਨੇਪਰੇ ਚੜਾ ਲਿਆ ਗਿਆ ਸੀ, ਤਾਂ ਜੋ ਸੀਜ਼ਨ ਦੌਰਾਨ ਕੋਈ ਦਪਪੇਸ਼ ਮੁਸ਼ਕਿਲ ਪੇਸ਼ ਨਾ ਆਵੇ।